Tue, May 13, 2025
Whatsapp

Diwali Crackers : ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਕੇ ਹਾਈਕੋਰਟ ਦੀ ਸਖ਼ਤੀ; ਪੰਜਾਬ ਹਰਿਆਣਾ ਤੇ ਚੰਡੀਗੜ੍ਹ ਨੂੰ ਦਿੱਤੀ ਇਹ ਚਿਤਾਵਨੀ

ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਇਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸਖ਼ਤੀ ਨਾਲ ਪਾਲਣ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦਾ ਨਿਪਟਾਰਾ ਕੀਤਾ ਗਿਆ ਹੈ।

Reported by:  PTC News Desk  Edited by:  Aarti -- October 29th 2024 03:55 PM
Diwali Crackers : ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਕੇ ਹਾਈਕੋਰਟ ਦੀ ਸਖ਼ਤੀ; ਪੰਜਾਬ ਹਰਿਆਣਾ ਤੇ ਚੰਡੀਗੜ੍ਹ ਨੂੰ ਦਿੱਤੀ ਇਹ ਚਿਤਾਵਨੀ

Diwali Crackers : ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਕੇ ਹਾਈਕੋਰਟ ਦੀ ਸਖ਼ਤੀ; ਪੰਜਾਬ ਹਰਿਆਣਾ ਤੇ ਚੰਡੀਗੜ੍ਹ ਨੂੰ ਦਿੱਤੀ ਇਹ ਚਿਤਾਵਨੀ

Diwali Crackers : ਦੀਵਾਲੀ ਦੇ ਚੱਲਦੇ ਪਟਾਖਿਆਂ ਦੀ ਖਰੀਦ, ਵਿਕਰੀ ਅਤੇ ਉਨ੍ਹਾਂ ਨੂੰ ਚਲਾਉਣ ਦੇ ਲਈ ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਸਖ਼ਤ ਹਿਦਾਇਤ ਦਿੱਤੀ ਗਈ ਹੈ।

ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਇਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸਖ਼ਤੀ ਨਾਲ ਪਾਲਣ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦਾ ਨਿਪਟਾਰਾ ਕੀਤਾ ਗਿਆ ਹੈ।  


ਇਸ ਮਾਮਲੇ ਸਬੰਧੀ ਐਡਵੋਕੇਟ ਸੁਨੈਨਾ ਨੇ ਹਾਈਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ 2015 ਤੋਂ ਲੈ ਕੇ ਹੁਣ ਤੱਕ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਰਤੋਂ ਅਤੇ ਉਨ੍ਹਾਂ ਦੀ ਖਰੀਦ-ਵੇਚ ਸਬੰਧੀ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਗਈ। ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਜ਼ਰੂਰੀ ਹੈ।

ਸੁਪਰੀਮ ਕੋਰਟ ਨੇ ਪਹਿਲਾਂ ਹੀ ਦੀਵਾਲੀ 'ਤੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਤੈਅ ਕਰ ਦਿੱਤਾ ਹੈ, ਜਿਸ ਨੇ ਭਾਰੀ ਪਟਾਕਿਆਂ ਦੀ ਬਜਾਏ ਹਰੇ ਪਟਾਕਿਆਂ ਦੀ ਵਰਤੋਂ ਕਰਨ ਦਾ ਹੁਕਮ ਦਿੱਤਾ ਹੈ।

ਪਟਾਖਿਆਂ ਨੂੰ ਵੇਚਣ ਦੇ ਲਈ ਲਾਈਸੈਂਸ ਅਤੇ ਵੇਚਣ ਦੀ ਥਾਂ ਆਬਾਦੀ ਤੋਂ ਦੂਰ ਤੈਅ ਕਰ ਚੁੱਕਿਆ ਹੈ। ਬਾਵਜੂਦ ਇਸਦਾ ਸਖਤੀ ਨਾਲ ਪਾਲਣ ਨਹੀਂ ਹੋ ਰਿਹਾ ਹੈ। ਇਸੇ ਨੂੰ ਲੈ ਕੇ ਹਾਈਕੋਰਟ ’ਚ ਇਹ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। 

ਅੱਜ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦਾ ਇਨ੍ਹਾਂ ਦਿਸ਼ਾ ਨਿਰਦੇਸ਼ ਦਾ ਸਖਤੀ ਨਾਲ ਪਾਲਣ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। 

ਇਹ ਵੀ ਪੜ੍ਹੋ : Canada News : ਕੈਨੇਡਾ ਪੁਲਿਸ ਨੇ ਪੰਜਾਬਣ ਮਾਂ ਨੂੰ ਪੁੱਤਾਂ ਸਮੇਤ ਕੀਤਾ ਗ੍ਰਿਫ਼ਤਾਰ, ਵੱਡੀ ਮਾਤਰਾ ਅਸਲਾ ਤੇ ਕੋਕੀਨ ਬਰਾਮਦ

- PTC NEWS

Top News view more...

Latest News view more...

PTC NETWORK