Wed, Jul 8, 2026
Whatsapp

ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, PRTC ਠੇਕਾ ਮੁਲਾਜ਼ਮਾਂ ਨੇ ਚੱਕਾ ਕੀਤਾ ਜਾਮ

PRTC Bus Stike News : ਯੂਨੀਅਨ ਦਾ ਦੋਸ਼ ਹੈ ਕਿ ਇਸ ਵਾਧੇ ਨੂੰ ਲਾਗੂ ਕਰਨ ਲਈ ਸਾਰੇ ਡੀਪੂਆਂ ਵੱਲੋਂ ਮੰਗ ਪੱਤਰ ਅਤੇ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਮੈਨੇਜਮੈਂਟ ਨੇ ਬਿਨਾਂ 15 ਫੀਸਦੀ ਵਾਧਾ ਜੋੜੇ ਹੀ ਤਨਖਾਹਾਂ ਜਾਰੀ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਯੂਨੀਅਨ ਨੇ ਇਸ ਨੂੰ ਮੁੱਖ ਮੰਤਰੀ ਦੇ ਹੁਕਮਾਂ ਦੀ ਅਣਦੇਖੀ ਕਰਾਰ ਦਿੱਤਾ ਹੈ।

Reported by:  PTC News Desk  Edited by:  KRISHAN KUMAR SHARMA -- July 08th 2026 01:54 PM -- Updated: July 08th 2026 02:08 PM
ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, PRTC ਠੇਕਾ ਮੁਲਾਜ਼ਮਾਂ ਨੇ ਚੱਕਾ ਕੀਤਾ ਜਾਮ

ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, PRTC ਠੇਕਾ ਮੁਲਾਜ਼ਮਾਂ ਨੇ ਚੱਕਾ ਕੀਤਾ ਜਾਮ

PRTC Bus Stike News : ਪੰਜਾਬ 'ਚ ਸਰਕਾਰੀ ਬੱਸਾਂ (Bus Strike) 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਪੀਆਰਟੀਸੀ/ਪਨਬਸ ਕੰਟਰੈਕਟ ਮੁਲਾਜ਼ਮ ਯੂਨੀਅਨ ਨੇ ਪੰਜਾਬ 'ਚ 18 ਡਿੱਪੂਆਂ 'ਤੇ ਬੱਸਾਂ ਖੜੀਆਂ ਕਰ ਦਿੱਤੀਆਂ ਹਨ। ਆਗੂਆਂ ਵੱਲੋਂ ਇਸ ਚੱਕਾ ਜਾਮ ਪਿੱਛੇ ਮੁੱਖ ਮੰਤਰੀ ਭਗਵੰਤ ਵੱਲੋਂ ਮਜਦੂਰ ਦਿਵਸ 'ਤੇ ਕੀਤਾ ਵਾਅਦਾ ਪੂਰਾ ਨਾ ਕੀਤਾ ਜਾਣਾ ਦੱਸਿਆ ਜਾ ਰਿਹਾ ਹੈ।

ਪੰਜਾਬ ਵਿੱਚ ਪਨਬੱਸ ਦੇ 18 ਸਰਕਾਰੀ ਡੀਪੂਆਂ ਵਿੱਚ ਕੰਮ ਕਰ ਰਹੇ ਕੰਟਰੈਕਟ ਮੁਲਾਜ਼ਮਾਂ ਨੇ ਤਨਖਾਹਾਂ ਵਿੱਚ 15 ਫੀਸਦੀ ਵਾਧਾ ਲਾਗੂ ਨਾ ਹੋਣ ਦੇ ਵਿਰੋਧ ਵਿੱਚ ਡੀਪੂ ਬੰਦ ਕਰਨ ਅਤੇ ਰੋਸ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਕਾਰਨ ਪਨਬੱਸ ਦੀਆਂ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਹੈ, ਜਿਸ ਕਰਕੇ ਯਾਤਰੀਆਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਆਪਣੇ ਰੂਟ ਦੀ ਜਾਣਕਾਰੀ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ... ਦਿਲਜੀਤ ਦੋਸਾਂਝ ਦੀ ਸਤਲੁਜ ਫਿਲਮ ਨੂੰ ਲੈ ਕੇ ਅਨੁਰਾਗ ਕਸ਼ਯਪ ਨੇ ਲੋਕਾਂ ਨੂੰ ਕੀਤੀ ਅਪੀਲ

ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਲਿਖਤੀ ਨੋਟੀਫਿਕੇਸ਼ਨ ਅਨੁਸਾਰ 1 ਮਈ 2026 ਨੂੰ ਮਜ਼ਦੂਰ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਘੱਟੋ-ਘੱਟ ਉਜਰਤਾਂ (ਮਿਨੀਮਮ ਵੇਜਜ਼) ਵਿੱਚ 15 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ।

ਪੰਜਾਬ ਸਰਕਾਰ 'ਤੇ ਵਾਅਦਾਖਿਲਾਫ਼ੀ ਦਾ ਇਲਜ਼ਾਮ

ਯੂਨੀਅਨ ਦਾ ਦੋਸ਼ ਹੈ ਕਿ ਇਸ ਵਾਧੇ ਨੂੰ ਲਾਗੂ ਕਰਨ ਲਈ ਸਾਰੇ ਡੀਪੂਆਂ ਵੱਲੋਂ ਮੰਗ ਪੱਤਰ ਅਤੇ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਮੈਨੇਜਮੈਂਟ ਨੇ ਬਿਨਾਂ 15 ਫੀਸਦੀ ਵਾਧਾ ਜੋੜੇ ਹੀ ਤਨਖਾਹਾਂ ਜਾਰੀ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਯੂਨੀਅਨ ਨੇ ਇਸ ਨੂੰ ਮੁੱਖ ਮੰਤਰੀ ਦੇ ਹੁਕਮਾਂ ਦੀ ਅਣਦੇਖੀ ਕਰਾਰ ਦਿੱਤਾ ਹੈ।

ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੁਲਾਜ਼ਮਾਂ ਨੂੰ 15 ਫੀਸਦੀ ਵਾਧੇ ਤੋਂ ਬਿਨਾਂ ਤਨਖਾਹਾਂ ਦਿੱਤੀਆਂ ਗਈਆਂ ਤਾਂ ਸਬੰਧਤ ਡੀਪੂ ਤੁਰੰਤ ਬੰਦ ਕਰ ਦਿੱਤੇ ਜਾਣਗੇ ਅਤੇ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਜੇਕਰ ਹੜਤਾਲ ਹੁੰਦੀ ਹੈ ਤਾਂ ਪਨਬੱਸ ਦੀਆਂ ਕਈ ਬੱਸ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਲਈ ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਆਪਣੇ ਨਜ਼ਦੀਕੀ ਡੀਪੂ ਜਾਂ ਬੱਸ ਅੱਡੇ ਤੋਂ ਸੇਵਾਵਾਂ ਦੀ ਸਥਿਤੀ ਬਾਰੇ ਜਾਣਕਾਰੀ ਜ਼ਰੂਰ ਪ੍ਰਾਪਤ ਕਰ ਲੈਣ।

ਇਹ ਵੀ ਪੜ੍ਹੋ... Gangster Goldy Brar ਦੀ ਗ੍ਰਿਫ਼ਤਾਰੀ ਲਈ 48 ਲੱਖ ਰੁਪਏ ਦੇਵੇਗਾ ਅਮਰੀਕਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK