Farmer Tractor March Updates : ਪੰਜਾਬ-ਹਰਿਆਣਾ 'ਚ ਕੱਢਿਆ ਗਿਆ ਟਰੈਕਟਰ ਮਾਰਚ: ਵੱਡੀ ਗਿਣਤੀ 'ਚ ਕਿਸਾਨਾਂ ਨੇ ਕੀਤੀ ਸ਼ਮੂਲੀਅਤ, ਦਿੱਤੀ ਇਹ ਚਿਤਾਵਨੀ
Farmer Tractor March Updates : ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਪਿਛਲੇ ਛੇ ਮਹੀਨਿਆਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਆਜ਼ਾਦੀ ਦਿਵਸ ਮੌਕੇ ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਟਰੈਕਟਰ ਮਾਰਚ ਕੱਢੇ।
ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਹਰ ਸੰਭਵ ਕੋਸ਼ਿਸ਼ ਕੀਤੀ ਕਿ ਆਮ ਜਨਤਾ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਮਾਰਚ ਤੋਂ ਸ਼ੰਭੂ ਸਰਹੱਦ ਤੋਂ ਸ਼ੁਰੂ ਹੋਵੇਗਾ
13 ਫਰਵਰੀ ਨੂੰ ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਦਿੱਲੀ ਲਈ ਰਵਾਨਾ ਹੋਏ ਸਨ, ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਸ਼ੰਭੂ ਸਰਹੱਦ 'ਤੇ ਰੋਕ ਦਿੱਤਾ। ਕਿਸਾਨ ਉਦੋਂ ਤੋਂ ਉਥੇ ਹੀ ਬੈਠੇ ਹਨ। ਸੁਤੰਤਰਤਾ ਦਿਵਸ ਮੌਕੇ ਸ਼ੰਭੂ ਸਰਹੱਦ 'ਤੇ ਕਿਸਾਨ ਟਰੈਕਟਰ ਮਾਰਚ ਕੱਢਿਆ। ਦੱਸ ਦਈਏ ਕਿ ਕਿਸਾਨਾਂ ਨੇ ਸਵੇਰੇ 11 ਵਜੇ ਮਾਰਚ ਸ਼ੁਰੂ ਕੀਤਾ ਅਤੇ ਇਹ ਮਾਰਚ ਊਚਾ ਦਰ ਬਾਬਾ ਨਾਨਕ ਦਾ ਤੋਂ ਵਾਪਸ ਸ਼ੰਭੂ ਧਰਨੇ ਵਾਲੀ ਥਾਂ 'ਤੇ ਸਮਾਪਤ ਹੋਇਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਿਸ ਸਮੇਂ ਸੰਭੂ ਬਾਰਡਰ ਖੁੱਲ੍ਹੇਗਾ ਉਹ ਦਿੱਲੀ ਵੱਲ ਕੂਚ ਜਰੂਰ ਕਰਨਗੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅੰਮ੍ਰਿਤਸਰ ਹੀ ਰਹਿਣਗੇ। ਉਹ ਵਾਹਗਾ ਬਾਰਡਰ ਤੋਂ ਅੰਮ੍ਰਿਤਸਰ ਤੱਕ ਟ੍ਰੈਕਟਰ ਮਾਰਚ ਕੱਢ ਕੇ ਤਿੰਨਾਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ। ਕਿਸਾਨ ਸੁਰਜੀਤ ਸਿੰਘ ਫੂਲ ਭਗਤਾ ਮੰਡੀ, ਮਨਜੀਤ ਸਿੰਘ ਰਾਏ ਹੁਸ਼ਿਆਰਪੁਰ ਵਿਖੇ ਹਾਜ਼ਰ ਹੋਣਗੇ। ਸੁਖਵਿੰਦਰ ਕੌਰ ਮੋੜ ਮੰਡੀ, ਸੁਖਵਿੰਦਰ ਸਿੰਘ ਗਿੱਲ ਜ਼ੀਰਾ ਤਹਿਸੀਲ ਅਤੇ ਫਿਰ ਡੀ.ਸੀ ਦਫ਼ਤਰ ਫ਼ਿਰੋਜ਼ਪੁਰ। ਬਲਦੇਵ ਸਿੰਘ ਜੀਰਾ ਦੀ ਅਗਵਾਈ ਵਿੱਚ ਜੀਰਾ ਵਿੱਚ ਮੋਰਚਾ ਸੰਭਾਲਿਆ ਜਾਵੇਗਾ।
ਇਹ ਵੀ ਪੜ੍ਹੋ: PM Modi Wore Special Turban : ਪੀਐੱਮ ਮੋਦੀ ਨੇ ਆਜ਼ਾਦੀ ਦਿਹਾੜੇ 'ਤੇ ਪਹਿਨੀ ਖਾਸ ਪੱਗ, ਜਾਣੋ ਕੀ ਹੈ ਉਨ੍ਹਾਂ ਦੀ ਪੱਗ ਦੀ ਖਾਸੀਅਤ
- PTC NEWS