MP ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਅਦਾਲਤ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਹੁਕਮ
Amritpal Singh Parole : ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਫੈਸਲਾ ਲੈਣ ਦਾ ਹੁਕਮ ਦਿੱਤਾ ਹੈ। ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਫੈਸਲਾ ਲੈਣ ਕੀ ਪੈਰੋਲ ਦਿੱਤੀ ਜਾ ਸਕਦੀ ਹੈ ਜਾਂ ਫਿਰ ਨਹੀਂ।
ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ। ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਜਲਦੀ ਸੁਣਵਾਈ ਦੀ ਬੇਨਤੀ ਕੀਤੀ ਗਈ ਸੀ। ਇਹ ਅਪੀਲ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਦੇ ਸਾਹਮਣੇ ਦਾਇਰ ਕੀਤੀ ਗਈ ਸੀ।
ਦਰਅਸਲ 'ਚ ਐਮਪੀ ਅੰਮ੍ਰਿਤਪਾਲ ਨੇ ਸੰਸਦ ਦੇ ਮਾਨਸੂਨ ਸੈਸ਼ਨ (1 ਤੋਂ 19 ਦਸੰਬਰ) ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ, ਜਿਸ ਲਈ ਉਸਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅੰਮ੍ਰਿਤਪਾਲ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸਨੇ ਪਹਿਲਾਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਅਦਾਲਤ ਨੇ ਉਸਨੂੰ ਹਾਈ ਕੋਰਟ ਜਾਣ ਲਈ ਕਿਹਾ ਸੀ।
ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਹਾਈ ਕੋਰਟ ਦੀ ਬੈਂਚ ਨੇ ਫੈਸਲਾ ਸੁਣਾਇਆ। ਉਨ੍ਹਾਂ ਨੇ ਅੰਮ੍ਰਿਤਪਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰਐਸ ਬੈਂਸ ਨੂੰ ਵੀ ਸਵਾਲ ਕੀਤਾ ਕਿ ਉਹ ਸੰਸਦ ਵਿੱਚ ਕਿਹੜੇ ਵਿਸ਼ਿਆਂ 'ਤੇ ਬੋਲਣਗੇ ਜਾਂ ਮੂਕ ਦਰਸ਼ਕ ਬਣੇ ਰਹਿਣਗੇ, ਅਤੇ ਉਸਨੇ ਕੀ ਰਿਸਰਚ ਕੀਤੀ ਹੈ। ਅੰਮ੍ਰਿਤਪਾਲ ਦੇ ਵਕੀਲ ਆਰਐਸ ਬੈਂਸ ਨੇ ਜਵਾਬ ਦਿੱਤਾ ਕਿ ਉਹ ਹੜ੍ਹ ਰਾਹਤ ਦੇ ਮੁੱਦੇ 'ਤੇ ਬੋਲਣ ਦੀ ਸੰਭਾਵਨਾ ਰੱਖਦੇ ਹਨ।
- PTC NEWS