Fri, Sep 11, 2026
Whatsapp

Punbus and PRTC ਕੰਟਰੈਕਟ ਵਰਕਰਾਂ ਵੱਲੋਂ ਮਾਨ ਸਰਕਾਰ ਖਿਲਾਫ ਮੋਰਚਾ; ਹੜਤਾਲ ਕਰਨ ਦਾ ਦਿੱਤਾ ਅਲਟੀਮੇਟਮ

ਮੁਲਾਜ਼ਮ ਆਗੂ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ‘ਬਰਾਬਰ ਕੰਮ, ਬਰਾਬਰ ਤਨਖਾਹ’ ਦਾ ਹੱਕ ਦੇਣਾ ਸ਼ਾਮਲ ਹੈ।

Reported by:  PTC News Desk  Edited by:  Aarti -- September 11th 2026 10:46 AM
Punbus and PRTC ਕੰਟਰੈਕਟ ਵਰਕਰਾਂ ਵੱਲੋਂ ਮਾਨ ਸਰਕਾਰ ਖਿਲਾਫ ਮੋਰਚਾ; ਹੜਤਾਲ ਕਰਨ ਦਾ ਦਿੱਤਾ ਅਲਟੀਮੇਟਮ

Punbus and PRTC ਕੰਟਰੈਕਟ ਵਰਕਰਾਂ ਵੱਲੋਂ ਮਾਨ ਸਰਕਾਰ ਖਿਲਾਫ ਮੋਰਚਾ; ਹੜਤਾਲ ਕਰਨ ਦਾ ਦਿੱਤਾ ਅਲਟੀਮੇਟਮ

ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਮੋਗਾ ਸਣੇ ਪੰਜਾਬ ਭਰ ’ਚ ਵਿਚ ਗੇਟ ਰੈਲੀ ਕੀਤੀ ਗਈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਸਾਲ 2007 ਤੋਂ ਆਊਟਸੋਰਸ ਅਤੇ ਕੰਟਰੈਕਟ ਆਧਾਰ ’ਤੇ ਸੇਵਾਵਾਂ ਨਿਭਾ ਰਹੇ ਹਨ, ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ।

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ

ਮੁਲਾਜ਼ਮ ਆਗੂ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ‘ਬਰਾਬਰ ਕੰਮ, ਬਰਾਬਰ ਤਨਖਾਹ’ ਦਾ ਹੱਕ ਦੇਣਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਅਜੇ ਤੱਕ ਮਸਲੇ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ।

ਨਵੀਂਆਂ ਬੱਸਾਂ ਦੀ ਮੰਗ 

ਮੁਲਾਜ਼ਮ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਵਿਭਾਗ ਵਿੱਚ 10000 ਨਵੀਆਂ ਬੱਸਾਂ ਪਾਈਆਂ ਜਾਣ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਆਵਾਜਾਈ ਦੀ ਸਹੂਲਤ ਮਿਲ ਸਕੇ ਅਤੇ ਵਿਭਾਗ ਨੂੰ ਵੀ ਮਜ਼ਬੂਤ ਕੀਤਾ ਜਾ ਸਕੇ।

ਇਸ ਦੇ ਨਾਲ ਹੀ ਉਨ੍ਹਾਂ ਵਿਧਾਨ ਸਭਾ ਵਿੱਚ ਸਰਕਾਰ ਵੱਲੋਂ ਆਊਟਸੋਰਸ ਸ਼ਬਦ ਖ਼ਤਮ ਕਰਨ ਸਬੰਧੀ ਕੀਤੇ ਗਏ ਦਾਅਵੇ ਨੂੰ ਅਮਲੀ ਰੂਪ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਵੀ ਬਣਦਾ ਹੱਕ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਜੋਖ਼ਮ ਵਾਲੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਜਾਵੇ।

ਡਰਾਈਵਰ ਅਤੇ ਕੰਡਕਟਰ ਲਈ ਇਹ ਮੰਗ

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਡਰਾਈਵਰ ਅਤੇ ਕੰਡਕਟਰ ਹਰ ਮੁਸ਼ਕਲ ਹਾਲਾਤ ਵਿੱਚ ਆਪਣੀ ਡਿਊਟੀ ਨਿਭਾਉਂਦੇ ਹਨ। ਕੋਰੋਨਾ ਮਹਾਮਾਰੀ ਹੋਵੇ, ਹੜ੍ਹਾਂ ਵਰਗੀ ਕੁਦਰਤੀ ਆਫ਼ਤ ਹੋਵੇ ਜਾਂ ਚੋਣ ਡਿਊਟੀ—ਸਰਕਾਰੀ ਆਵਾਜਾਈ ਦੇ ਇਹ ਮੁਲਾਜ਼ਮ ਸਭ ਤੋਂ ਅੱਗੇ ਰਹਿ ਕੇ ਆਪਣੀਆਂ ਸੇਵਾਵਾਂ ਦਿੰਦੇ ਹਨ।

ਪੰਜਾਬ ਸਰਕਾਰ ਨੂੰ ਚਿਤਾਵਨੀ 

ਮੁਲਾਜ਼ਮ ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਆਊਟਸੋਰਸ ਪ੍ਰਥਾ ਖ਼ਤਮ ਕਰੇ, ਮੁਲਾਜ਼ਮਾਂ ਨੂੰ ਪੱਕਾ ਕਰੇ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇਵੇ ਅਤੇ ਪੰਜਾਬ ਰੋਡਵੇਜ਼/ਪਨਬੱਸ ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰੇ।

ਇਹ ਵੀ ਪੜ੍ਹੋ  :  Punjab Weather September 11 : ਪੰਜਾਬ ’ਚ ਲਗਾਤਾਰ ਵਧਦਾ ਜਾ ਰਿਹਾ ਤਾਪਮਾਨ, ਜਾਣੋ ਕਦੋਂ ਮਿਲੇਗੀ ਰਾਹਤ ?

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK