Tue, Dec 23, 2025
Whatsapp

Nabha News : PSPCL ਦੇ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ, ਸੰਜੀਵ ਕੁਮਾਰ ਦੀ ਮੌਤ ਦੀ ਖ਼ਬਰ ਸੁਣਕੇ ਮਾਂ ਨੇ ਵੀ ਤੋੜਿਆ ਦਮ

Patiala News : ਮ੍ਰਿਤਕ ਮੁਲਾਜ਼ਮ ਦੇ ਪਿਤਾ ਦੇ ਬਿਆਨਾਂ 'ਤੇ ਸੰਬੰਧਿਤ ਜੇਈ ਹਰਪ੍ਰੀਤ ਸਿੰਘ ਦੇ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਉੱਪਰ ਇਲਜ਼ਾਮ ਲੱਗੇ ਹਨ ਕਿ ਜੇਈ ਵੱਲੋਂ ਬਿਨਾਂ ਪਰਮਿਟ ਲਏ ਹੀ ਲਾਈਨਮੈਨ ਨੂੰ ਟਰਾਂਸਫਾਰਮ ਦੇ ਉੱਪਰ ਬਿਜਲੀ ਦਾ ਨੁਕਸ ਠੀਕ ਕਰਨ ਚੜਾ ਦਿੱਤਾ।

Reported by:  PTC News Desk  Edited by:  KRISHAN KUMAR SHARMA -- December 23rd 2025 01:38 PM
Nabha News : PSPCL ਦੇ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ, ਸੰਜੀਵ ਕੁਮਾਰ ਦੀ ਮੌਤ ਦੀ ਖ਼ਬਰ ਸੁਣਕੇ ਮਾਂ ਨੇ ਵੀ ਤੋੜਿਆ ਦਮ

Nabha News : PSPCL ਦੇ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ, ਸੰਜੀਵ ਕੁਮਾਰ ਦੀ ਮੌਤ ਦੀ ਖ਼ਬਰ ਸੁਣਕੇ ਮਾਂ ਨੇ ਵੀ ਤੋੜਿਆ ਦਮ

Patiala News : ਨਾਭਾ ਦੇ ਪਿੰਡ ਬਾਬਰਪੁਰ ਵਿਖੇ ਟ੍ਰਾਂਸਫਰ 'ਤੇ ਕੰਮ ਕਰ ਰਹੇ ਇੱਕ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਿਵੇਂ ਹੀ ਕਰੰਟ ਦੀ ਖਬਰ ਉਸ ਦੇ ਘਰ ਪਹੁੰਚੀ ਤਾਂ ਉਸਦੀ ਮਾਂ ਸ਼ਿਮਲੋ ਰਾਣੀ ਦੀ ਵੀ ਆਪਣੇ ਪੁੱਤ ਦੀ ਮੌਤ ਦੇ ਸਦਮੇ ਵਿੱਚ ਮੌਤ ਹੋ ਗਈ। ਇਸ ਮਾਮਲੇ ਵਿੱਚ ਮ੍ਰਿਤਕ ਮੁਲਾਜ਼ਮ ਦੇ ਪਿਤਾ ਦੇ ਬਿਆਨਾਂ 'ਤੇ ਸੰਬੰਧਿਤ ਜੇਈ ਹਰਪ੍ਰੀਤ ਸਿੰਘ ਦੇ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਉੱਪਰ ਇਲਜ਼ਾਮ ਲੱਗੇ ਹਨ ਕਿ ਜੇਈ ਵੱਲੋਂ ਬਿਨਾਂ ਪਰਮਿਟ ਲਏ ਹੀ ਲਾਈਨਮੈਨ ਨੂੰ ਟਰਾਂਸਫਾਰਮ ਦੇ ਉੱਪਰ ਬਿਜਲੀ ਦਾ ਨੁਕਸ ਠੀਕ ਕਰਨ ਚੜਾ ਦਿੱਤਾ, ਜਦਕਿ ਉਸ ਵਿੱਚ ਬਿਜਲੀ ਚੱਲ ਰਹੀ ਸੀ। ਇਸ ਮਾਮਲੇ ਵਿੱਚ ਥਾਣਾ ਸਦਰ ਅਧੀਨ ਚੌਂਕੀ ਦੰਦਰਾਲਾ ਢੀਂਡਸਾ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਮੁਲਜ਼ਮ ਹਰਪ੍ਰੀਤ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ, ਜਿਸ ਦੀ ਭਾਲ ਜਾਰੀ ਹੈ।

ਇਸ ਮਾਮਲੇ 'ਤੇ ਮ੍ਰਿਤਕ ਦੇ ਰਿਸ਼ਤੇਦਾਰ ਨੇ ਗੱਲ ਕਰਦੇ ਹੋਏ ਦੱਸਿਆ ਕਿ ਸੋਮਵਾਰ ਨੂੰ ਦੁਪਹਿਰ ਪਿੰਡ ਬਾਬਰਪੁਰ ਵਿਖੇ ਟਰਾਂਸਫਾਰਮ ਤੇ ਉਸਦੇ ਭਰਾ ਸੰਜੀਵ ਕੁਮਾਰ ਬਿਜਲੀ ਦੀ ਮੁਰੰਮਤ ਕਰਨ ਗਿਆ ਸੀ ਜਿੱਥੇ ਅਚਾਨਕ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ। ਜਿਵੇਂ ਹੀ ਉਸਦੀ ਮੌਤ ਦੀ ਖਬਰ ਘਰ ਪਹੁੰਚੀ ਤਾਂ ਉਸ ਦੀ ਮਾਂ ਸਿਮਲੋ ਦੇਵੀ ਵੀ ਆਪਣੇ ਪੁੱਤ ਦਾ ਸਦਮਾ ਨਾ ਸਹਿੰਦੇ ਹੋਏ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਈ।


ਪੁਲਿਸ ਦਾ ਕੀ ਹੈ ਕਹਿਣਾ ? 

ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੱਲ ਬਿਜਲੀ ਮੁਲਾਜ਼ਮ ਸੰਜੀਵ ਸ਼ਰਮਾ ਦੀ ਟਰਾਂਸਫਰ ਉੱਪਰ ਕੰਮ ਕਰਦੇ ਦੀ ਮੌਤ ਹੋ ਗਈ। ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਜੇਈ ਹਰਪ੍ਰੀਤ ਸਿੰਘ ਨੇ ਪਰਮਿਟ ਲਏ ਬਗੈਰ ਬਿਜਲੀ ਮੁਲਾਜ਼ਮ ਨੂੰ ਉੱਪਰ ਚੜ੍ਹਾ ਦਿੱਤਾ, ਜਿਸ ਕਰਕੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ ਜਿਸਦੀ ਭਾਲ ਜਾਰੀ ਹੈ।

- PTC NEWS

Top News view more...

Latest News view more...

PTC NETWORK
PTC NETWORK