Tue, Mar 3, 2026
Whatsapp

Punjab News : ਪੰਜਾਬ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ 'ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ

Punjab News : ਪੰਜਾਬ ਭਰ ’ਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਅਤੇ ਵੱਖ-ਵੱਖ ਜ਼ਿਲ੍ਹਿਆਂ ’ਚ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ 'ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ

Reported by:  PTC News Desk  Edited by:  Shanker Badra -- September 01st 2025 10:46 AM
Punjab News : ਪੰਜਾਬ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ 'ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ

Punjab News : ਪੰਜਾਬ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ 'ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ

Punjab News : ਪੰਜਾਬ ਭਰ ’ਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਅਤੇ ਵੱਖ-ਵੱਖ ਜ਼ਿਲ੍ਹਿਆਂ ’ਚ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ 'ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ,ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ 'ਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ। ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ। ਪੰਜਾਬ ’ਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਅਤੇ ਵੱਖ-ਵੱਖ ਜ਼ਿਲ੍ਹਿਆਂ ’ਚ ਹੜ੍ਹਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਭਰ ’ਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਅਤੇ ਵੱਖ-ਵੱਖ ਜ਼ਿਲ੍ਹਿਆਂ ’ਚ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ’ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਸੀ। ਇਹ ਫ਼ੈਸਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ। ਦੂਜੇ ਪਾਸੇ ਪੰਜਾਬ ਦੇ ਕਈ ਹਿੱਸਿਆਂ ਤੋਂ ਸ਼ਿਕਾਇਤਾਂ ਆ ਰਹੀਆਂ ਹਨ ਕਿ ਕੁੱਝ ਨਿੱਜੀ ਸਕੂਲ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਕਰਦੇ ਹੋਏ ਛੁੱਟੀਆਂ ਦੌਰਾਨ ਵੀ ਆਪਣੇ ਅਧਿਆਪਕਾਂ ਨੂੰ ਜ਼ਬਰਦਸਤੀ ਸਕੂਲ ਬੁਲਾ ਰਹੇ ਹਨ।

   

 

 

- PTC NEWS

Top News view more...

Latest News view more...

PTC NETWORK
PTC NETWORK