Punjab: ਚੰਡੀਗੜ੍ਹ ਤੋਂ ਮਨਾਲੀ ਨੂੰ ਜਾ ਰਹੀਂ PRTC ਦੀ ਬੱਸ ਰੁੜੀ!, ਡਰਾਈਵਰ ਦੀ ਲਾਸ਼ ਮਿਲੀ
Punjab News: ਬੀਤੇ ਐਤਵਾਰ ਨੂੰ ਚੰਡੀਗੜ੍ਹ ਤੋਂ ਮਨਾਲੀ ਜਾ ਰਹੀ ਪੀਆਰਟੀਸੀ ਦੀ ਬੱਸ ਪਾਣੀ ਵਿੱਚ ਰੁੜ੍ਹ ਗਈ। ਬੱਸ ਦੇ ਡਰਾਈਵਰ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਕੰਡਕਟਰ ਦੀ ਭਾਲ ਜਾਰੀ ਹੈ। ਚੇਅਰਮੈਨ ਰਣਜੋਧ ਹੰਢਾਣਾ ਅਨੁਸਾਰ ਡਰਾਈਵਰ ਦੀ ਸ਼ਨਾਖਤ ਹੋ ਚੁੱਕੀ ਹੈ, ਤੇ ਉਸ ਦੀ ਮ੍ਰਿਤਕ ਦੇਹ ਸਮਾਣਾ ਲਿਆਂਦੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਪੀਆਰਟੀਸੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਲਾਪਤਾ ਬੱਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਪੀਆਰਟੀਸੀ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਕਿਸੇ ਨੂੰ ਵੀ ਬੱਸ ਬਾਰੇ ਜਾਣਕਾਰੀ ਮਿਲੇ ਤਾਂ ਉਨ੍ਹਾਂ ਵੱਲੋਂ ਦਿੱਤੇ ਨੰਬਰਾਂ 'ਤੇ ਸਾਂਝੀ ਕੀਤੀ ਜਾਵੇ। ਇਸ ਦੇ ਨਾਲ ਹੀ ਇਸ ਬੱਸ ਵਿੱਚ ਕਿੰਨੇ ਯਾਤਰੀ ਸਵਾਰ ਸਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
9 ਜੁਲਾਈ ਦਿਨ ਐਤਵਾਰ ਨੂੰ ਬੱਸ ਨੰਬਰ ਪੀਬੀ65ਬੀਬੀ4893 ਦੁਪਹਿਰੇ ਚੰਡੀਗੜ੍ਹ ਦੇ ਸੈਕਟਰ 43 ਤੋਂ ਮਨਾਲੀ ਲਈ ਰਵਾਨਾ ਹੋਈ ਸੀ ਪਰ ਜਦੋਂ 4 ਦਿਨ ਬਾਅਦ ਵੀ ਬੱਸ ਡਿਪੂ ’ਤੇ ਵਾਪਸ ਨਹੀਂ ਆਈ ਤਾਂ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਜਦੋਂ ਬੱਸ ਦੇ ਸਟਾਫ਼ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਫ਼ੋਨ ਬੰਦ ਸੀ। ਪੀਆਰਟੀਸੀ ਨੇ ਅਪੀਲ ਕੀਤੀ ਸੀ ਕਿ ਜੇਕਰ ਕਿਸੇ ਵਿਅਕਤੀ ਨੂੰ ਬੱਸ ਬਾਰੇ ਜਾਣਕਾਰੀ ਹੋਵੇ ਤਾਂ ਕਿਰਪਾ ਕਰਕੇ 9914612665, 887215627 'ਤੇ ਜਾਣਕਾਰੀ ਦੇਵੇ। ਹੁਣ ਬੱਸ ਦੇ ਡਰਾਈਵਰ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।
ਬੱਸ ਨਦੀ 'ਚ ਵਹਿਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਪੰਜਾਬ ਰੋਡਵੇਜ਼ ਦੀ ਬੱਸ ਹੈ।
- ਰਿਪੋਰਟਰ ਗਗਨਦੀਪ ਸਿੰਘ ਅਹੂਜਾ ਦੇ ਸਹਿਯੋਗ ਨਾਲ
- PTC NEWS