Punjab Arhtiyas Protest: ਹੱਕੀ ਮੰਗਾਂ ਦੇ ਚੱਲਦੇ ਮੰਡੀਆਂ ’ਚ ਹੜਤਾਲ ’ਤੇ ਗਏ ਆੜ੍ਹਤੀ, ਕਿਸਾਨ ਹੋ ਰਹੇ ਖੱਜਲ-ਖੁਆਰ
Punjab Arhtiyas Protest: ਪੰਜਾਬ ਭਰ ’ਚ ਆੜ੍ਹਤੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਪੰਜਾਬ ਦੀਆਂ ਵੱਖ ਵੱਖ ਮੰਡੀਆਂ ’ਚ ਕੰਮ ਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਦੱਸ ਦਈਏ ਕਿ ਹੜਤਾਲ ’ਤੇ ਗਏ ਆੜ੍ਹਤੀਆਂ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਐਫਸੀਆਈ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਗਏ ਆੜ੍ਹਤੀਆਂ ਨੇ ਸਾਫ ਆਖ ਦਿੱਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਸ ਸਮੇਂ ਤੱਕ ਉਹ ਆਪਣੀ ਹੜਤਾਲ ਜਾਰੀ ਰੱਖਣਗੇ। ਦੱਸ ਦਈਏ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਈ ਸੀ ਜਿਸ ਤੋਂ ਬਾਅਦ ਸਰਕਾਰ ਦੀਆਂ ਨਾਕਾਮੀਆਂ ਦੇ ਚੱਲਦੇ ਪਹਿਲਾਂ ਮਜ਼ਦੂਰ ਅਤੇ ਹੁਣ ਆੜ੍ਹਤੀ ਹੜਤਾਲ ’ਤੇ ਚੱਲੇ ਗਏ ਹਨ।
ਉੱਥੇ ਹੀ ਜੇਕਰ ਵੱਖ-ਵੱਖ ਮੰਡੀਆਂ ਦੀ ਗੱਲ੍ਹ ਕੀਤੀ ਜਾਵੇ ਤਾਂ ਮੋਗਾ ’ਚ ਆੜ੍ਹਤੀਆਂ ਵੱਲੋਂ ਆੜਤ ਦੀ ਮੰਗ ਨੂੰ ਲੈ ਕੇ ਕੀਤੀ ਗਈ ਹੜਤਾਲ ਦੇ ਕਾਰਨ ਮੰਡੀਆਂ ਵਿਚ ਕੰਮ ਪੂਰੀ ਤਰਾ ਨਾਲ ਠੱਪ ਹੋ ਗਿਆ ਹੈ। ਜਿਸਦੇ ਚੱਲਦਿਆਂ ਮੰਡੀਆਂ ਵਿਚ ਕਿਸਾਨ ਵੀ ਪਰੇਸ਼ਾਨੀਆਂ ਝੱਲ ਰਹੇ ਹਨ। ਉਨ੍ਹਾਂ ਦੀ ਫਸਲ ਟਰਾਲੀਆਂ ਵਿੱਚ ਹੀ ਪਈ ਹੈ ਜਦ ਕਿ ਲਿਫਟਿੰਗ ਤੇ ਬੋਲੀ ਤੱਕ ਵੀ ਬੰਦ ਹੋ ਗਈ ਹੈ ਜਿਸਦੇ ਚੱਲਦਿਆਂ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੇ ਖੁੱਲੇ ਅਸਮਾਨ ਹੇਠ ਅੰਬਾਰ ਲੱਗੇ ਹੋਏ ਹਨ। ਪਰ ਆੜ੍ਹਤੀਆਂ ਦਾ ਕਹਿਣਾ ਹੈ ਕਿ ਜਦੋ ਤੱਕ ਉਨ੍ਹਾਂ ਦੀਆਂ ਮੰਗ ਨਹੀ ਮੰਨੀ ਜਾਂਦੀ ਉਦੋਂ ਤੱਕ ਹੜਤਾਲ ਜਾਰੀ ਰਹੇਗੀ।
ਜ਼ਿਲ੍ਹਾ ਗੁਰਦਾਸਪੁਰ ’ਚ ਆੜ੍ਹਤੀ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਹੋਈ ਹੈ। ਜਿਸਦੇ ਚਲਦਿਆਂ ਗੁਰਦਾਸਪੁਰ ਦਾਣਾ ਮੰਡੀ ਅੰਦਰ ਵੀ ਕੰਮਕਾਜ ਠੱਪ ਹੋ ਗਿਆ ਹੈ। ਆੜਤੀਆਂ ਦੀ ਹੜਤਾਲ ਕਾਰਨ ਲੇਬਰ ਅਤੇ ਕਿਸਾਨ ਵੀ ਪ੍ਰਭਾਵਿਤ ਹਨ। ਆੜਤੀਆਂ ਮੁਤਾਬਿਕ ਜਿਹਨਾਂ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਮੰਡੀ ਬੰਦ ਰਹੇਗੀ।
ਇਹ ਵੀ ਪੜ੍ਹੋ: Drug Racket Busted: ਲੁਧਿਆਣਾ ’ਚ ਇੱਕ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਡਰੱਗ ਮਨੀ ਸਣੇ ਤਸਕਰ ਕਾਬੂ
- PTC NEWS