Fri, Feb 13, 2026
Whatsapp

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਮਾਮਲਾ, ਹਾਈਕੋਰਟ ਨੇ ਚਾਰ ਮੁਲਜ਼ਮਾਂ ਨੂੰ ਦਿੱਤੀ ਅੰਤਰਿਮ ਜ਼ਮਾਨਤ

Sri Guru Granth Sahib ji 328 saroop case : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ 4 ਮੁਲਜ਼ਮਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਚਾਰੇ ਮੁਲਜ਼ਮਾਂ ਦੀ ਅੰਤਰਿਮ ਜ਼ਮਾਨਤ ਅਰਜ਼ੀ ਮਨਜੂਰ ਕਰਦਿਆਂ ਹੁਣ ਮਾਮਲੇ ਦੀ ਅਗਲੀ ਸੁਣਵਾਈ 28 ਅਪ੍ਰੈਲ ਤੱਕ ਪਾ ਦਿੱਤੀ ਹੈ।

Reported by:  PTC News Desk  Edited by:  KRISHAN KUMAR SHARMA -- February 13th 2026 04:29 PM -- Updated: February 13th 2026 04:40 PM
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਮਾਮਲਾ, ਹਾਈਕੋਰਟ ਨੇ ਚਾਰ ਮੁਲਜ਼ਮਾਂ ਨੂੰ ਦਿੱਤੀ ਅੰਤਰਿਮ ਜ਼ਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਮਾਮਲਾ, ਹਾਈਕੋਰਟ ਨੇ ਚਾਰ ਮੁਲਜ਼ਮਾਂ ਨੂੰ ਦਿੱਤੀ ਅੰਤਰਿਮ ਜ਼ਮਾਨਤ

Sri Guru Granth Sahib ji 328 saroop case : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ 4 ਮੁਲਜ਼ਮਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਚਾਰੇ ਮੁਲਜ਼ਮਾਂ ਦੀ ਅੰਤਰਿਮ ਜ਼ਮਾਨਤ ਅਰਜ਼ੀ ਮਨਜੂਰ ਕਰਦਿਆਂ ਹੁਣ ਮਾਮਲੇ ਦੀ ਅਗਲੀ ਸੁਣਵਾਈ 28 ਅਪ੍ਰੈਲ ਤੱਕ ਪਾ ਦਿੱਤੀ ਹੈ।

ਅਦਾਲਤ ਨੇ ਜਿਹੜੇ 4 ਮੁਲਜ਼ਮਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਹੈ, ਉਨ੍ਹਾਂ ਵਿੱਚ ਬਾਜ ਸਿੰਘ, ਕੁਲਵੰਤ ਸਿੰਘ, ਗੁਰਬਚਨ ਸਿੰਘ ਅਤੇ ਗੁਰਮੁੱਖ ਸਿੰਘ ਦੇ ਨਾਮ ਸ਼ਾਮਲ ਹਨ। ਦੱਸ ਦਈਏ ਕਿ ਹਾਈਕੋਰਟ ਵੱਲੋਂ ਦਿੱਤੀ ਗਈ ਇਹ ਜ਼ਮਾਨਤ ਫਿਲਹਾਲ ਅਗਲੀ ਸੁਣਵਾਈ ਤੱਕ ਹੀ ਜਾਰੀ ਰਹੇਗੀ। 

ਇਸ ਤੋਂ ਪਹਿਲਾਂ, ਕਈ ਮੁਲਜ਼ਮਾਂ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ ਅੰਮ੍ਰਿਤਸਰ ਦੀਆਂ ਹੇਠਲੀਆਂ ਅਦਾਲਤਾਂ ਵੱਲੋਂ ਰੱਦ ਕਰ ਦਿੱਤੀਆਂ ਗਈਆਂ ਸਨ, ਕਿਉਂਕਿ ਅਦਾਲਤਾਂ ਨੇ ਦੋਸ਼ਾਂ ਦੀ ਗੰਭੀਰ ਪ੍ਰਕਿਰਤੀ ਅਤੇ ਗੁੰਮ ਹੋਏ ਸਰੂਪਾਂ ਦਾ ਪਤਾ ਲਗਾਉਣ ਲਈ ਹਿਰਾਸਤ ਵਿੱਚ ਪੁੱਛਗਿੱਛ ਦੀ ਜ਼ਰੂਰਤ ਨੂੰ ਨੋਟ ਕੀਤਾ ਸੀ।

ਦੱਸ ਦਈਏ ਕਿ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ 7 ਦਸੰਬਰ, 2025 ਨੂੰ FIR ਦਰਜ ਹੋਣ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ ਅਤੇ SIT ਨੇ FIR ਵਿੱਚ ਜਾਅਲਸਾਜ਼ੀ ਅਤੇ ਅਪਰਾਧਿਕ ਵਿਸ਼ਵਾਸਘਾਤ ਨਾਲ ਸਬੰਧਤ IPC ਧਾਰਾਵਾਂ 466, 467, 468, ਅਤੇ 471 ਸ਼ਾਮਲ ਕੀਤੀਆਂ ਹਨ।

- PTC NEWS

Top News view more...

Latest News view more...

PTC NETWORK
PTC NETWORK