HighCourt ਨੇ ਹਰਿਆਣਾ ਦੇ ਡੀਜੀਪੀ ਸ਼ਤਰੂਘਨ ਕਪੂਰ ਨੂੰ ਜਾਰੀ ਕੀਤਾ ਮਾਣਹਾਨੀ ਦਾ ਨੋਟਿਸ; ਜਾਣੋ ਕੀ ਹੈ ਪੂਰਾ ਮਾਮਲਾ
Haryana DGP Shatrughan Kapoor : ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਰਅਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਦੇ ਖਿਲਾਫ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਦੇ ਡੀਜੀਪੀ ਨੂੰ ਇੱਕ ਕਾਂਸਟੇਬਲ ਖਿਲਾਫ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਲਈ ਨੋਟਿਸ ਜਾਰੀ ਕੀਤਾ ਹੈ।
ਦੱਸ ਦਈਏ ਕਿ ਉਕਤ ਕਾਂਸਟੇਬਲ ਨੇ ਜਾਅਲੀ ਜਨਮ ਸਰਟੀਫਿਕੇਟ ਦੇ ਆਧਾਰ 'ਤੇ ਨੌਕਰੀ ਪ੍ਰਾਪਤ ਕੀਤੀ ਸੀ। ਇਸ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਦੇ ਡੀਜੀਪੀ ਨੂੰ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਸੀ।
ਦੱਸ ਦਈਏ ਕਿ ਇੱਕ ਕਾਂਸਟੇਬਲ ਨੇ ਜਾਅਲੀ ਜਨਮ ਸਰਟੀਫਿਕੇਟ ਦੇ ਆਧਾਰ 'ਤੇ ਹਰਿਆਣਾ ਪੁਲਿਸ ਵਿੱਚ ਨੌਕਰੀ ਲਈ ਸੀ। ਇਸ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇੱਕ ਸਾਲ ਪਹਿਲਾਂ ਇਸ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਰਿਆਣਾ ਦੇ ਡੀਜੀਪੀ ਨੂੰ ਇਸ 'ਤੇ ਢੁਕਵੀਂ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਪਰ ਕਿਉਂਕਿ ਡੀਜੀਪੀ ਨੇ ਹਾਈ ਕੋਰਟ ਦੇ ਇਨ੍ਹਾਂ ਹੁਕਮਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ, ਇਸ ਲਈ ਹੁਣ ਹਰਿਆਣਾ ਦੇ ਡੀਜੀਪੀ ਖਿਲਾਫ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ।
ਇਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਦੇ ਡੀਜੀਪੀ ਸ਼ਤਰੂਘਨ ਕਪੂਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ : Punjabi Singer Rajvir Jawanda : ਮਰਹੂਮ ਗਾਇਕ ਰਾਜਵੀਰ ਜਵੰਦਾ ਦੀ ਮੌਤ ਦਾ ਮਾਮਲਾ; ਹਿਮਾਚਲ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਜਾਰੀ ਕੀਤਾ ਨੋਟਿਸ
- PTC NEWS