CM Mann ਦੇ ਪਿੰਡ ਸਤੌਜ 'ਚ ਬੇਰੁਜ਼ਗਾਰ ਅਧਿਆਪਕਾਂ ਦਾ ਹੰਗਾਮਾ! ਪਾਣੀ ਵਾਲੀ ਟੈਂਕੀ 'ਤੇ ਚੜ੍ਹੇ PTI ਅਧਿਆਪਕ
Teachers Protest in CM Mann Village : ਪੰਜਾਬ ਸਰਕਾਰ (Punjab Government) ਵੱਲੋਂ ਰੁਜ਼ਗਾਰ ਦੇ ਦਾਅਵਿਆਂ ਦੀ ਪੋਲ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਆਪਣੇ ਜੱਦੀ ਸੰਗਰੂਰ ਜ਼ਿਲ੍ਹੇ (Sangrur News) ਦੇ ਪਿੰਡ ਸਤੌਜ ਵਿਖੇ ਖੁੱਲ੍ਹਦੀ ਵਿਖਾਈ ਦਿੱਤੀ ਹੈ। ਪਿੰਡ ਸਤੌਜ ਵਿੱਚ ਰੁਜ਼ਗਾਰ ਨੂੰ ਲੈ ਕੇ ਪੀਟੀਆਈ ਅਧਿਆਪਕਾਂ ਵੱਲੋਂ ਰੋਸ ਪ੍ਰਗਟਾਉਂਦੇ ਹੋਏ ਪਾਣੀ ਵਾਲੀ ਟੈਂਕੀ 'ਤੇ ਚੜਨ (Water Tank) ਦੀ ਖ਼ਬਰ ਹੈ। ਦੱਸ ਦਈਏ ਕਿ ਇਹ ਅਧਿਆਪਕ 2000 ਪੀਟੀਆਈ ਟੀਚਰ ਭਰਤੀ ਨੂੰ ਲੈ ਕੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ।
ਪੀਟੀਆਈ ਅਧਿਆਪਕਾਂ ਵੱਲੋਂ ਪਿੰਡ ਸਤੌਜ ਵਿਖੇ ਜਿਥੇ ਪਾਣੀ ਵਾਲੀ ਟੈਂਕੀ 'ਤੇ ਚੜਿਆ ਗਿਆ ਹੈ, ਉਥੇ ਹੀ ਬਠਿੰਡਾ ਵਿੱਚ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਇਥੇ ਵੀ 2000 PTI ਰੁਜਗਾਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ 'ਤੇ ਚੜ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਪੂਰੀਆਂ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
''ਸੀਐਮ ਮਾਨ ਨੇ ਚੋਣਾਂ ਤੋਂ ਬਾਅਦ ਨਹੀਂ ਕੀਤਾ ਕੋਈ ਵਾਅਦਾ ਪੂਰਾ''
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਸਨ। ਪਰ ਚੋਣਾਂ ਤੋਂ ਬਾਅਦ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਉਹ ਬੇਰੁਜ਼ਗਾਰ ਹਨ ਤੇ ਅੱਜ ਮਜਬੂਰੀ ਬਸ ਉਹਨਾਂ ਨੂੰ ਆਪਣੀ ਨੌਕਰੀ ਲੈਣ ਲਈ ਟੈਂਕੀ ਤੇ ਚੜ ਕੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਹਨਾਂ ਦੱਸਿਆ ਕਿ ਪੰਜਾਬ ਭਰ ਵਿੱਚ 20 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਪੀਟੀ ਆਈ ਅਧਿਆਪਕ ਹਨ ਪਰ ਉਹਨਾਂ ਦੀ ਸਰਕਾਰ ਨੇ ਕੋਈ ਪੋਸਟ ਨਹੀਂ ਕੱਢੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 2000 PTI ਦਾ ਪੋਰਟਲ ਤੇ 17 ਸੂਰਜ ਭਰਤੀ ਕਰੀ ਸ਼ੁਰੂ ਨਹੀਂ ਕੀਤਾ ਜਾ ਰਿਹਾ। ਕਈ ਵਾਰ ਮੁੱਖ ਮੰਤਰੀ ਅਤੇ ਮੰਤਰੀਆਂ ਨਾਲ ਮੀਟਿੰਗ ਹੋਣ ਤੋਂ ਬਾਅਦ ਵੀ ਸਿਰਫ ਲਾਰੇ ਹੀ ਮਿਲੇ ਹਨ। ਉਹਨਾਂ ਕਿਹਾ ਕਿ ਅੱਜ ਅੱਕ ਕੇ ਉਹ ਟੈਂਕੀ ਤੇ ਚੜੇ ਹਨ ਅਤੇ ਓਨਾ ਸਮਾਂ ਸੰਘਰਸ਼ ਜਾਰੀ ਰਵੇਗਾ, ਜਿੰਨਾ ਸਮਾਂ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ।
ਇਸ ਮੌਕੇ ਭਾਰੀ ਪੁਲਿਸ ਫੋਰਸ ਵੀ ਮੌਕੇ 'ਤੇ ਹਾਜ਼ਰ ਸੀ ਅਤੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਟੈਂਕੀ ਤੋਂ ਉਤਾਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।
- PTC NEWS