Punjab Breaking News Live: ਗਾਇਕ ਸੁਰਿੰਦਰ ਸ਼ਿੰਦਾ ਦੇ ਘਰ ਗ਼ਮਗ਼ੀਨ ਮਾਹੌਲ, ਪਰਿਵਾਰਕ ਮੈਂਬਰਾਂ ਤੇ ਪ੍ਰਸ਼ੰਸਕਾਂ 'ਚ ਸੋਗ
ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨਾਲ ਮਿਲ ਕੇ ਅੱਜ ਦੂਜੇ ਦਿਨ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਿਆ। ਅੱਜ ਇਹ ਕਾਰਾਵਾਈ ਫਿਰੋਜ਼ਪੁਰ ਰੇਂਜ ਵਿੱਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤੇ ਕੀਤੀ ਗਈ। ਇਹ ਮੁਹਿੰਮ ਪੰਜਾਬ ਪੁਲਿਸ ਵੱਲੋਂ ਬਠਿੰਡਾ ਰੇਂਜ ਵਿੱਚ ਚਲਾਈ ਗਈ ਵਿਸ਼ੇਸ਼ ਘੇਰਾਬਦੀ ਅਤੇ ਤਲਾਸ਼ੀ ਮੁਹਿੰਮ ਤੋਂ ਇੱਕ ਦਿਨ ਬਾਅਦ ਚਲਾਈ ਗਈ। ਦੱਸਣਯੋਗ ਹੈ ਕਿ ਬਠਿੰਡਾ ਰੇਂਜ ਪੁਲਿਸ ਵੱਲੋਂ ਕੀਤੇ ਗਏ ਇਸ ਆਪ੍ਰੇਸ਼ਨ ਵਿੱਚ 33 ਐਫ.ਆਈ.ਆਰ. ਦਰਜ ਕਰਨ ਉਪਰੰਤ 41 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਸੀ।
ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਗੁਰਦੁਆਰਾ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ। ਇਸਤਰੀ ਅਕਾਲੀ ਦਲ ਦੀ ਨਵ ਨਿਯੁਕਤ ਪ੍ਰਧਾਨ ਬਣਾਏ ਮਗਰੋਂ ਪਹਿਲੀ ਵਾਰ ਬੀਬੀ ਹਰਗੋਬਿੰਦ ਕੌਰ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗੁਰੂ ਘਰ ਪਹੁੰਚੇ। ਉਨ੍ਹਾਂ ਨੂੰ ਜੀ ਆਇਆ ਆਖਣ ਲਈ ਗੁਰਦੁਆਰਾ ਪ੍ਰਬੰਧਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਹਿਬਾਨ ਵੀ ਪਹੁੰਚੇ ਹੋਏ ਸਨ, ਜਿਨ੍ਹਾਂ ’ਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼ੋ੍ਰਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਹਲਕਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਯੂਥ ਆਗੂ ਅਮਿਤ ਰਾਠੀ, ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸੁਰਜੀਤ ਸਿੰਘ ਅਬਲੋਵਾਲ ਤੋਂ ਇਲਾਵਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਚਰਨਜੀਤ ਸਿੰਘ ਬਰਾੜ, ਬਲਤੇਜ ਸਿੰਘ ਖੋਖ ਆਦਿ ਵੀ ਮੌਜੂਦ ਰਹੇ। 
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ, ਬਰਨਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਵੱਲੋਂ ਹਾਲ ਹੀ ਵਿੱਚ ਖਰੀਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 20,000 ਰੁਪਏ ਰਿਸ਼ਵਤ ਮੰਗੀ ਸੀ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।ਇਸ ਸਬੰਧੀ ਪਟਵਾਰੀ ਜਤਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਪਟਿਆਲਾ ਜ਼ਿਲੇ ਦੇ ਪਿੰਡ ਬਾਦਸ਼ਾਹਪੁਰ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਏ ਗਏ ਮੈਡੀਕਲ ਕੈਂਪ 'ਚ ਗਏ ਡਾਕਟਰ ਵੱਲੋਂ ਗੁਰਦੁਆਰਾ ਸਾਹਿਬ 'ਚ ਪਿੰਡ ਵਾਸੀਆਂ ਤੋਂ ਸਿਗਰਟ ਮੰਗਣ ਦੀ ਵੀਡੀਓ ਵਾਇਰਲ ਹੋ ਗਈ, ਜਦੋਂ ਡਾਕਟਰ ਨੇ ਵਿਰੋਧ ਕੀਤਾ ਤਾਂ ਪਿੰਡ ਵਾਸੀਆਂ ਨਾਲ ਝੜਪ ਹੋ ਗਈ।
ਭਾਰਤ ਤੋਂ ਪਾਕਿਸਤਾਨ ਪਹੁੰਚੀ ਅੰਜੂ ਨਾਂ ਦੀ ਔਰਤ ਇਨ੍ਹੀਂ ਦਿਨੀਂ ਚਰਚਾ 'ਚ ਹੈ। ਪਾਕਿਸਤਾਨੀ ਮੀਡੀਆ 'ਚ ਉਸ ਬਾਰੇ ਕਾਫੀ ਚਰਚਾ ਹੋ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਇਸਲਾਮ ਕਬੂਲ ਕਰ ਲਿਆ ਹੈ। ਪਾਕਿਸਤਾਨੀ ਮੀਡੀਆ 'ਚ ਇਹ ਵੀ ਦੱਸਿਆ ਗਿਆ ਕਿ ਅੰਜੂ ਨੇ ਆਪਣੇ ਦੋਸਤ ਨਸਰੁੱਲਾ ਨਾਲ ਵਿਆਹ ਕਰ ਲਿਆ ਹੈ। ਹਾਲਾਂਕਿ ਇਸ ਕਹਾਣੀ ਦੀ ਸੱਚਾਈ ਕੁਝ ਹੋਰ ਹੈ। ਭਾਰਤੀ ਮੀਡੀਆ ਨਾਲ ਗੱਲਬਾਤ ਦੌਰਾਨ ਨਸਰੁੱਲਾ ਨੇ ਦੱਸਿਆ ਕਿ ਅੰਜੂ ਨਾਲ ਵਿਆਹ ਦੀ ਗੱਲ ਪੂਰੀ ਤਰ੍ਹਾਂ ਨਾਲ ਗਲਤ ਹੈ। ਉਸ ਨੇ ਦੱਸਿਆ ਕਿ ਉਹ ਅਦਾਲਤ ਦੀ ਸੁਰੱਖਿਆ ਲੈਣ ਗਿਆ ਸੀ। ਦੂਜੇ ਪਾਸੇ ਅੰਜੂ ਨੇ ਜ਼ੀ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਸ ਨੇ ਨਾ ਤਾਂ ਧਰਮ ਪਰਿਵਰਤਨ ਕੀਤਾ ਹੈ ਅਤੇ ਨਾ ਹੀ ਵਿਆਹ ਕੀਤਾ ਹੈ।
ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸ਼ਤਿਹਾਬਾਜ਼ੀ ’ਤੇ ਸਾਲਾਨਾ 750 ਕਰੋੜ ਰੁਪਏ ਖਰਚ ਕੀਤੇ ਜਾਣ ਦਾ ਆਪ ਮੁਹਾਰੇ ਨੋਟਿਸ ਲੈਣ ਦੀ ਅਪੀਲ ਕੀਤੀ ਤੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਵਿਚ ਬੁਨਿਆਦੀ ਢਾਂਚੇ ਵਾਸਤੇ ਪੈਸੇ ਨਹੀ਼ ਦਿੱਤਾ ਜਾ ਰਿਹਾ ਤੇ ਨਾ ਹੀ ਸੂਬੇ ਵਿਚ ਆਏ ਭਿਆਨਕ ਹੜ੍ਹਾਂ ਨਾਲ ਹੋਈ ਤਬਾਹੀ ਲਈ ਪੀੜਤਾਂ ਨੂੰ ਕੋਈ ਰਾਹਤ ਦਿੱਤੀ ਜਾ ਰਹੀ ਹੈ।
ਪੰਜਾਬ ਦੇ ਬਟਾਲਾ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਕਰੀਬ ਕੁਝ ਦਿਨ ਪਹਿਲਾਂ ਅਸ਼ਵਨੀ ਸੇਖੜੀ ਦਿੱਲੀ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੀ, ਜਿਸ ਤੋਂ ਬਾਅਦ ਪੰਜਾਬ ਕਾਂਗਰਸ ਨੇ ਵੀ ਉਨ੍ਹਾਂ ਦੀ ਇਸ ਹਰਕਤ 'ਤੇ ਤੰਜ਼ ਕੱਸਿਆ ਸੀ। ਅੱਜ ਮੰਗਲਵਾਰ ਨੂੰ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਭਾਜਪਾ 'ਚ ਉਨ੍ਹਾਂ ਦਾ ਸਵਾਗਤ ਕੀਤਾ।
ਲੋਕ ਸਭਾ ਦੀ ਕਾਰਵਾਈ ਸ਼ਾਮ 5 ਵਜੇ ਤੱਕ ਮੁਲਤਵੀ
ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ
ਸਿਵਲ ਹਸਪਤਾਲ ਗੁਰਦਾਸਪੁਰ ਦੀ ਸਰਕਾਰੀ ਲੈਬੋਰਟਰੀ ਵਿੱਚ ਵਿਜ਼ੀਲੈਂਸ ਦੀ ਟੀਮ ਨੇ ਛਾਪਾ ਮਾਰਿਆ। ਇਸ ਦੌਰਾਨ ਅਧਿਕਾਰੀਆਂ ਵੱਲੋਂ ਲੈਬੋਰਟਰੀ ਦੇ ਸਰਕਾਰੀ ਰਿਕਾਰਡ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਤਰੀਕ ਨੇੜੇ ਆ ਰਹੀ ਹੈ। ਲੋਕ 31 ਜੁਲਾਈ 2023 ਤੱਕ ਆਪਣੀ ਇਨਕਮ ਟੈਕਸ ਰਿਟਰਨ ਭਰ ਸਕਦੇ ਹਨ। ਇਸ ਤੋਂ ਬਾਅਦ ਜੇਕਰ ਕੋਈ ਇਨਕਮ ਟੈਕਸ ਰਿਟਰਨ ਫਾਈਲ ਕਰਦਾ ਹੈ ਤਾਂ ਉਸ 'ਤੇ 5,000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਜਾ ਸਕਦਾ ਹੈ। ਹਾਲਾਂਕਿ ਇਹ ਜ਼ਰੂਰੀ ਨਹੀਂ ਹੈ ਕਿ ਸਾਰੇ ਲੋਕਾਂ ਨੂੰ ਇਨਕਮ ਟੈਕਸ ਭਰਨਾ ਪਵੇ। ਕੁਝ ਲੋਕਾਂ ਨੂੰ ਇਸ ਤੋਂ ਛੋਟ ਵੀ ਮਿਲੀ ਹੈ।
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੰਤਰੀ ਗੋਪਾਲ ਗੋਇਲ ਕਾਂਡਾ ਨੂੰ ਏਅਰ ਹੋਸਟੈੱਸ ਗੀਤਿਕਾ ਸ਼ਰਮਾ ਖੁਦਕੁਸ਼ੀ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਅਦਾਲਤ ਦੇ ਫੈਸਲੇ ’ਤੇ ਸਾਬਕਾ ਮੰਤਰੀ ਗੋਪਾਲ ਗੋਇਲ ਕਾਂਡਾ ਨੇ ਕਿਹਾ ਕਿ ਉਨ੍ਹਾਂ ਖਿਲਾਫ ਕੋਈ ਸਬੂਤ ਨਹੀਂ ਸੀ, ਉਨ੍ਹਾਂ ਖਿਲਾਫ ਇਹ ਕੇਸ ਬਣਾਇਆ ਗਿਆ ਅਤੇ ਅੱਜ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ।
#WATCH मेरे खिलाफ कोई सबूत नहीं था, मेरे खिलाफ ये केस बनाया गया था और आज कोर्ट ने अपना फैसला सुना दिया है: हरियाणा के पूर्व मंत्री गोपाल गोयल कांडा https://t.co/1bBL8etDFz pic.twitter.com/qQl6qncErN
— ANI_HindiNews (@AHindinews) July 25, 2023
ਮਣੀਪੁਰ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਪੰਜਾਬ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਤੇਜ਼ੀ ਨਾਲ ਹੇਠਾਂ ਖਿਸਕ ਰਿਹਾ ਹੈ। ਪੰਜਾਬ ਜੋ ਕਿ ਸਾਲ 1981 ਵਿੱਚ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਦੇਸ਼ ਵਿੱਚ ਪਹਿਲੇ ਨੰਬਰ ’ਤੇ ਸੀ, ਹੁਣ 18ਵੇਂ ਸਥਾਨ ’ਤੇ ਆ ਗਿਆ ਹੈ। ਦੂਜੇ ਪਾਸੇ, ਬਿਹਾਰ ਸਭ ਤੋਂ ਪਛੜੇ ਰਾਜਾਂ ਵਿੱਚੋਂ ਬਣਿਆ ਹੋਇਆ ਹੈ। ਬਿਹਾਰ ਦੀ ਪ੍ਰਤੀ ਵਿਅਕਤੀ ਆਮਦਨ 49,470 ਰੁਪਏ ਹੈ।
Punjab Breaking News Live: ਆਮ ਆਦਮੀ ਪਾਰਟੀ ਦੇ ਸਾਂਸਦ ਮੈਂਬਰ ਸੰਜੇ ਸਿੰਘ ਨੂੰ ਮੁਅੱਤਲ ਕਰਨ ਦਾ ਮਾਮਲਾ ਕਾਫੀ ਭਖ ਗਿਆ ਹੈ। ਦੱਸ ਦਈਏ ਕਿ ਵਿਰੋਦੀਆਂ ਨੇ ਸੰਸਦ ਬਾਹਰ ਪੂਰੀ ਰਾਤ ਬਿਤਾਈ। ਮਹਾਤਮਾ ਗਾਂਧੀ ਦੇ ਬੁੱਤ ਦੇ ਅੱਗੇ ਵਿਰੋਧੀ ਸਾਂਸਦ ਧਰਨੇ ’ਤੇ ਬੈਠੇ ਹਨ। ਕਾਬਿਲੇਗੌਰ ਹੈ ਕਿ ਬੀਤੇ ਦਿਨ ਸੰਜੇ ਸਿੰਘ ਨੂੰ ਪੂਰੇ ਮਾਨਸੂਨ ਇਜਲਾਸ ’ਚੋਂ ਸਸਪੈਂਡ ਕੀਤਾ ਗਿਆ ਸੀ। ਮਣੀਪੁਰ ਦੇ ਮੁੱਦੇ ’ਤੇ ਰਾਜਸਫਾ ’ਚ ਹੰਗਾਮੇ ਤੋਂ ਬਾਅਦ ਕਾਰਵਾਈ ਹੋਈ ਸੀ।
- PTC NEWS