Sun, Jul 13, 2025
Whatsapp

ਸਰਕਾਰੀ ਅਤੇ ਪ੍ਰਾਈਵੇਟ ਬੱਸਾਂ 'ਚੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਹੁਕਮ

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਲਿਮਟਿਡ ਨੇ ਇੱਕ ਪੱਤਰ ਜਾਰੀ ਕਰਕੇ ਹੋਏ ਡਿੱਪੂਆਂ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿਚੋਂ ਤਸਵੀਰਾਂ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

Reported by:  PTC News Desk  Edited by:  KRISHAN KUMAR SHARMA -- April 18th 2024 03:27 PM
ਸਰਕਾਰੀ ਅਤੇ ਪ੍ਰਾਈਵੇਟ ਬੱਸਾਂ 'ਚੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਹੁਕਮ

ਸਰਕਾਰੀ ਅਤੇ ਪ੍ਰਾਈਵੇਟ ਬੱਸਾਂ 'ਚੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਹੁਕਮ

ਚੰਡੀਗੜ੍ਹ: ਪੰਜਾਬ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੇ ਕਿਸੇ ਵੀ ਕੋਨੇ ਜਾਂ ਖੂੰਝੇ 'ਚ ਹੁਣ ਤੁਹਾਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਵਿਖਾਈ ਨਹੀਂ ਦੇਵੇਗੀ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਲਿਮਟਿਡ ਨੇ ਇੱਕ ਪੱਤਰ ਜਾਰੀ ਕਰਕੇ ਹੋਏ ਡਿੱਪੂਆਂ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿਚੋਂ ਤਸਵੀਰਾਂ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।  

ਦੱਸ ਦਈਏ ਕਿ ਇਸਤੋਂ ਪਹਿਲਾਂ ਵੀ ਜੁਲਾਈ 2022 'ਚ ਅਜਿਹਾ ਮਾਮਲਾ ਸਾਹਮਣੇ ਆਇਆ ਸੀ, ਜਦੋਂ ਪੰਜਾਬ ਦੀਆਂ ਸਰਕਾਰੀ ਬੱਸਾਂ 'ਤੇ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਦਿੱਤੀਆਂ ਸਨ, ਤਾਂ ਪੰਜਾਬ ਸਰਕਾਰ ਵੱਲੋਂ ਬੱਸਾਂ ਵਿਚੋਂ ਤਸਵੀਰਾਂ ਲਾਹੁਣ ਦੇ ਹੁਕਮ ਦਿੱਤੇ ਸਨ।


ਪੀਆਰਟੀਸੀ ਦੇ ਮੁੱਖ ਦਫਤਰ ਪਟਿਆਲਾ ਤਰਫ਼ੋਂ ਜਾਰੀ ਪੱਤਰ ਵਿੱਚ ਕਪੂਰਥਲਾ, ਬੁਢਲਾਡਾ, ਚੰਡੀਗੜ੍ਹ, ਬਰਨਾਲਾ, ਫਰੀਦਕੋਟ, ਬਠਿੰਡਾ, ਸੰਗਰੂਰ, ਲੁਧਿਆਣਾ ਅਤੇ ਪਟਿਆਲਾ ਡੀਪੂ ਦੇ ਅਧਿਕਾਰੀਆਂ ਨੂੰ ਜਰਨੈਲ ਸਿੰਘ ਦੀਆਂ ਤਸਵੀਰਾਂ ਬੱਸਾਂ ਤੋਂ ਹਟਾਉਣ ਦੀ ਹਦਾਇਤ ਕੀਤੀ ਗਈ ਹੈ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸ ਕੰਮ ਨੂੰ ਅਮਲੀਜਾਮਾ ਪਹਿਨਾਉਣ ਤੋਂ ਬਾਅਦ ਇਸ ਕਾਰਵਾਈ ਦੀ ਰਿਪੋਰਟ ਮੁੱਖ ਦਫਤਰ ਨੂੰ ਵੀ ਭੇਜੀ ਜਾਵੇ, ਤਾਂ ਜੋ ਮੁੱਖ ਚੋਣ ਅਫਸਰ ਨੂੰ ਭੇਜਿਆ ਜਾ ਸਕੇ।

- PTC NEWS

Top News view more...

Latest News view more...

PTC NETWORK
PTC NETWORK