Wed, Feb 11, 2026
Whatsapp

Punjab Bus Strike : ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ; PRTC ਕਾਮਿਆਂ ਦੀ ਟਰਾਂਸਪੋਰਟ ਸੈਕਟਰੀ ਨਾਲ ਮੀਟਿੰਗ ਰਹੀ ਬੇਸਿੱਟਾ

PRTC Bus Strike : ਮਿਲੀ ਜਾਣਕਾਰੀ ਮੁਤਾਬਿਕ ਹੁਣ PRTC ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ 12 ਫਰਵਰੀ ਨੂੰ ਸੰਗਰੂਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।

Reported by:  PTC News Desk  Edited by:  Aarti -- February 11th 2026 06:07 PM -- Updated: February 11th 2026 06:29 PM
Punjab Bus Strike : ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ; PRTC ਕਾਮਿਆਂ ਦੀ ਟਰਾਂਸਪੋਰਟ ਸੈਕਟਰੀ ਨਾਲ ਮੀਟਿੰਗ ਰਹੀ ਬੇਸਿੱਟਾ

Punjab Bus Strike : ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ; PRTC ਕਾਮਿਆਂ ਦੀ ਟਰਾਂਸਪੋਰਟ ਸੈਕਟਰੀ ਨਾਲ ਮੀਟਿੰਗ ਰਹੀ ਬੇਸਿੱਟਾ

Punjab Bus Strike : ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਕਰਮਚਾਰੀ ਯੂਨੀਅਨਾਂ ਵੱਲੋਂ ਬੱਸਾਂ ਦਾ ਚੱਕਾ ਜਾਮ ਕੀਤਾ ਹੋਇਆ ਹੈ। ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਪੀਆਰਟੀਸੀ (PRTC) ਤੇ ਟਰਾਂਸਪੋਰਟ ਸੈਕਟਰੀ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਹੈ, ਜਿਸ ਪਿੱਛੋਂ ਮੁਲਾਜ਼ਮਾਂ 'ਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ ਅਤੇ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਹੁਣ PRTC ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ 12 ਫਰਵਰੀ ਨੂੰ ਸੰਗਰੂਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ  ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। 


ਲੁਧਿਆਣਾ ਪੀਆਰਟੀਸੀ ਦੇ ਕੱਚੇ ਕਾਮਿਆਂ ਦੇ ਯੂਨੀਅਨ ਦੇ ਮੀਤ ਪ੍ਰਧਾਨ ਨੇ ਬੋਲਦੇ ਹੋਏ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦੋ ਦਿਨ ਲਈ ਚੱਕਾ ਜਾਮ ਰਹੇਗਾ। ਉਹਨਾਂ ਨੇ ਕਿਹਾ ਕਿ ਅੱਜ 12 ਵਜੇ ਤੋਂ ਬਾਅਦ ਬੱਸਾਂ ਰੋਡ ਉਪਰ ਨਹੀਂ ਹਨ। ਉਹਨਾਂ ਨੇ ਕਿਹਾ ਕਿ ਸਾਰੀਆਂ ਬੱਸਾਂ ਵਾਪਸ ਬੁਲਾ ਲਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਉਹਨਾਂ ਦੇ ਸਾਥੀਆਂ ਨੂੰ ਪੁਲਿਸ ਵੱਲੋਂ ਘਰੋਂ ਚੁੱਕਿਆ ਗਿਆ ਸੀ ਅਤੇ ਸੰਗੀਨ ਧਰਾਵਾਂ ਤਹਿਤ ਮਾਮਲੇ ਦਰਜ ਕਰ ਦਿੱਤੇ ਗਏ ਸਨ, ਜਿਸਦੇ ਚਲਦੇ ਆ ਮਜਬੂਰ ਹੋ ਕੇ ਉਹਨਾਂ ਨੂੰ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ। 

ਦੱਸ ਦਈਏ ਕਿ ਮੀਟਿੰਗ ਦੇ ਨਾਲ ਨਾਲ ਹੀ ਠੇਕਾ ਮੁਲਾਜ਼ਮਾਂ ਵੱਲੋਂ ਦੁਪਹਿਰ ਬਾਅਦ 2 ਵਜੇ ਤੋਂ ਠੇਕਾ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ ਕੀਤਾ ਹੋਇਆ ਹੈ। ਠੇਕਾ ਮੁਲਾਜ਼ਮਾਂ ਵੱਲੋਂ ਜੇਲ੍ਹਾਂ ’ਚ ਬੰਦ ਸਾਥੀਆਂ ਦੀ ਰਿਹਾਈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਣੇ ਕਈ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : Sri Ganganagar ’ਚ ਪੁਲਿਸ ਜੀਪ ਨੂੰ ਕਾਰ ਨੇ ਮਾਰੀ ਭਿਆਨਕ ਟੱਕਰ, ਮਹਿਲਾ ਪੁਲਿਸ ਮੁਲਾਜ਼ਮ ਦੀ ਹੋਈ ਦਰਦਨਾਕ ਮੌਤ

- PTC NEWS

Top News view more...

Latest News view more...

PTC NETWORK
PTC NETWORK