Punjab News : ਪੀਆਰਟੀਸੀ/ਪਨਬਸ ਠੇਕਾ ਮੁਲਾਜ਼ਮ 13 ਮਾਰਚ ਨੂੰ ਕਰਨਗੇ ਸੰਘਰਸ਼ ਦੀ ਸ਼ੁਰੂਆਤ, ਪੰਜਾਬ ਭਰ 'ਚ ਵਿਖਾਈ ਦੇਵੇਗਾ ਅਸਰ
PRTC Contract Workers Union : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 13 ਮਾਰਚ ਤੋਂ ਜ਼ਿਲ੍ਹਾ ਪੱਧਰ ’ਤੇ ਧਰਨੇ ਸ਼ੁਰੂ ਕੀਤੇ ਜਾਣਗੇ, ਜਿਸ ਲਈ ਮੁਕੰਮਲ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਇਕ ਮਹੀਨੇ ਦੇ ਅੰਦਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਬੱਸਾਂ ਦਾ ਆਵਾਜਾਈ ਬੰਦ ਕਰ ਦੇਣਗੇ।
ਮੁਲਾਜ਼ਮ ਯੂਨੀਅਨ ਨੇ ਫੈਸਲਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਪੰਜਾਬ ਵਿੱਚ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਆਵਾਜਾਈ ਪੂਰੀ ਤਰ੍ਹਾਂ ਠੱਪ ਕੀਤੀ ਜਾਵੇਗੀ। ਇਸ ਦੌਰਾਨ 577 ਰੂਟਾਂ 'ਤੇ ਬੱਸ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਦੱਸ ਦਈਏ ਕਿ ਇਸ ਸਮੇਂ ਪੀਆਰਟੀਸੀ ਦੇ ਫਲੀਟ ਵਿੱਚ 1200 ਤੋਂ ਵੱਧ ਬੱਸਾਂ ਹਨ।
ਆਗੂਆਂ ਨੇ ਕਿਹਾ ਕਿ 1 ਜੁਲਾਈ 2024 ਨੂੰ ਮੁੱਖ ਮੰਤਰੀ ਮਾਨ ਨੇ ਟਰਾਂਸਪੋਰਟ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ 7-8 ਮਹੀਨੇ ਬੀਤ ਚੁੱਕੇ ਹਨ ਅਤੇ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ ਹੈ। ਕਮੇਟੀ ਦਾ ਗਠਨ ਵੀ ਕੀਤਾ ਗਿਆ ਅਤੇ ਇਸ ਤੋਂ ਬਾਅਦ ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਵੀ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਠੇਕਾ ਮੁਲਾਜ਼ਮਾਂ ਨੂੰ ਟਰਾਂਸਪੋਰਟ ਵਿਭਾਗ ਦੀ ਵੱਖਰੀ ਨੀਤੀ ਤਹਿਤ ਰੈਗੂਲਰ ਕੀਤਾ ਜਾਵੇਗਾ। ਯੂਨੀਅਨ ਨੇ ਗੁਆਂਢੀ ਰਾਜਾਂ ਵਿੱਚ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸਾਰੇ ਦਸਤਾਵੇਜ਼ ਵੀ ਕਮੇਟੀ ਨੂੰ ਸੌਂਪੇ ਸਨ।
ਮੁਲਾਜ਼ਮਾਂ ਵੱਲੋਂ ਮੀਟਿੰਗ ਦੌਰਾਨ ਸੰਘਰਸ਼ ਦੀ ਉਲੀਕੀ ਰੂਪਰੇਖਾ...
- PTC NEWS