Mansa News : ਬੁਢਲਾਡਾ 'ਚ ਪਾਣੀ ਵਾਲੀ ਟੈਂਕੀ 'ਤੇ ਚੜੇ ਕੱਚੇ ਕਰਮਚਾਰੀ, 2 ਦਰਜਨ ਦੇ ਕਰੀਬ ਪ੍ਰਦਰਸ਼ਨਕਾਰੀ ਪੁਲਿਸ ਨੇ ਕੀਤੇ ਗ੍ਰਿਫ਼ਤਾਰ
Mansa News : ਪੰਜਾਬ ਸਰਕਾਰ ਵੱਲੋਂ ਪੀਆਰਟੀਸੀ ਕਿਲੋਮੀਟਰ ਸਕੀਮ ਦੇ ਟੈਂਡਰ ਦਾ ਵਿਰੋਧ ਕਰ ਰਹੇ ਕੱਚੇ ਪੀਆਰਟੀਸੀ ਕਰਮਚਾਰੀਆਂ ਵੱਲੋਂ ਅੱਜ ਬੁਢਲਾਡਾ ਦੇ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਤੇ ਵਿਰੋਧ ਪ੍ਰਦਰਸ਼ਨ ਦੇ ਦੌਰਾਨ 2 ਦਰਜਨ ਦੇ ਕਰੀਬ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਦੇ ਵਿੱਚ ਲੈ ਲਿਆ। ਜਿਸ ਤੋਂ ਬਾਅਦ ਪੰਜ ਪ੍ਰਦਰਸ਼ਨਕਾਰੀ ਵਾਟਰ ਵਰਕਸ ਦੀ ਟੈਂਕੀ 'ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ ਗਏ ਤੇ ਉਹਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਹੈ।
ਪੀਆਰਟੀਸੀ ਦੀ ਕਿਲੋਮੀਟਰ ਸਕੀਮ ਦੇ ਅਧੀਨ ਸਰਕਾਰ ਵੱਲੋਂ ਟੈਂਡਰ ਕੱਢੇ ਜਾਣ ਦਾ ਪੰਜਾਬ ਭਰ ਦੇ ਵਿੱਚ ਪੀਆਰਟੀਸੀ ਕੱਚੇ ਕਰਮਚਾਰੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੁਢਲਾਡਾ ਦੇ ਵਿੱਚ ਵੀ ਪੀਆਰਟੀਸੀ ਡਿਪੂ ਦੇ ਬਾਹਰ ਕੱਚੇ ਕਰਮਚਾਰੀਆਂ ਨੇ ਪ੍ਰਦਰਸ਼ਨ ਕੀਤਾ ਤੇ ਇਸ ਦੌਰਾਨ ਪੁਲਿਸ ਵੱਲੋਂ ਦੋ ਦਰਜਨ ਦੇ ਕਰੀਬ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਦੇ ਵਿੱਚ ਲੈ ਲਿਆ ਗਿਆ। ਜਿਸ ਦੇ ਰੋਸ ਵਜੋਂ ਪੰਜ ਪ੍ਰਦਰਸ਼ਨਕਾਰੀ ਟੈਂਕੀ 'ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ ਗਏ ਅਤੇ ਉਹਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਹੈ।
ਇਸ ਦੌਰਾਨ ਪ੍ਰਦਰਸ਼ਨਕਾਰੀ ਕੁਲਦੀਪ ਸਿੰਘ ਅਤੇ ਜਗਸੀਰ ਸਿੰਘ ਨੇ ਕਿਹਾ ਕਿ ਪੰਜਾਬ ਭਰ ਦੇ ਵਿੱਚ ਉਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਅੱਜ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਦਾ ਟੈਂਡਰ ਕੱਢਿਆ ਜਾਣਾ ਸੀ, ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਦੇ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਪਰ ਬੁਢਲਾਡਾ ਪੁਲਿਸ ਦੇ ਅਧਿਕਾਰੀਆਂ ਵੱਲੋਂ ਉਨਾਂ ਨਾਲ ਧੱਕੇਸ਼ਾਹੀ ਕੀਤੀ ਗਈ ਅਤੇ ਉਨਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਜਿਸ ਦੇ ਰੋਸ ਵਜੋਂ ਉਹ ਟੈਂਕੀ 'ਤੇ ਚੜਨ ਦੇ ਲਈ ਮਜਬੂਰ ਹੋਏ ਹਨ। ਉਹਨਾਂ ਕਿਹਾ ਕਿ ਜੇਕਰ ਉਨਾਂ ਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਆਪਣੇ ਪਰਿਵਾਰਾਂ ਨੂੰ ਵੀ ਨਾਲ ਲੈ ਕੇ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋਣਗੇ। ਇਸ ਦੌਰਾਨ ਉਹਨਾਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਕਿਲੋਮੀਟਰ ਸਕੀਮ ਦਾ ਟੈਂਡਰ ਰੱਦ ਨਹੀਂ ਕੀਤਾ ਜਾਂਦਾ ,ਉਹਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।
- PTC NEWS