Fri, Feb 27, 2026
Whatsapp

Justice Lisa Gill ਨੂੰ ਸੁਪਰੀਮ ਕਾਲਜੀਅਮ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਕੀਤਾ ਨਿਯੁਕਤ

ਨਾਲ ਹੀ ਇਹ ਵੀ ਤੈਅ ਕੀਤਾ ਗਿਆ ਹੈ ਕਿ ਜਿਵੇਂ ਹੀ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਸੇਵਾਮੁਕਤ ਹੋਣਗੇ, ਜਸਟਿਸ ਲੀਸਾ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਜਾਵੇਗਾ।

Reported by:  PTC News Desk  Edited by:  Aarti -- February 27th 2026 01:34 PM
Justice Lisa Gill ਨੂੰ ਸੁਪਰੀਮ ਕਾਲਜੀਅਮ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਕੀਤਾ ਨਿਯੁਕਤ

Justice Lisa Gill ਨੂੰ ਸੁਪਰੀਮ ਕਾਲਜੀਅਮ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਕੀਤਾ ਨਿਯੁਕਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸੀਨੀਅਰ ਜੱਜ ਜਸਟਿਸ ਲੀਸਾ ਗਿੱਲ ਆਂਧਰਾ ਪ੍ਰਦੇਸ਼ ਹਾਈ ਕੋਰਟ ਦੀ ਚੀਫ਼ ਜਸਟਿਸ ਨਿਯੁਕਤ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਿਕ ਸੁਪਰੀਮ ਕਾਲਜੀਅਮ ਨੇ ਉਨ੍ਹਾਂ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ।

ਇਸ ਸਮੇਂ ਜਸਟਿਸ ਧੀਰਜ ਸਿੰਘ ਠਾਕੁਰ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਜੋ ਜਲਦੀ ਹੀ ਸੇਵਾਮੁਕਤ ਹੋਣ ਵਾਲੇ ਹਨ। ਅਜਿਹੀ ਸਥਿਤੀ ਵਿੱਚ, ਸੁਪਰੀਮ ਕੋਰਟ ਕੋਲੇਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਜਸਟਿਸ ਲੀਸਾ ਗਿੱਲ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਵਿੱਚ ਤਬਦੀਲ ਕਰਨ ਦੇ ਹੁਕਮ ਜਾਰੀ ਕਰ  ਦਿੱਤੇ ਗਏ ਹਨ। 

ਨਾਲ ਹੀ ਇਹ ਵੀ ਤੈਅ ਕੀਤਾ ਗਿਆ ਹੈ ਕਿ ਜਿਵੇਂ ਹੀ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਸੇਵਾਮੁਕਤ ਹੋਣਗੇ, ਜਸਟਿਸ ਲੀਸਾ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਜਾਵੇਗਾ।

ਕਾਬਿਲੇਗੌਰ ਹੈ ਕਿ ਜਸਟਿਸ ਲੀਸਾ ਗਿੱਲ, ਜਿਨ੍ਹਾਂ ਨੇ ਸੈਕਟਰ 9, ਚੰਡੀਗੜ੍ਹ ਦੇ ਕਾਰਮੇਲ ਕਾਨਵੈਂਟ ਸਕੂਲ ਤੋਂ ਪੜ੍ਹਾਈ ਕੀਤੀ, ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਐਲਐਲਬੀ ਅਤੇ ਫਿਰ ਐਲਐਲਐਮ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ 1990 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਾਨੂੰਨ ਦੀ ਪ੍ਰੈਕਟਿਸ ਸ਼ੁਰੂ ਕੀਤੀ।

ਸਾਲ 2014 ਵਿੱਚ, ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਇਸ ਸਮੇਂ ਜਸਟਿਸ ਲੀਸਾ ਗਿੱਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਸ਼ਵਨੀ ਮਿਸ਼ਰਾ ਤੋਂ ਬਾਅਦ ਸੀਨੀਆਰਤਾ ਵਿੱਚ ਤੀਜੇ ਸਥਾਨ 'ਤੇ ਹਨ।

ਇਹ ਵੀ ਪੜ੍ਹੋ : Delhi Liquor Policy Case : ਦਿੱਲੀ ਦੀ ਰਾਊਜ਼ ਐਵੀਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਕੀਤਾ ਬਰੀ

- PTC NEWS

Top News view more...

Latest News view more...

PTC NETWORK
PTC NETWORK