Digital birth certificate : ਪੰਜਾਬ ਸਿੱਖਿਆ ਵਿਭਾਗ ਦਾ ਫੁਰਮਾਨ! 10ਵੀਂ ਦੇ ਵਿਦਿਆਰਥੀਆਂ ਲਈ ਡਿਜ਼ੀਟਲ ਜਨਮ ਸਰਟੀਫਿਕੇਟ ਕੀਤਾ ਲਾਜ਼ਮੀ
Digital birth certificate : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਕਲਾਸ ਦੇ ਵਿਦਿਆਰਥੀਆਂ ਲਈ ਨਵਾਂ ਫੁਰਮਾਨ ਜਾਰੀ ਕੀਤਾ ਹੈ, ਜਿਸ ਤਹਿਤ ਹੁਣ ਨਵੇਂ ਵਿਦਿਅਕ ਵਰ੍ਹੇ 2026-27 ਲਈ ਡਿਜ਼ੀਟਲ ਜਨਮ ਸਰਟੀਫਿਕੇਟ ਦੀ ਲੋੜ ਪਵੇਗੀ। ਬੋਰਡ ਵੱਲੋਂ ਇਹ ਆਦੇਸ਼ ਸਿਰਫ਼ ਪੰਜਾਬ 'ਚ ਪੈਦਾ ਹੋਏ ਬੱਚਿਆਂ ਲਈ ਹੈ, ਜਦਕਿ ਬਾਹਰਲਿਆਂ ਨੂੰ ਇਸਤੋਂ ਛੋਟ ਦਿੱਤੀ ਗਈ ਹੈ।
ਪੰਜਾਬ ਸਿੱਖਿਆ ਵਿਭਾਗ ਦੀ ਇਸ ਕਾਰਵਾਈ ਨੇ ਜਿਥੇ ਵਿਦਿਆਰਥੀਆਂ ਦੀ ਚਿੰਤਾ ਵਿੱਚ ਵਾਧਾ ਕੀਤਾ ਹੈ, ਉਥੇ ਮਾਪਿਆਂ ਅਤੇ ਸਕੂਲ ਸੰਚਾਲਕਾਂ ਨੂੰ ਵੀ ਦੁਚਿੱਤੀ ਵਿੱਚ ਪਾ ਦਿੱਤਾ ਹੈ। ਵਿਭਾਗ ਵੱਲੋਂ ਸਕੂਲਾਂ ਨੂੰ ਕਿਹਾ ਗਿਆ ਹੈ ਕਿ ਡਿਜ਼ੀਟਲ ਜਨਮ ਸਰਟੀਫਿਕੇਟ ਹਰ ਹਾਲਤ 30 ਨਵੰਬਰ ਤੱਕ ਬੋਰਡ ਦੀ ਵੈਬਸਾਈਟ 'ਤੇ ਅਪਲੋਡ ਹੋਣੇ ਚਾਹੀਦੇ ਹਨ।
ਬੋਰਡ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਟੀਫਿਕੇਟ ਅਪਲੋਡ ਨਹੀਂ ਹੁੰਦੇ ਤਾਂ ਵਿਦਿਆਰਥੀਆਂ ਦੀ ਮਾਰਕਸ਼ੀਟਾਂ ਵਿੱਚ ਜਨਮ ਤਰੀਕ ਦਰਜ ਨਹੀਂ ਕੀਤੀ ਜਾਵੇਗੀ।
ਖਬਰ ਅਪਡੇਟ ਜਾਰੀ...
- PTC NEWS