Mon, Dec 15, 2025
Whatsapp

PRTC ਅਤੇ PUNBUS ਮੁਲਾਜ਼ਮਾਂ ਵੱਲੋਂ 8 ਤੋਂ ਲੈ ਕੇ 10 ਦਸੰਬਰ ਤੱਕ ਹੜਤਾਲ ਦਾ ਐਲਾਨ ,28 ਨਵੰਬਰ ਅਤੇ 2 ਦਸੰਬਰ ਨੂੰ ਹੋਣਗੀਆਂ ਗੇਟ ਰੈਲੀਆਂ

Punjab Bus Strike : ਪੰਜਾਬ 'ਚ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਇੱਕ ਵਾਰ ਫਿਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ 'ਚ ਪੰਜਾਬ ਰੋਡਵੇਜ਼ ,ਪਨਬੱਸ/ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 8 ਤੋਂ ਲੈ ਕੇ 10 ਦਸੰਬਰ ਤੱਕ ਪੰਜਾਬ ਭਰ 'ਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਬੱਸਾਂ ਦਾ ਚੱਕਾ ਜਾਮ ਰਹੇਗਾ। ਇਸ ਦੇ ਨਾਲ ਹੀ 28 ਨਵੰਬਰ ਅਤੇ 2 ਦਸੰਬਰ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਕੱਚੇ ਮੁਲਾਜ਼ਮਾਂ ਨੇ ਕਿਹਾ ਜੇਕਰ ਕਿਲੋਮੀਟਰ ਸਕੀਮ ਦਾ ਟੈਂਡਰ ਖੋਲ੍ਹਿਆ ਤਾਂ ਪੰਜਾਬ ਭਰ 'ਚ ਮੁਲਾਜ਼ਮਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਜਾਵੇਗੀ

Reported by:  PTC News Desk  Edited by:  Shanker Badra -- November 20th 2025 04:09 PM
PRTC ਅਤੇ PUNBUS ਮੁਲਾਜ਼ਮਾਂ ਵੱਲੋਂ 8 ਤੋਂ ਲੈ ਕੇ 10 ਦਸੰਬਰ ਤੱਕ ਹੜਤਾਲ ਦਾ ਐਲਾਨ ,28 ਨਵੰਬਰ ਅਤੇ 2 ਦਸੰਬਰ ਨੂੰ ਹੋਣਗੀਆਂ ਗੇਟ ਰੈਲੀਆਂ

PRTC ਅਤੇ PUNBUS ਮੁਲਾਜ਼ਮਾਂ ਵੱਲੋਂ 8 ਤੋਂ ਲੈ ਕੇ 10 ਦਸੰਬਰ ਤੱਕ ਹੜਤਾਲ ਦਾ ਐਲਾਨ ,28 ਨਵੰਬਰ ਅਤੇ 2 ਦਸੰਬਰ ਨੂੰ ਹੋਣਗੀਆਂ ਗੇਟ ਰੈਲੀਆਂ

Punjab Bus Strike : ਪੰਜਾਬ 'ਚ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਇੱਕ ਵਾਰ ਫਿਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ 'ਚ ਪੰਜਾਬ ਰੋਡਵੇਜ਼ ,ਪਨਬੱਸ/ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 8 ਤੋਂ ਲੈ ਕੇ 10 ਦਸੰਬਰ ਤੱਕ ਪੰਜਾਬ ਭਰ 'ਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਬੱਸਾਂ ਦਾ ਚੱਕਾ ਜਾਮ ਰਹੇਗਾ। ਇਸ ਦੇ ਨਾਲ ਹੀ 28 ਨਵੰਬਰ ਅਤੇ 2 ਦਸੰਬਰ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਕੱਚੇ ਮੁਲਾਜ਼ਮਾਂ ਨੇ ਕਿਹਾ ਜੇਕਰ ਕਿਲੋਮੀਟਰ ਸਕੀਮ ਦਾ ਟੈਂਡਰ ਖੋਲ੍ਹਿਆ ਤਾਂ ਪੰਜਾਬ ਭਰ 'ਚ ਮੁਲਾਜ਼ਮਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਜਾਵੇਗੀ।

ਲੁਧਿਆਣਾ 'ਚ ਅੱਜ ਪੰਜਾਬ ਰੋਡਵੇਜ਼ ,ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਇੱਕ ਅਹਿਮ ਬੈਠਕ ਹੋਈ। ਜਿਸ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦੇ ਹੋਏ ਐਲਾਨ ਕੀਤਾ ਗਿਆ ਕਿ 28 ਤਰੀਕ ਨੂੰ ਅਤੇ 2 ਦਸੰਬਰ ਨੂੰ ਪੰਜਾਬ ਭਰ 'ਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਇਸ ਦੌਰਾਨ ਜੇਕਰ ਸਰਕਾਰ ਨੇ ਟੈਂਡਰ ਬੰਦ ਨਾ ਕੀਤੇ ਤਾਂ ਤੁਰੰਤ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਵੱਲੋਂ ਕਿਲੋਮੀਟਰ ਸਕੀਮ ਦੇ ਵਿਰੁੱਧ ਅਤੇ ਵਿਭਾਗ ਦੇ ਨਿੱਜੀਕਰਨ ਦੇ ਖਿਲਾਫ 8 ਦਸੰਬਰ ਤੋਂ ਲੈ ਕੇ 10 ਦਸੰਬਰ ਤੱਕ ਹੜਤਾਲ ਕੀਤੀ ਜਾਵੇਗੀ ਅਤੇ ਇਸ ਦੌਰਾਨ ਬੱਸਾਂ ਵੀ ਉਹ ਬੰਦ ਕਰਨਗੇ। 


ਮੁਲਾਜ਼ਮਾਂ ਨੇ ਕਿਹਾ ਕਿ ਬੀਤੇ ਲੰਬੇ ਸਮੇਂ ਤੋਂ ਸਾਡੀ ਸਰਕਾਰ ਨਾਲ ਗੱਲਬਾਤ ਚੱਲ ਰਹੀ ਸੀ, ਜੋ ਕਿ ਸਿਰੇ ਨਹੀਂ ਚੜੀ। 19 ਤਰੀਕ ਨੂੰ ਟਰਾਂਸਪੋਰਟ ਮੰਤਰੀ ਨੇ ਮੀਟਿੰਗ ਦੀ ਗੱਲ ਕਹੀ ਸੀ ਪਰ ਉਹ ਮੀਟਿੰਗ 'ਚ ਖੁਦ ਮੌਜੂਦ ਨਾ ਰਹਿ ਕੇ ਸਿਰਫ ਸੈਕਟਰੀ ਨੂੰ ਭੇਜ ਦਿੱਤਾ। ਮੁਲਾਜ਼ਮਾਂ ਨੇ ਕਿਹਾ ਕਿ ਅਸੀਂ ਕਿਲੋਮੀਟਰ ਸਕੀਮ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਸਿਰਫ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੇ ਲਈ ਸਰਕਾਰ ਇਹਨਾਂ ਸਕੀਮਾਂ ਨੂੰ ਲਿਆ ਰਹੀ। 

ਮੁਲਾਜ਼ਮ ਯੂਨੀਅਨ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਸਰਕਾਰੀ ਬੱਸਾਂ ਵਿੱਚ ਕਿਲੋਮੀਟਰ ਸਕੀਮ ਦੀਆਂ ਬੱਸਾਂ ਜੋੜ ਕੇ ਅਸਥਾਈ ਕਰਮਚਾਰੀਆਂ ਦੀਆਂ ਨੌਕਰੀਆਂ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਕਈ ਬੱਸਾਂ ਦੀ ਹਾਲਤ ਖ਼ਰਾਬ ਹੈ ,ਜਿਨਾਂ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ। ਉਹਨਾਂ ਕਿਹਾ ਕਿ ਸਰਕਾਰੀ ਵਿਭਾਗਾਂ ਦਾ ਨਿਜੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਰਸਤੇ ਬੰਦ ਹੋ ਜਾਣਗੇ। ਇਸ ਤੋਂ ਇਲਾਵਾ ਜਿਹੜੇ ਕੱਚੇ ਮੁਲਾਜ਼ਮ ਹਨ ,ਉਹ ਵੀ ਪੱਕੇ ਨਹੀਂ ਹੋਣਗੇ। 

- PTC NEWS

Top News view more...

Latest News view more...

PTC NETWORK
PTC NETWORK