Punjab ਅਤੇ Haryana ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਅਦਾਲਤੀ ਕੰਪਲੈਕਸ 'ਚ ਮਚਿਆ ਹੜਕੰਪ
High Court Bamb Threat : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਅਦਾਲਤੀ ਕੰਪਲੈਕਸ 'ਚ ਹੜਕੰਪ ਮਚ ਗਿਆ। ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਪੂਰੇ ਹਾਈਕੋਰਟ ਕੰਪਲੈਕਸ ਨੂੰ ਖਾਲੀ ਕਰਵਾਇਆ ਗਿਆ ਅਤੇ ਅਦਾਲਤੀ ਕੰਮਕਾਜ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਸੁਰੱਖਿਆ ਏਜੰਸੀਆਂ ਵਲੋਂ ਪੂਰੇ ਕੰਪਲੈਕਸ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਸਾਰੇ ਵਕੀਲ, ਅਦਾਲਤੀ ਸਟਾਫ ਅਤੇ ਮੌਜੂਦ ਲੋਕਾਂ ਨੂੰ ਸੁਰੱਖਿਅਤ ਤੌਰ ‘ਤੇ ਹਾਈਕੋਰਟ ਦੇ ਬਾਹਰੀ ਗੇਟਾਂ ਵੱਲ ਭੇਜਿਆ ਗਿਆ। ਸੁਰੱਖਿਆ ਦੇ ਮੱਦੇਨਜ਼ਰ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਆਸ-ਪਾਸ ਦੀਆਂ ਸੜਕਾਂ 'ਤੇ ਆਵਾਜਾਈ ਵੀ ਸੀਮਤ ਕਰ ਦਿੱਤੀ ਗਈ।
ਪੁਲਿਸ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਅੰਦਰ ਬਾਰੀਕੀ ਨਾਲ ਤਲਾਸ਼ੀ ਲਈ ਗਈ। ਜਾਂਚ ਦੌਰਾਨ ਪੁਲਿਸ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ, ਜਿਸ ਤੋਂ ਬਾਅਦ ਹਾਈਕੋਰਟ ਵਿੱਚ ਮੁੜ ਤੋਂ ਕੰਮਕਾਜ ਸ਼ੁਰੂ ਹੋਇਆ ਅਤੇ ਧਮਕੀ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਅਧਿਕਾਰੀਆਂ ਵਲੋਂ ਕਿਹਾ ਗਿਆ ਹੈ ਕਿ ਸਥਿਤੀ ‘ਤੇ ਪੂਰੀ ਤਰ੍ਹਾਂ ਕਾਬੂ ਹੈ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।
- PTC NEWS