ਰਾਮਪੁਰਾ ਫੂਲ ਬਲਾਕ ਸੰਮਤੀ ਚੋਣ ਦਾ ਮਾਮਲਾ, ਹਾਈਕੋਰਟ ਨੇ 1 ਅਪ੍ਰੈਲ ਨੂੰ ਮੁੜ ਚੋਣ ਕਰਵਾਉਣ ਦੇ ਦਿੱਤੇ ਹੁਕਮ
Rampura Block Samiti : ਰਾਮਪੁਰਾ ਫੂਲ ਬਲਾਕ ਸਮਿਤੀ ਵਿੱਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੇ ਚੋਣਾਂ ਸੰਬੰਧੀ ਮਾਮਲਾ ਹਾਈ ਕੋਰਟ ਵਿੱਚ ਸੁਣਵਾਈ ਲਈ ਲਿਆ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ (APunjab Government) ਵੱਲੋਂ ਦੋ ਵਾਰ ਇਹ ਚੋਣਾਂ ਮੁਅੱਤਲ ਕੀਤੀਆਂ ਗਈਆਂ ਸਨ, ਕਿਉਂਕਿ ਆਮ ਆਦਮੀ ਪਾਰਟੀ ਕੋਲ ਬਹੁਮਤ ਨਹੀਂ ਸੀ।
ਐਡਵੋਕੇਟ ਅਰਸ਼ਦੀਪ ਸਿੰ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਹਾਈ ਕੋਰਟ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਆਦੇਸ਼ ਦਿੱਤਾ ਹੈ ਕਿ ਇਹ ਚੋਣਾਂ 1 ਅਪ੍ਰੈਲ ਨੂੰ ਹਾਈ ਕੋਰਟ ਦੀ ਨਿਗਰਾਨੀ ਹੇਠ ਕਰਵਾਈਆਂ ਜਾਣਗੀਆਂ ਅਤੇ ਇਸ ਲਈ ਹਾਈ ਕੋਰਟ ਵੱਲੋਂ ਹੀ ਇਕ ਵਕੀਲ ਨੂੰ ਸੁਤੰਤਰ ਓਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਇਹ ਚੋਣਾਂ ਡਿਪਟੀ ਕਮਿਸ਼ਨਰ (ਡੀਸੀ) ਬਠਿੰਡਾ ਦੀ ਦੇਖ-ਰੇਖ ਹੇਠ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਈਆਂ ਜਾਣਗੀਆਂ।
ਮਾਣਯੋਗ ਹਾਈ ਕੋਰਟ ਨੇ ਇਹ ਵੀ ਸਪੱਸ਼ਟ ਆਦੇਸ਼ ਦਿੱਤਾ ਹੈ ਕਿ ਸਥਾਨਕ ਵਿਧਾਇਕਾਂ ਅਤੇ ਹੋਰ ਉਹ ਵਿਅਕਤੀ ਜਿਨ੍ਹਾਂ ਨੂੰ ਵੋਟ ਦਾ ਅਧਿਕਾਰ ਨਹੀਂ ਹੈ, ਉਹਨਾਂ ਨੂੰ ਪੋਲਿੰਗ ਸਥਾਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।
ਪਿਛਲੇ ਦੋ ਦਿਨਾਂ ਵਿੱਚ ਇਹ ਦੂਜੀ ਵਾਰ ਹੈ ਕਿ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਕੀਤੀਆਂ ਰਿਟ ਪਟੀਸ਼ਨਾਂ ‘ਤੇ ਇਸ ਤਰ੍ਹਾਂ ਦੇ ਆਦੇਸ਼ ਜਾਰੀ ਕੀਤੇ ਹਨ।
- PTC NEWS