Sun, May 17, 2026
Whatsapp

Punjab Bus Strike : ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਰੋਡਵੇਜ਼ ਮੁਲਾਜ਼ਮਾਂ ਵੱਲੋਂ ਕਿਹੜੇ 3 ਦਿਨ ਕੀਤੀ ਜਾਵੇਗੀ ਹੜਤਾਲ

Punjab Bus Strike : ਪੀਆਰਟੀਸੀ ਕੱਚੇ ਮੁਲਾਜ਼ਮ ਸੰਘਰਸ਼ ਯੂਨੀਅਨ ਨੇ ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਮਿਲਣ ਪਿੱਛੋਂ ਕੀਤਾ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ 18 ਮਈ 2026 ਨੂੰ ਵਿੱਤ ਮੰਤਰੀ ਅਤੇ ਟਰਾਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਹੋਈ ਹੈ।

Reported by:  PTC News Desk  Edited by:  KRISHAN KUMAR SHARMA -- May 17th 2026 05:56 PM -- Updated: May 17th 2026 06:23 PM
Punjab Bus Strike : ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਰੋਡਵੇਜ਼ ਮੁਲਾਜ਼ਮਾਂ ਵੱਲੋਂ ਕਿਹੜੇ 3 ਦਿਨ ਕੀਤੀ ਜਾਵੇਗੀ ਹੜਤਾਲ

Punjab Bus Strike : ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਰੋਡਵੇਜ਼ ਮੁਲਾਜ਼ਮਾਂ ਵੱਲੋਂ ਕਿਹੜੇ 3 ਦਿਨ ਕੀਤੀ ਜਾਵੇਗੀ ਹੜਤਾਲ

Punjab Bus Strike : ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼ (Punjab Roadways Strike) ਕਾਮਿਆਂ ਵੱਲੋਂ 18 ਮਈ ਨੂੰ ਕੀਤੀ ਜਾਣ ਵਾਲੀ ਹੜਤਾਲ ਨੂੰ ਪੋਸਟਪੋਨ ਕਰ ਦਿੱਤਾ ਗਿਆ ਹੈ। ਪੀਆਰਟੀਸੀ (PRTC Strike News) ਕੱਚੇ ਮੁਲਾਜ਼ਮ ਸੰਘਰਸ਼ ਯੂਨੀਅਨ ਨੇ ਇਹ ਫੈਸਲਾ ਪੰਜਾਬ ਸਰਕਾਰ (Punjab Government) ਵੱਲੋਂ ਮੀਟਿੰਗ ਦਾ ਸੱਦਾ ਮਿਲਣ ਪਿੱਛੋਂ ਕੀਤਾ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ 18 ਮਈ 2026 ਨੂੰ ਵਿੱਤ ਮੰਤਰੀ ਅਤੇ ਟਰਾਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਹੋਈ ਹੈ।

ਹਾਲਾਂਕਿ, ਪੰਜਾਬ ਦੇ ਲੋਕਾਂ ਦੀ ਮੁਸ਼ਕਿਲ ਅਜੇ ਘੱਟ ਨਹੀਂ ਹੋਈ ਹੈ ਅਤੇ ਬੱਸਾਂ (Bus Strike News) ਦੇ ਵਿੱਚ ਸਫਰ ਕਰਨ ਵਾਲੇ ਲੋਕਾਂ ਨੂੰ ਅਜੇ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਯੂਨੀਅਨ ਨੇ 18 ਮਈ ਨੂੰ ਹੜਤਾਲ ਪੋਸਟਪੋਨ ਕਰਕੇ 20 ਮਈ ਤੋਂ ਸੰਗਰੂਰ ਵਿਖੇ ਪੱਕਾ ਧਰਨਾ ਅਤੇ ਰੋਸ ਮਾਰਚ ਸ਼ੁਰੂ ਕਰਨ ਦਾ ਜਿਥੇ ਐਲਾਨ ਕੀਤਾ ਹੈ, ਉਥੇ ਹੀ ਤਿੰਨ ਦਿਨ ਦੀ ਮੁਕੰਮਲ ਹੜਤਾਲ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਧਰਨਾ ਦੇਣ ਦਾ ਫੈਸਲਾ ਕੀਤਾ ਹੈ।


ਮੀਟਿੰਗ 'ਚ ਹੱਲ ਨਾ ਹੋਣ 'ਤੇ 3 ਦਿਨ ਕੀਤੀ ਜਾਵੇਗੀ ਹੜਤਾਲ

ਯੂਨੀਅਨ ਆਗੂਆਂ ਨੇ ਦੱਸਿਆ ਕਿ ਜਥੇਬੰਦੀ ਨੂੰ ਪੰਜਾਬ ਸਰਕਾਰ ਵੱਲੋਂ ਮੰਗਾਂ ਦੇ ਹੱਲ ਕਰਨ ਸਬੰਧੀ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਜੇਕਰ ਕੱਲ ਦੀ ਮੀਟਿੰਗ 'ਚ ਕੋਈ ਹੱਲ ਨਹੀਂ ਨਿਕਲਦਾ ਤਾਂ 20 ਮਈ ਤੋਂ ਸੰਗਰੂਰ 'ਚ ਪੱਕਾ ਧਰਨਾ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਤਿੰਨ ਦਿਨ ਪੰਜਾਬ 'ਚ ਨਾ ਰੋਡਵੇਜ਼ ਅਤੇ ਨਾ ਪੀਆਰਟੀਸੀ ਦੀਆਂ ਬੱਸਾਂ ਚੱਲਣਗੀਆਂ।

ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ 25-26-27 ਮਈ ਨੂੰ ਮੁਕੰਮਲ ਤੌਰ 'ਤੇ ਬੱਸਾਂ ਬੰਦ ਰੱਖ ਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਅਦ ਧਰਨਾ ਦਿੱਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਨਾਲ ਵੱਖ-ਵੱਖ ਥਾਵਾਂ 'ਤੇ ਮੀਟਿੰਗਾਂ ਹੋਈਆਂ ਸਰਕਾਰ  ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕਰਦੀ ਅਤੇ ਜੇਲਾਂ 'ਚ ਬੈਠੇ ਮੁਲਾਜ਼ਮਾਂ ਨੂੰ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਵੱਖ-ਵੱਖ ਤਰੀਕੇ ਨਾਲ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ। ਫਿਲਹਾਲ, ਹੁਣ ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਪੱਕਾ ਮੋਰਚਾ ਲਗਾਉਣ ਦੀ ਚੇਤਾਵਨੀ ਦੇ ਦਿੱਤੀ ਗਈ ਹੈ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK