Punjab Bus Strike : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ !
Punjab Bus Strike : ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਆ ਰਹੀ ਹੈ। ਦੱਸ ਦਈਏ ਕਿ ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਸਵੇਰ ਤੋਂ ਜਾਰੀ ਹੜਤਾਲ ਹੁਣ ਖਤਮ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ 31 ਅਕਤੂਬਰ ਨੂੰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕਰਨ ਅਤੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਮਿਲਣ ਤੱਕ ਧਰਨਾ ਮੁਲਤਵੀ ਕੀਤਾ ਗਿਆ ਹੈ। ਦੋ ਘੰਟੇ ਦੀ ਹੜਤਾਲ ਦੌਰਾਨ ਠੇਕਾ ਮੁਲਾਜ਼ਮਾਂ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ’ਤੇ ਧਰਨਾ ਲਗਾਇਆ ਗਿਆ ਸੀ। ਨਾਲ ਹੀ ਟ੍ਰੈਫਿਕ ਵੀ ਜਾਮ ਕੀਤਾ ਗਿਆ ਸੀ।
ਦਰਅਸਲ 'ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸਰਕਾਰ ਵਲੋਂ ਨਵੀਆਂ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਨੂੰ ਲੈ ਕੇ ਭਲਕੇ ਟੈਂਡਰ ਖੋਲਿਆ ਜਾਣਾ ਹੈ ਅਤੇ ਜਿਸ ਦੇ ਰੋਸ ਵਜੋਂ ਕੱਲ ਕੰਟਰੈਕਟ ਵਰਕਰਜ਼ ਯੂਨੀਅਨਾਂ ਵੱਲੋਂ 12 ਤੋਂ 2 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਰੋਡਵੇਜ਼ ਮੁਲਾਜ਼ਮਾਂ ਕੱਲ ਬਾਆਦ ਦੁਪਹਿਰ ਮੁਕੰਮਲ ਤੌਰ 'ਤੇ ਪੰਜਾਬ ਰੋਡਵੇਜ ਦੀਆਂ ਬੱਸਾਂ ਬੰਦ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋਈਆਂ ਪਰ ਸਰਕਾਰ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਤੋਂ ਮੁੜ ਮੁੱਕਰ ਜਾਂਦੀ ਹੈ ਅਤੇ ਹੁਣ ਪਨਬੱਸ ਮੁਲਾਜ਼ਮਾਂ ਵਲੋਂ ਤਿਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਪ੍ਰਾਈਵੇਟ ਬੱਸਾਂ ਨੂੰ ਵਿਭਾਗ ਅਧੀਨ ਲੈ ਕੇ ਆਉਣ ਨਾਲ ਵਿਭਾਗ ਖਤਮ ਹੋਣ ਦੀ ਕਗਾਰ ਵੱਲ ਵਧੇਗਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਸਰਕਾਰ ਕੋਲ ਪੈਸੇ ਨਹੀਂ ਹਨ। ਹਰ ਵਾਰ ਮੁਲਾਜ਼ਮਾਂ ਨੂੰ ਸੰਘਰਸ਼ ਕਰਕੇ ਤਨਖਾਹ ਲੈਣੀ ਪੈਂਦੀ ਹੈ।
ਇਹ ਵੀ ਪੜ੍ਹੋ : Chandigarh Club ਦਾ ਐਗਜ਼ਿਕਿਊਟਿਵ ਮੈਂਬਰ ਗ੍ਰਿਫ਼ਤਾਰ; ਜ਼ਬਰਨ ਵਸੂਲੀ ਤੇ ਧਮਕੀ ਦੇ ਲੱਗੇ ਇਲਜ਼ਾਮ
- PTC NEWS