Tue, May 21, 2024
Whatsapp

PSEB Class 12 Results 2024: ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ ਹੋਇਆ ਜਾਰੀ, ਇਥੇ ਕਰੋ ਚੈਕ...

PSEB Class 12 Results 2024 : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ ਅੱਠਵੀ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਹੈ।

Written by  Amritpal Singh -- April 30th 2024 04:20 PM -- Updated: April 30th 2024 06:09 PM
PSEB Class 12 Results 2024: ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ ਹੋਇਆ ਜਾਰੀ, ਇਥੇ ਕਰੋ ਚੈਕ...

PSEB Class 12 Results 2024: ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ ਹੋਇਆ ਜਾਰੀ, ਇਥੇ ਕਰੋ ਚੈਕ...

PSEB Class 12 Results 2024 : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। 12ਵੀਂ ਜਮਾਤ ਵਿੱਚ ਲੜਕਿਆਂ ਨੇ ਜਿੱਥੇ ਚੋਟੀ ਦੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ, ਉੱਥੇ ਹੀ 8ਵੀਂ ਜਮਾਤ ਵਿੱਚ ਲੜਕੀਆਂ ਨੇ ਜਿੱਤ ਹਾਸਲ ਕੀਤੀ ਹੈ। ਹਾਲਾਂਕਿ ਲੜਕੀਆਂ ਮੈਰਿਟ ਵਿੱਚ ਅੱਗੇ ਹਨ।

12ਵੀਂ ਜਮਾਤ ਵਿੱਚ ਬੀਸੀਐਮ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਦੇ ਏਕਮ ਪ੍ਰੀਤ ਸਿੰਘ ਨੇ 500/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਹ ਰਾਸ਼ਟਰੀ ਪੱਧਰ ਦਾ ਖਿਡਾਰੀ ਹੈ, ਕਾਮਰਸ ਗਰੁੱਪ ਨਾਲ ਸਬੰਧਤ ਹੈ। ਜਦਕਿ ਰਵੀ ਉਦੈ ਸਿੰਘ ਨੇ ਵੀ 500/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ। ਉਹ ਮੁਕਤਸਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਗੁਲਾਬੇਵਾਲਾ ਦਾ ਵਿਦਿਆਰਥੀ ਹੈ। ਇਸ ਦੇ ਨਾਲ ਹੀ ਬਠਿੰਡਾ ਜ਼ਿਲ੍ਹੇ ਦਾ ਸੀਨੀਅਰ ਸੈਕੰਡਰੀ ਰਿਹਾਇਸ਼ੀ ਸਕੂਲ ਫਾਰ ਮੈਰੀਟੋਰੀਅਸ ਸਕੂਲ ਅਸ਼ਵਨੀ ਤੀਜੇ ਸਥਾਨ ’ਤੇ ਰਿਹਾ ਹੈ। ਉਸ ਨੇ 499/500 ਹਾਸਲ ਕੀਤੇ ਹਨ।


ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਜ਼ਿਲ੍ਹਾ ਬਠਿੰਡਾ ਦੀ ਹਰਨੂਰਪ੍ਰੀਤ ਕੌਰ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੂਰੇ ਪੰਜਾਬ ਵਿੱਚੋਂ ਪਹਿਲੇ ਸਥਾਨ ’ਤੇ ਰਹੀ ਹੈ। ਉਸ ਨੇ 600/600 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਜਦੋਂ ਕਿ ਨਿਊ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਿਊ ਅੰਤਰਿਆਮੀ ਕਲੋਨੀ, ਅੰਮ੍ਰਿਤਸਰ ਦੀ ਗੁਰਲੀਨ ਕੌਰ 598/600 (99.67) ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜੇ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ, ਸੰਗਰੂਰ ਦਾ ਅਰਮਾਨਦੀਪ ਸਿੰਘ 597/600 (99.50) ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜੇ ਸਥਾਨ 'ਤੇ ਰਿਹਾ। 

ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ 'ਤੇ ਨਤੀਜਾ ਦੇਖ ਸਕਣਗੇ।  8ਵੀਂ ਜਮਾਤ ਦੀ ਪ੍ਰੀਖਿਆ PSEB ਵੱਲੋਂ 7 ਮਾਰਚ ਤੋਂ 27 ਮਾਰਚ ਦਰਮਿਆਨ ਕਰਵਾਈ ਗਈ ਸੀ, ਜਦੋਂ ਕਿ 12ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦਰਮਿਆਨ ਕਰਵਾਈ ਗਈ ਸੀ। ਪੰਜ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਬੋਰਡ ਦਾ ਦਾਅਵਾ ਹੈ ਕਿ ਅਪ੍ਰੈਲ ਮਹੀਨੇ ਵਿੱਚ ਸਾਰੀਆਂ ਜਮਾਤਾਂ ਦੇ ਨਤੀਜੇ ਐਲਾਨ ਕੇ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ 5ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ।

PSEB ਜਲਦੀ ਹੀ ਡਿਜੀਲੌਕਰ ਵਿੱਚ ਮਾਰਕਸ਼ੀਟ ਜਾਰੀ ਕਰੇਗਾ। ਇਹਨਾਂ ਨੂੰ PSEB ਦੁਆਰਾ ਅੰਤਿਮ ਨਤੀਜੇ ਮੰਨਿਆ ਜਾਵੇਗਾ। ਜਦੋਂ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਹਾਰਡ ਕਾਪੀ ਲਈ ਅਪਲਾਈ ਕੀਤਾ ਹੈ। ਇਸ ਨੂੰ ਬੋਰਡ ਵੱਲੋਂ ਜਾਰੀ ਕੀਤਾ ਜਾਵੇਗਾ। ਬੋਰਡ ਅਧਿਕਾਰੀਆਂ ਮੁਤਾਬਕ ਵਿਦਿਆਰਥੀਆਂ ਨੂੰ ਬੋਰਡ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਵੈੱਬਸਾਈਟ 'ਤੇ ਜਾਣਾ ਹੋਵੇਗਾ। ਇਸ 'ਤੇ ਉਨ੍ਹਾਂ ਨੂੰ ਬੋਰਡ ਨਾਲ ਜੁੜੀ ਸਾਰੀ ਜਾਣਕਾਰੀ ਆਸਾਨੀ ਨਾਲ ਮਿਲ ਜਾਵੇਗੀ।

ਇਸ ਤਰ੍ਹਾਂ ਤੁਸੀਂ ਵੈੱਬਸਾਈਟ 'ਤੇ ਨਤੀਜੇ ਦੇਖ ਸਕਦੇ ਹੋ

ਵਿਦਿਆਰਥੀ ਬੋਰਡ ਦੀ ਵੈੱਬਸਾਈਟ 'ਤੇ ਨਤੀਜਾ ਦੇਖ ਸਕਣਗੇ,  ਬੋਰਡ ਦੀ ਵੈੱਬਸਾਈਟ 'ਤੇ ਨਤੀਜਾ ਦੇਖਣ ਲਈ ਵਿਦਿਆਰਥੀਆਂ ਨੂੰ  https://www.pseb.ac.in/  'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਵੈੱਬਸਾਈਟ ਦਾ ਹੋਮ ਪੇਜ ਖੁੱਲ੍ਹੇਗਾ। ਜਿੱਥੇ ਰੋਲ ਨੰਬਰ ਭਰ ਕੇ ਪੂਰਾ ਨਤੀਜਾ ਸਾਹਮਣੇ ਆ ਜਾਵੇਗਾ। ਇਸ ਤੋਂ ਇਲਾਵਾ  www.indiaresult.com  ਤੋਂ ਨਤੀਜਾ ਦੇਖਿਆ ਜਾ ਸਕਦਾ ਹੈ।

- PTC NEWS

Top News view more...

Latest News view more...

LIVE CHANNELS
LIVE CHANNELS