Punjab Breaking News Live: ਹੁਣ ਫਿਰ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ ਜਾਣਕਾਰੀ..
ਤੁਸੀਂ ਮਸ਼ਹੂਰ ਜੁੱਤੀਆਂ ਦੀ ਕੰਪਨੀ BATA ਦਾ ਨਾਮ ਤਾਂ ਸੁਣਿਆ ਹੀ ਹੋਵੇਗਾ। ਇਹ ਕੰਪਨੀ ਭਾਰਤ ਦੇ ਮੱਧ ਵਰਗ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉਭਰੀ ਹੈ। ਬਹੁਤ ਸਾਰੇ ਲੋਕ ਬਾਟਾ ਕੰਪਨੀ ਨੂੰ ਭਾਰਤੀ ਕੰਪਨੀ ਮੰਨਦੇ ਹਨ। ਪਰ ਇਹ ਕੰਪਨੀ ਇੱਕ MNC ਕੰਪਨੀ ਹੈ। ਇਹ ਕੰਪਨੀ ਲਗਭਗ 93 ਸਾਲ ਪਹਿਲਾਂ ਭਾਰਤ ਵਿੱਚ ਹੋਂਦ ਵਿੱਚ ਆਈ ਸੀ। ਪੂਰੀ ਖ਼ਬਰ ਪੜ੍ਹਨ ਲਈ ਇਥੇ ਕਲਿਕ ਕਰੋ...
ਜ਼ਿਲ੍ਹਾ ਗੁਰਦਾਸਪੁਰ ਵਿੱਚ ਰਾਵੀ ਦਰਿਆ ਪਾਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸਬੰਧਤ ਸਕੂਲਾਂ ਦੇ ਮੁਖੀਆਂ ਨੂੰ ਛੁੱਟੀਆਂ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਪੱਤਰ ਵਿੱਚ ਡੇਰਾ ਬਾਬਾ ਨਾਨਕ ਸਬ-ਡਵੀਜ਼ਨ ਧਰਮਕੋਟ ਪੱਤਣ, ਡਾਲਾ, ਗੁਰਚੱਕ, ਤਲਵੰਡੀ ਹਿੰਦੁਆਣਾ ਅਤੇ ਮਕੋੜਾ ਪੱਤਣ, ਉੱਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਪੱਤਰ ਵਿੱਚ ਸਕੂਲਾਂ ਵਿੱਚ ਛੁੱਟੀਆਂ ਸਬੰਧੀ ਕਿਸੇ ਖਾਸ ਸਮੇਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਪਰ ਲਿਖਿਆ ਗਿਆ ਹੈ ਕਿ ਰਾਵੀ ਉੱਜ ਦਰਿਆ ਤੋਂ ਜ਼ਿਆਦਾ ਪਾਣੀ ਆਉਣ ਕਾਰਨ ਸਕੂਲਾਂ ਦੀ ਹਾਲਤ ਸੁਧਰਨ ਤੱਕ ਛੁੱਟੀਆਂ ਜਾਰੀ ਰਹਿਣਗੀਆਂ। ਦੱਸ ਦੇਈਏ ਕਿ ਪਹਾੜੀ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਨਹਿਰਾਂ ਅਤੇ ਨਦੀਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਤੋਂ ਕਰੀਬ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਸਰਕਾਰ ਨੇ ਵੀਰਵਾਰ ਤੋਂ ਸਬਸਿਡੀ ਵਾਲੇ ਟਮਾਟਰਾਂ ਦੀ ਕੀਮਤ 80 ਰੁਪਏ ਪ੍ਰਤੀ ਕਿਲੋ ਤੋਂ ਘਟਾ ਕੇ 70 ਰੁਪਏ ਪ੍ਰਤੀ ਕਿਲੋ ਕਰ ਦਿੱਤੀ ਹੈ। ਕੇਂਦਰ ਸਰਕਾਰ ਪਿਛਲੇ ਹਫਤੇ ਸ਼ੁੱਕਰਵਾਰ ਤੋਂ ਸਬਸਿਡੀ ਵਾਲੇ ਰੇਟਾਂ 'ਤੇ ਟਮਾਟਰ ਵੇਚ ਰਹੀ ਹੈ। ਸਹਿਕਾਰੀ ਸੰਸਥਾਵਾਂ ਨੈਫੇਡ (ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ ਇੰਡੀਆ ਲਿਮਿਟੇਡ) ਅਤੇ ਐਨਸੀਸੀਐਫ (ਨੈਸ਼ਨਲ ਕੰਜ਼ਿਊਮਰ ਕੋਆਪਰੇਟਿਵ ਫੈਡਰੇਸ਼ਨ ਆਫ ਇੰਡੀਆ ਲਿਮਿਟੇਡ) ਸਰਕਾਰ ਦੀ ਤਰਫੋਂ ਇਸ ਨੂੰ ਵੇਚ ਰਹੀਆਂ ਹਨ।
ਇੱਕ ਤਾਜ਼ੇ ਮਾਮਲੇ 'ਚ ਬਿਹਾਰ ਦੇ ਬੇਲਦੌਰ ਵਿੱਚ JDU ਵਿਧਾਇਕ ਪੰਨਾਲਾਲ ਸਿੰਘ ਪਟੇਲ ਦਾ ਪੁੱਤਰ ਨੂਤਨ ਪਟੇਲ ਹਨੀ ਟਰੈਪ ਦਾ ਸ਼ਿਕਾਰ ਹੋ ਗਿਆ। ਉੱਥੇ ਦੇ ਅਪਰਾਧੀਆਂ ਦਾ ਵੀ ਲੋਕਾਂ ਨੂੰ ਫਸਾਉਣ ਦਾ ਤਰੀਕਾ ਉਹੀ ਹੈ ਜੋ ਅੱਜਕੱਲ੍ਹ ਪੰਜਾਬ 'ਚ ਧੜੱਲੇ ਨਾਲ ਚੱਲ ਰਿਹਾ ਹੈ। ਇਹ ਲੋਕ ਵਟਸਐਪ 'ਤੇ ਕਾਲ ਕਰਦੇ ਹਨ, ਜਿਸ ਨੂੰ ਜਦੋਂ ਚੁੱਕ ਲਿਆ ਜਾਂਦਾ ਤਾਂ ਦੂਜੇ ਪਾਸੇ ਅਲਪ-ਨਗਣ ਕੁੜੀ ਬੈਠੀ ਹੁੰਦੀ ਹੈ। ਜੋ ਕਿ ਤੁਹਾਡੀਆਂ ਉਸ ਦਰਮਿਆਨ ਦੀਆਂ ਸਕਰੀਨਸ਼ੋਟ ਤਸਵੀਰਾਂ ਹਾਸਿਲ ਕਰ ਲੈਂਦੀ, ਬਾਅਦ ਵਿੱਚ ਇਨ੍ਹਾਂ ਤਸਵੀਰਾਂ ਨੂੰ ਵਿਖਾ ਕੇ ਹੀ ਬਲੈਕ ਮੇਲ ਕੀਤਾ ਜਾਂਦਾ ਹੈ। ਦੱਸਣਯੋਗ ਹੈ ਕਿ ਇਸ ਕੰਮ ਵਿੱਚ ਇੱਕਲੀ ਕੁੜੀ ਨਹੀਂ ਸਗੋਂ ਪੂਰਾ ਦਾ ਪੂਰਾ ਗਰੋਹ ਸ਼ਾਮਲ ਹੁੰਦਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ.....
ਆਂਧਰਾ ਪ੍ਰਦੇਸ਼ ਦੇ ਤਿਰੂਪਤੀ 'ਚ ਪਦਮਾਵਤੀ ਐਕਸਪ੍ਰੈਸ ਟਰੇਨ ਦੇ ਪਟੜੀ ਤੋਂ ਉਤਰਨ ਦੀ ਖਬਰ ਸਾਹਮਣੇ ਆ ਰਹੀਂ ਹੈ। ਬੁੱਧਵਾਰ (19 ਜੁਲਾਈ) ਸ਼ਾਮ ਨੂੰ ਤਿਰੂਪਤੀ ਰੇਲਵੇ ਸਟੇਸ਼ਨ 'ਤੇ ਪਦਮਾਵਤੀ ਐਕਸਪ੍ਰੈਸ ਦਾ ਇੱਕ ਡੱਬਾ ਪਟੜੀ ਤੋਂ ਉਤਰ ਗਿਆ। ਇਸ ਦੌਰਾਨ ਡੱਬੇ ਵਿੱਚ ਕੋਈ ਯਾਤਰੀ ਨਹੀਂ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡੱਬਿਆਂ ਨੂੰ ਟਰੇਨ ਨਾਲ ਜੋੜਿਆ ਜਾ ਰਿਹਾ ਸੀ।
ਦਿੱਲੀ ਵਿੱਚ ਇੱਕ ਮਹਿਲਾ ਪਾਇਲਟ ਅਤੇ ਉਸਦੇ ਪਤੀ ਦੀ ਕੁੱਟਮਾਰ ਦਾ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਕੁਝ ਲੋਕ ਮਹਿਲਾ ਪਾਇਲਟ ਅਤੇ ਉਸ ਦੇ ਪਤੀ ਨੂੰ ਬੇਰਹਿਮੀ ਨਾਲ ਕੁੱਟਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਦਵਾਰਕਾ ਇਲਾਕੇ ਦੀ ਦੱਸੀ ਜਾ ਰਹੀ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ.....
ਮਕੌੜਾ ਪਤਨ ਰਾਵੀ ਦਰਿਆ ’ਚ ਪਾਣੀ ਵਧਣ ਕਾਰਨ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਜਿਲ੍ਹਾ ਪ੍ਰਸ਼ਾਸਨ ਨੇ ਐਨਡੀਆਰਐਫ,ਆਰਮੀ,ਐਸਡੀਆਰਐਫ ਦੇ ਜਵਾਨ ਤੈਨਾਤ ਕਰ ਦਿੱਤੇ ਹਨ ਅਤੇ ਆਰਮੀ ਦੇ ਜਵਾਨਾਂ ਵਲੋਂ ਡਰੋਨ ਦੇ ਜਰੀਏ ਪਿੰਡਾਂ ਦਾ ਜਾਇਜਾ ਲਿਆ ਜਾ ਰਿਹਾ ਹੈ।
ਵਿਆਹੁਤਾ ਜਬਰ ਜ਼ਿਨਾਹ ਨੂੰ ਅਪਰਾਧ ਦੇ ਦਾਇਰੇ 'ਚ ਲਿਆਉਣ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ ਕਰੇਗਾ। ਹਾਲਾਂਕਿ ਸੁਪਰੀਮ ਕੋਰਟ ਨੇ ਕੋਈ ਤਰੀਕ ਨਹੀਂ ਦਿੱਤੀ ਹੈ। ਦਰਅਸਲ ਪਟੀਸ਼ਨਕਰਤਾ ਦੀ ਤਰਫੋਂ ਇੰਦਰਾ ਜੈਸਿੰਘ ਅਤੇ ਕਰੁਣਾ ਨੰਦੀ ਨੇ ਸੁਪਰੀਮ ਕੋਰਟ ਤੋਂ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ। ਇਸ 'ਤੇ ਸੀ.ਜੇ.ਆਈ ਡੀ.ਵਾਈ. ਚੰਦਰਚੂੜ ਨੇ ਕਿਹਾ ਕਿ ਸਾਨੂੰ ਇਹ ਤੈਅ ਕਰਨਾ ਹੋਵੇਗਾ ਕਿ ਵਿਆਹੁਤਾ ਜਬਰ ਜ਼ਿਨਾਹ ਅਪਰਾਧ ਹੈ ਜਾਂ ਨਹੀਂ? ਅਸੀਂ ਇਸ ਲਈ ਸੁਣਵਾਈ 'ਤੇ ਵਿਚਾਰ ਕਰਾਂਗੇ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ.....
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਤੀਜ਼ੀ ਵਾਰ ਇੰਗਲੈਂਡ ਜਾਣ ਤੋਂ ਰੋਕਿਆ ਗਿਆ। ਦਿੱਲੀ ਹਵਾਈ ਅੱਡੇ ਤੋਂ ਦੁਪਹਿਰ 1.25 ਵਜੇ ਏਅਰ ਇੰਡੀਆ ਦੀ ਦਿੱਲੀ ਤੋਂ ਬਰਮਿੰਘਮ ਉਡਾਣ ‘ਤੇ ਰਵਾਨਾ ਹੋਣਾ ਸੀ। ਇਸ ਤੋਂ ਪਹਿਲਾਂ 14 ਜੁਲਾਈ ਨੂੰ ਵੀ ਉਨ੍ਹਾਂ ਨੂੰ ਜਾਣ ਤੋਂ ਰੋਕਿਆ ਗਿਆ ਸੀ। ਦੱਸ ਦਈਏ ਕਿ ਕਿਰਨਦੀਪ ਕੌਰ ਬ੍ਰਿਟਿਸ਼ ਨਾਗਰਿਕ ਹਨ।
ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਵਹੀਲ ਚੇਅਰ ‘ਤੇ ਅਦਾਲਤ ‘ਚ ਪੇਸ਼ ਹੋਏ। ਅਦਾਲਤ ਨੇ ਉਨ੍ਹਾਂ ਨੂੰ 2 ਅਗਸਤ ਤੱਕ ਜੁਡੀਸ਼ੀਅਲ ਹਿਰਾਸਤ ‘ਚ ਭੇਜ ਦਿੱਤਾ ਹੈ।
ਉਤਰਾਖੰਡ ਦੇ ਜਿਲ੍ਹੇ ਚਮੋਲੀ 'ਚ ਨਮਾਮੀ ਗੰਗੇ ਪ੍ਰੋਜੈਕਟ 'ਚ ਵੱਡਾ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਕਰੰਟ ਲੱਗਣ ਕਾਰਨ 14 ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਜਦਕਿ ਚਮੋਲੀ 'ਚ ਕਰੰਟ ਲੱਗਣ ਨਾਲ 10 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਚਮੋਲੀ 'ਚ ਅਲਕਨੰਦਾ ਨਦੀ ਨੇੜੇ ਵਾਪਰਿਆ ਸੀ। ਦੱਸਿਆ ਜਾ ਰਿਹਾ ਹੈ ਕਿ ਟਰਾਂਸਫਾਰਮਰ ਫਟਣ ਕਾਰਨ ਇਹ ਹਾਦਸਾ ਵਾਪਰਿਆ ਹੈ।
ਹੁਣ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਕੂਲ ਆਫ਼ ਐਮੀਨੈਂਸ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਰਦੀਆਂ ਖ਼ਰੀਦਣ ਲਈ ਵੀ ਸਰਕਾਰ ਪੈਸੇ ਦੇਵੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੇ ਟਵਿੱਟਰ ਹੈਂਡਲ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਵਿਦਿਆਰਥੀਆਂ ਵੱਲੋਂ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਪਹਿਨੇ ਜਾਣ ਵਾਲੇ ਪਹਿਰਾਵੇ ਦੇ ਨਮੂਨੇ ਸਾਂਝੇ ਕੀਤੇ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਡਰੈੱਸ ਖਰੀਦਣ ਲਈ ਸਰਕਾਰ 4000 ਰੁਪਏ ਪ੍ਰਤੀ ਵਿਦਿਆਰਥੀ ਦੇਵੇਗੀ।
. @BhagwantMann Ji’s Education Model.
— Harjot Singh Bains (@harjotbains) July 19, 2023
Newly Designed Uniform for students of School Of Eminence (SOE).
Rs 4000 p.a. will be provided by the govt to every student of SOE for this. pic.twitter.com/ypEbvmK1Kl
ਉੱਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਅੱਜ 19/7/2023 ਨੂੰ ਸਰਹੱਦੀ ਖੇਤਰ ਦੇ ਬਮਿਆਲ ਬਲਾਕ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਹਿਦਾਇਤ ਦਿੱਤੀ ਹੈ ਕਿ ਕੋਈ ਵੀ ਉੱਜ ਦਰਿਆ ਦੇ ਕੰਡੇ ‘ਤੇ ਨਾ ਜਾਵੇ।
ਪਟਿਆਲਾ ‘ਚ ਸਵੇਰ ਤੋਂ ਪੈ ਰਹੇ ਜ਼ੋਰਦਾਰ ਮੀਂਹ ਨਾਲ ਤ੍ਰਿਪੜੀ ਇਲਾਕੇ ‘ਚ ਭਰਿਆ ਪਾਣੀ
ਇਨੈਲੋ ਆਗੂ ਅਭੈ ਚੌਟਾਲਾ ਨੂੰ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਕ ਵਿਦੇਸ਼ੀ ਨੰਬਰ ਤੋਂ ਉਨ੍ਹਾਂ ਨੂੰ ਧਮਕੀ ਦਿੱਤੀ ਗਈ ਹੈ। ਫਿਲਹਾਲ ਜੀਂਦ ਪੁਲਿਸ ਥਾਣੇ ‘ਚ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੱਸ ਦਈਏ ਕਿ ਇਨੈਲੋ ਆਗੂ ਅਭੈ ਚੌਟਾਲਾ ਹਰਿਆਣਾ ਚ ਪਰਿਵਰਤਨ ਯਾਤਰਾ ‘ਚ ਰੁਝੇ ਹੋਏ ਹਨ।
19 ਜੁਲਾਈ ਦੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਹੋ ਗਈਆਂ ਹਨ, ਹੁਣ ਤੱਕ ਇਨ੍ਹਾਂ ਵਿੱਚ ਕੋਈ ਬਦਲਾਵ ਦੇਖਣ ਨੂੰ ਨਹੀਂ ਮਿਲਿਆ। ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਬਹੁਤ ਜਲਦ ਦੇਸ਼ 'ਚ ਪੈਟਰੋਲ ਦੀ ਕੀਮਤ 15 ਰੁਪਏ ਪ੍ਰਤੀ ਲੀਟਰ ਤੱਕ ਹੇਠਾਂ ਲਿਆਂਦਾ ਜਾਵੇਗਾ।
ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ ਅੱਜ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਅੱਜ ਸਵੇਰੇ 10:00 ਵਜੇ ਤੱਕ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿੱਚ ਆਣ ਮਿਲੇਗਾ। ਜਿਸ ਤੋਂ ਬਾਅਦ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ 3 ਲੱਖ ਕਿਊਸਕ ਹੋ ਜਾਵੇਗਾ।
ਸ਼੍ਰੀ ਮਾਤਾ ਵੈਸ਼ਨੋ ਦੇਵੀ ਗੁਫਾ ਮੰਦਿਰ ਨੂੰ ਜਾਣ ਵਾਲੇ ਨਵੇਂ ਟ੍ਰੈਕ ਨੂੰ ਖਰਾਬ ਮੌਸਮ ਕਾਰਨ ਬੰਦ ਕਰ ਦਿੱਤਾ ਗਿਆ ਹੈ ਜਦਕਿ ਰਿਆਸੀ ਜ਼ਿਲੇ 'ਚ ਅੱਜ ਮੰਦਰ ਲਈ ਹੈਲੀਕਾਪਟਰ ਸੇਵਾ ਵੀ ਮੁਅੱਤਲ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੁਰਾਣੇ ਮਾਰਗ ਤੋਂ ਯਾਤਰਾ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਸ ਸਬੰਧੀ ਐਸਐਸਪੀ ਰਿਆਸੀ ਅਮਿਤ ਗੁਪਤਾ ਨੇ ਜਾਣਕਾਰੀ ਦਿੱਤੀ।
Jammu and Kashmir | The new track to Shri Mata Vaishno Devi cave shrine has been closed due to inclement weather conditions while chopper service to the shrine is also suspended in Reasi district today. Yatra going on from the old track smoothly: SSP Reasi Amit Gupta
— ANI (@ANI) July 19, 2023
Punjab Breaking News Live: ਪਟਿਆਲਾ ਦੇ ਰਾਘੋ ਮਾਜਰਾ ਏਰੀਆ ਵਿੱਚ ਇੱਕ ਪੁਰਾਣੇ ਮਕਾਨ ਦੀ ਛੱਤ ਡਿੱਗਣ ਕਾਰਨ 2 ਲੋਕਾਂ ਦੀ ਮੌਤ ਜਦਕਿ ਇਸ ਹਾਦਸੇ ਦੇ ਕਾਰਨ ਤਿੰਨ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਬੀਤੀ ਰਾਤ ਵਾਪਰਿਆ ਸੀ। ਮਿਲੀ ਜਾਣਕਾਰੀ ਮੁਤਾਬਿਕ ਪ੍ਰਵਾਸੀ ਮਜ਼ਦੂਰਾਂ ਵਲੋਂ ਘਰ ਨੂੰ ਕਿਰਾਏ ‘ਤੇ ਲਿਆ ਹੋਇਆ ਸੀ। ਫਿਲਹਾਲ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ।
ਦੂਜੇ ਪਾਸੇ ਮ੍ਰਿਤਕਾ ਦੀ ਪਛਾਣ ਮੁੰਨਾ ਲਾਲ, ਰਮਾ ਸ਼ੰਕਰ ਵਜੋਂ ਹੋਈ ਹੈ ਜਦਕਿ 3 ਜ਼ਖਮੀਆਂ ਦੀ ਪਛਾਣ ਗੰਗਾ ਰਾਮ, ਸੰਤੋਸ਼ ਕੁਮਾਰ, ਚਿਰੰਜੀ ਲਾਲ ਵਜੋਂ ਹੋਈ ਹੈ।
- PTC NEWS