Tue, Feb 17, 2026
Whatsapp

PRTC ,ਪੰਜਾਬ ਰੋਡਵੇਜ਼ ਤੇ PUNBUS ਦੀ ਹੜਤਾਲ ਖਤਮ , ਸਰਕਾਰ ਤੋਂ ਚਿੱਠੀ ਮਿਲਣ ਮਗਰੋਂ ਲਿਆ ਫੈਸਲਾ

PRTC Bus Strike : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਅਣਮਿੱਥੇ ਸਮੇਂ ਲਈ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਅੱਜ ਐਤਵਾਰ ਤੋਂ ਸਾਰੀਆਂ ਸਰਕਾਰੀ ਬੱਸਾਂ ਸੁਚਾਰੂ ਢੰਗ ਨਾਲ ਸੜਕਾਂ 'ਤੇ ਆ ਗਈਆਂ ਹਨ। ਯੂਨੀਅਨ ਨੇ ਇਹ ਫੈਸਲਾ ਟਰਾਂਸਪੋਰਟ ਮੰਤਰੀ ਅਤੇ ਸੀਐਮ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਸਮਾਂ ਦੇਣ ਤੋਂ ਬਾਅਦ ਲਿਆ

Reported by:  PTC News Desk  Edited by:  Shanker Badra -- August 17th 2025 01:07 PM
PRTC ,ਪੰਜਾਬ ਰੋਡਵੇਜ਼ ਤੇ PUNBUS ਦੀ ਹੜਤਾਲ ਖਤਮ , ਸਰਕਾਰ ਤੋਂ ਚਿੱਠੀ ਮਿਲਣ ਮਗਰੋਂ ਲਿਆ ਫੈਸਲਾ

PRTC ,ਪੰਜਾਬ ਰੋਡਵੇਜ਼ ਤੇ PUNBUS ਦੀ ਹੜਤਾਲ ਖਤਮ , ਸਰਕਾਰ ਤੋਂ ਚਿੱਠੀ ਮਿਲਣ ਮਗਰੋਂ ਲਿਆ ਫੈਸਲਾ

PRTC Bus Strike : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਅਣਮਿੱਥੇ ਸਮੇਂ ਲਈ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਅੱਜ ਐਤਵਾਰ ਤੋਂ ਸਾਰੀਆਂ ਸਰਕਾਰੀ ਬੱਸਾਂ ਸੁਚਾਰੂ ਢੰਗ ਨਾਲ ਸੜਕਾਂ 'ਤੇ ਆ ਗਈਆਂ ਹਨ। ਯੂਨੀਅਨ ਨੇ ਇਹ ਫੈਸਲਾ ਟਰਾਂਸਪੋਰਟ ਮੰਤਰੀ ਅਤੇ ਸੀਐਮ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਸਮਾਂ ਦੇਣ ਤੋਂ ਬਾਅਦ ਲਿਆ।

ਯੂਨੀਅਨ ਵੱਲੋਂ ਜਾਰੀ ਬਿਆਨ ਅਨੁਸਾਰ 15 ਅਗਸਤ 2025 ਨੂੰ ਪੰਜਾਬ ਦੇ ਮੁੱਖ ਸਕੱਤਰ ਨਾਲ ਹੋਈ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕਾ ਪ੍ਰਣਾਲੀ ਖਤਮ ਕਰਨ, ਮੁਲਾਜ਼ਮਾਂ ਨੂੰ ਸਿੱਧਾ ਠੇਕੇ 'ਤੇ ਰੱਖਣ, ਤਨਖਾਹਾਂ ਵਿੱਚ ਵਾਧਾ, ਨਵੀਆਂ ਬੱਸਾਂ ਖਰੀਦਣ ਸਮੇਤ ਸਾਰੀਆਂ ਮੰਗਾਂ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।


ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 19 ਅਗਸਤ ਨੂੰ ਟਰਾਂਸਪੋਰਟ ਮੰਤਰੀ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਕੀਤੀ ਜਾਵੇਗੀ ਅਤੇ 26 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ ਇੱਕ ਪੈਨਲ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਤਿਆਰ ਕੀਤੀ ਜਾ ਰਹੀ ਨੀਤੀ 'ਤੇ ਚਰਚਾ ਕਰਕੇ ਇਸਨੂੰ ਲਾਗੂ ਕਰਨ ਅਤੇ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਦਾ ਲਿਖਤੀ ਆਦੇਸ਼ ਸ਼ਨੀਵਾਰ ਦੇਰ ਰਾਤ ਯੂਨੀਅਨ ਕੋਲ ਪਹੁੰਚਿਆ। ਜਿਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ।

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਸਰਵਿਸ ਰੂਲ ਬਣਾਉਣ ਅਤੇ ਲਾਗੂ ਕਰਨ, ਠੇਕੇਦਾਰੀ ਪ੍ਰਣਾਲੀ ਨਾਲ ਸਬੰਧਤ ਮੁੱਦਿਆਂ ਅਤੇ ਅਤੇ ਤਨਖਾਹ ਵਾਧੇ ਦੇ ਹੱਲ ਲਈ ਸਕੱਤਰ ਸਟੇਟ ਟਰਾਂਸਪੋਰਟ ਨੂੰ ਹੁਕਮ ਜਾਰੀ ਕੀਤੇ ਗਏ ਹਨ। ਯੂਨੀਅਨ ਦਾ ਕਹਿਣਾ ਹੈ ਕਿ ਪਹਿਲਾਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਨੂੰ ਰੋਕਣ ਅਤੇ ਠੇਕੇਦਾਰੀ ਕਰਮਚਾਰੀਆਂ ਨੂੰ ਬਹਾਲ ਕਰਨ ਨਾਲ ਸਬੰਧਤ ਮੁੱਦਿਆਂ ਨੂੰ 15 ਦਿਨਾਂ ਵਿੱਚ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਮਾਂ ਸੀਮਾ ਨੂੰ ਇੱਕ ਮਹੀਨਾ ਲਿਖ ਕੇ ਤੋੜਿਆ ਮਰੋੜਿਆ ਗਿਆ। ਹੁਣ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਲਈ ਤਿੰਨ ਹਫ਼ਤਿਆਂ ਦੀ ਨਵੀਂ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ।

ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਨੂੰ ਲਾਗੂ ਕਰਨ ਦੇ ਠੋਸ ਭਰੋਸੇ ਦੇ ਮੱਦੇਨਜ਼ਰ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਹਾਲਾਂਕਿ, ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਮੈਨੇਜਮੈਂਟ ਵੱਲੋਂ ਡਿਊਟੀ 'ਤੇ ਜਾਣ ਦੌਰਾਨ ਕਿਸੇ ਵੀ ਕਰਮਚਾਰੀ ਨੂੰ ਰੋਕਿਆ ਜਾਂਦਾ ਹੈ ਜਾਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੈਦਾ ਕੀਤੀ ਜਾਂਦੀ ਹੈ ਤਾਂ ਤੁਰੰਤ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਅਤੇ ਪੰਜਾਬ ਬੰਦ ਦਾ ਐਲਾਨ ਕੀਤਾ ਜਾਵੇਗਾ।

- PTC NEWS

Top News view more...

Latest News view more...

PTC NETWORK
PTC NETWORK