Sat, Jun 20, 2026
Whatsapp

Punjab Bus Strike : ਪੰਜਾਬ ’ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ; 3 ਦਿਨਾਂ ਲਈ ਬੱਸਾਂ ਦਾ ਰਹੇਗਾ ਚੱਕਾ ਜਾਮ

ਦੱਸ ਦਈਏ ਕਿ ਪੰਜਾਬ ਰੋਡਵੇਜ ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ 25/11 ਵੱਲੋਂ ਲੁਧਿਆਣਾ ਵਿਖੇ ਸਟੇਟ ਕਮੇਟੀ ਦੀ ਮੀਟਿੰਗ ਕੀਤੀ ਗਈ।

Reported by:  PTC News Desk  Edited by:  Aarti -- June 20th 2026 11:12 AM
Punjab Bus Strike : ਪੰਜਾਬ ’ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ; 3 ਦਿਨਾਂ ਲਈ ਬੱਸਾਂ ਦਾ ਰਹੇਗਾ ਚੱਕਾ ਜਾਮ

Punjab Bus Strike : ਪੰਜਾਬ ’ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ; 3 ਦਿਨਾਂ ਲਈ ਬੱਸਾਂ ਦਾ ਰਹੇਗਾ ਚੱਕਾ ਜਾਮ

Punjab Bus Strike :  ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫੇਰ ਤੋਂ ਸਫਰ ਕਰਦੇ ਸਮੇਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਆਮ ਲੋਕਾਂ ਨੂੰ ਮੁੜ ਤੋਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਦੱਸ ਦਈਏ ਕਿ ਪੰਜਾਬ ਰੋਡਵੇਜ ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ 25/11 ਵੱਲੋਂ ਲੁਧਿਆਣਾ ਵਿਖੇ ਸਟੇਟ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ 27 ਡਿਪੂ ਮੀਟਿੰਗ ਦੇ ਵਿੱਚ ਸ਼ਾਮਿਲ ਸਨ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਸੂਬਾ ਸੰਸਥਾਪਕ ਕਮਲ ਕੁਮਾਰ ਨੇ ਕਿਹਾ ਕਿ ਸਰਕਾਰ ਬਣੀ ਨੂੰ ਚਾਰ ਤੋਂ ਵੱਧ ਸਾਲ ਸਮਾਂ ਹੋ ਚੁੱਕਿਆ ਪਰ ਮੁਲਾਜ਼ਮ ਭਾਗਾਂ ਵਿੱਚ ਪੱਕੇ ਨਹੀਂ ਕੀਤਾ ਗਿਆ ਅਤੇ ਨਾ ਹੀ ਵਿਭਾਗ ਦੀ ਮਾਲਕੀ ਸਰਕਾਰੀ ਬੱਸ ਨਹੀਂ ਪਾਈ ਗਈ। ਉਲਟਾ ਕਿਲੋਮੀਟਰ ਸਕੀਮਾਂ ਦੇ ਰਾਹੀਂ ਵਿਭਾਗਾਂ ਦਾ ਨਿੱਜੀਕਰਨ ਕੀਤਾ ਗਿਆ। 


ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੇ ਚਹੇਤਿਆਂ ਨੂੰ ਲਾਭ ਦੇਣ ਲਈ ਕਿਲੋਮੀਟਰ ਸਕੀਮਾਂ ਦੇ ਤਹਿਤ ਬੱਸਾਂ ਪਾ ਰਹੀ ਹੈ ਤੇ ਸਰਕਾਰੀ ਬੱਸਾਂ ਨਹੀਂ ਪਾਈਆਂ ਜਾ ਰਹੀਆਂ ਤੇ ਸਾਡੇ ਕੁਝ ਸਾਥੀ ਨਜਾਇਜ਼ ਜੇਲਾਂ ਦੇ ਵਿੱਚ ਬੰਦ ਕੀਤੇ ਹੋਏ ਨੇ, ਸਰਕਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਲਟਾ ਮੁਲਾਜ਼ਮਾਂ ਨੂੰ ਦਬਾਉਣ ਦੇ ਵਿੱਚ ਲੱਗੀ ਹੋਈ ਹੈ 

ਪ੍ਰਧਾਨ ਨੇ ਕਿਹਾ ਕਿ 22 ਜੂਨ ਤੋਂ ਹੜਤਾਲ ਰੱਖੀ ਗਈ ਸੀ ਪਰ ਅਚਾਨਕ ਨੀਟ ਦਾ ਪੇਪਰ ਦੀ ਤਰੀਕ ਆਉਣ ਤੇ ਸਰਕਾਰ ਵੱਲੋਂ ਪ੍ਰੀਖਿਆ ਵਿਭਾਗ ਵਿੱਚ ਭਾਗ ਲੈਣ ਵਾਲੇ ਫਰੀ ਸਫਰ ਸੂਰਤਾਂ ਪ੍ਰਦਾਨ ਕਰਨ ਦਾ ਫੈਸਲਾ ਲਿਆ ਗਿਆ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਜਥੇਬੰਦੀ ਵੱਲੋਂ ਦੋ ਦਿਨਾਂ ਨੂੰ ਹੜਤਾਲ ਪਿੱਛੇ ਕੀਤਾ ਗਿਆ। 

ਪੰਜਾਬ ਸਰਕਾਰ ਖਿਲਾਫ ਸੂਬੇ ਦੇ ਸਮੂਹ ਡੀਪੂਆਂ ਵਿੱਚ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ ਅਤੇ ਪੂਰੇ ਪੰਜਾਬ ਦੇ ਵਿੱਚ ਪਨਬਸ ਤੇ ਪੀਆਰਟੀਸੀ ਵੱਲੋਂ 24,25,26 ਜੂਨ ਨੂੰ ਮੁਕੰਮਲ ਤੌਰ ’ਤੇ ਹੜਤਾਲ ਦਾ ਐਲਾਨ ਕੀਤਾ ਗਿਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ  : ਦਿੜ੍ਹਬਾ ’ਚ 180 ETT ਟੈੱਟ ਪਾਸ ਅਧਿਆਪਕਾਂ ਦੀ ਰੈਲੀ ’ਚ ਹੰਗਾਮਾ; ਪਿੰਡ ਕੌਰੀਆਂ ਦੇ AAP ਸਰਪੰਚ ਨੇ ਰੈਲੀ ਕਰਨ ਤੋਂ ਰੋਕਿਆ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK