Bomb Blast Threat to High Court : ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਹੜਕੰਪ, ਪੁਲਿਸ ਨੇ ਖਾਲੀ ਕਰਵਾਈ ਕੋਰਟ
Bomb Blast Threat to High Court : ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਏ ਜਾਣ ਦੀ ਧਮਕੀ ਮਿਲਣ ਦੀ ਸੂਚਨਾ ਹੈ। ਕੋਰਟ ਨੂੰ ਧਮਕੀ ਇੱਕ ਈਮੇਲ ਰਾਹੀਂ ਭੇਜੀ ਦੱਸੀ ਜਾ ਰਹੀ ਹੈ। ਧਮਕੀ ਬਾਰੇ ਪਤਾ ਲੱਗਣ 'ਤੇ ਚੰਡੀਗੜ੍ਹ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਹਾਈਕੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਹਾਈਕੋਰਟ ਵਿਚੋਂ ਸੁਰੱਖਿਆ ਦੇ ਲਿਹਾਜ਼ ਨਾਲ ਸਾਰੇ ਵਕੀਲਾਂ ਅਤੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਮੌਕੇ 'ਤੇ ਬੰਬ ਨਿਰੋਧਕ ਦਸਤਿਆਂ ਸਮੇਤ ਚੰਡੀਗੜ੍ਹ ਪੁਲਿਸ ਦੀਆਂ ਕਈ ਟੀਮਾਂ ਹਾਜ਼ਰ ਸਨ ਅਤੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਅਹਿਤਿਆਤ ਵਰਤਣ ਲਈ ਕਿਹਾ ਜਾ ਰਿਹਾ ਹੈ।
ਪੁਲਿਸ ਨੇ ਚੀਫ਼ ਜਸਟਿਸ ਸਮੇਤ ਕਈ ਅਦਾਲਤੀ ਕਮਰਿਆਂ ਨੂੰ ਸਾਵਧਾਨੀ ਵਜੋਂ ਖਾਲੀ ਕਰਵਾ ਲਿਆ ਗਿਆ ਹੈ ਤੇ ਇਸ ਦੇ ਨਾਲ ਹੀ ਹਾਈ ਕੋਰਟ ਆਉਣ ਜਾਣ ਵਾਲੇ ਰਸਤਿਆਂ ’ਤੇ ਵੀ ਰੋਕ ਲਗਾ ਦਿੱਤੀ ਗਈ ਹੈ।
ਬਾਰ ਦੇ ਵਕੀਲਾਂ ਨੂੰ ਸੁਚੇਤ ਰਹਿਣ ਦੀ ਅਪੀਲ
ਇਸ ਸਬੰਧ ਵਿੱਚ, ਹਾਈ ਕੋਰਟ ਬਾਰ ਐਸੋਸੀਏਸ਼ਨ (HCBA) ਚੰਡੀਗੜ੍ਹ ਨੇ ਸਾਰੇ ਵਕੀਲਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਹਾਈ ਕੋਰਟ ਵਿੱਚ ਬੰਬ ਦੀ ਧਮਕੀ ਸੰਬੰਧੀ ਇੱਕ ਅਲਰਟ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਹਤਿਆਤੀ ਉਪਾਅ ਕੀਤੇ ਜਾ ਰਹੇ ਹਨ।
ਬਾਰ ਦੇ ਸਾਰੇ ਮੈਂਬਰਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਜੇਕਰ ਉਹ ਇਮਾਰਤ ਵਿੱਚ ਕੋਈ ਸ਼ੱਕੀ ਜਾਂ ਲਾਵਾਰਿਸ ਵਸਤੂ ਦੇਖਦੇ ਹਨ ਤਾਂ ਤੁਰੰਤ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਦਫ਼ਤਰ ਨੂੰ ਸੂਚਿਤ ਕਰਨ। ਅਦਾਲਤੀ ਕੰਪਲੈਕਸ ਵਿੱਚ ਮੌਜੂਦ ਸਾਰੇ ਵਿਅਕਤੀਆਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।
ਸਾਵਧਾਨੀ ਦੇ ਤੌਰ 'ਤੇ, ਸਾਰੇ ਵਕੀਲਾਂ ਨੂੰ ਤੁਰੰਤ ਅਦਾਲਤ ਦਾ ਕਮਰਾ ਖਾਲੀ ਕਰਨ ਦੀ ਬੇਨਤੀ ਕੀਤੀ ਗਈ ਹੈ। ਅਦਾਲਤ ਦੀ ਕਾਰਵਾਈ ਅਸਥਾਈ ਤੌਰ 'ਤੇ ਮੁਲਤਵੀ ਕੀਤੀ ਜਾਂਦੀ ਹੈ ਅਤੇ ਦੁਪਹਿਰ 2:00 ਵਜੇ ਦੁਪਹਿਰ ਦੇ ਖਾਣੇ ਦੀ ਬ੍ਰੇਕ ਤੋਂ ਬਾਅਦ ਮੁੜ ਸ਼ੁਰੂ ਹੋਵੇਗੀ।
ਖਬਰ ਅਪਡੇਟ ਜਾਰੀ...
- PTC NEWS