Punjab Assembly Session Live : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ, ਪਰਵਿੰਦਰ ਝੋਟਾ ਕਤਲ ਮਾਮਲੇ 'ਤੇ ਹੰਗਾਮਾ ਹੋਣ ਦੇ ਆਸਾਰ
ਪਰਵਿੰਦਰ ਸਿੰਘ ਝੋਟਾ ਨੂੰ ਪੰਜਾਬ ਵਿਧਾਨ ਸਭਾ 'ਚ ਸ਼ਰਧਾਂਜਲੀ ਦਾ ਜ਼ਿਕਰ ਨਾ ਕਰਕੇ ਘਿਰਦੀ ਆਮ ਆਦਮੀ ਪਾਰਟੀ ਨੇ ਆਖਿਰਕਾਰ ਹੁਣ ਸ਼ਰਧਾਂਜਲੀ ਦੇਣ ਨੂੰ ਮਨਜੂਰੀ ਦੇ ਦਿੱਤੀ ਹੈ। ਪਰਵਿੰਦਰ ਸਿੰਘ ਝੋਟਾ ਦਾ ਨਾਮ ਵੀ ਸ਼ਰਧਾਂਜਲੀ ਵਾਲੀਆਂ ਸ਼ਖ਼ਸੀਅਤਾਂ ਵਿੱਚ ਸ਼ਾਮਲ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਇਹ ਯੂਟਰਨ ਪੀਟੀਸੀ ਨਿਊਜ਼ ਦੀ ਖ਼ਬਰ ਤੋਂ ਬਾਅਦ ਲਿਆ ਗਿਆ। ਦੱਸ ਦਈਏ ਕਿ ਪੀਟੀਸੀ ਨਿਊਜ ਵੱਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਨਾ ਦੇਣ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਗਿਆ ਸੀ।
Punjab Vidhan Sabha Session Live : ਜਾਣਕਾਰੀ ਅਨੁਸਾਰ, ਸਵੇਰੇ 11 ਵਜੇ ਸ਼ੁਰੂ ਹੋਣ ਵਾਲੇ ਇਸ ਇਜਲਾਸ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਪਾਰਟੀਆਂ ਵਿਚਾਲੇ ਤਿੱਖੀ ਬਹਿਸ ਹੋਣ ਦੀ ਸੰਭਾਵਨਾ ਹੈ। ਸੈਸ਼ਨ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਵੇਗੀ।
ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਇਜਲਾਸ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਵਿਧਾਨ ਸਭਾ ਸਕੱਤਰੇਤ ਵੱਲੋਂ ਅਜੇ ਤੱਕ ਸਦਨ ਦੀ ਕਾਰਵਾਈ ਦਾ ਵਿਸਥਾਰਤ ਏਜੰਡਾ ਜਾਰੀ ਨਹੀਂ ਕੀਤਾ ਗਿਆ।
Punjab Vidhan Sabha Session Live : ਵਿਧਾਨ ਸਭਾ ਦੇ ਇਜਲਾਸ ਦੌਰਾਨ ਪਰਵਿੰਦਰ ਸਿੰਘ ਝੋਟਾ ਅਤੇ ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਮਾਮਲੇ ਵੀ ਉੱਠ ਸਕਦੇ ਹਨ। ਵਿਰੋਧੀ ਧਿਰ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗ ਸਕਦੀ ਹੈ।
ਇਜਲਾਸ ਦਾ ਵਿਸਥਾਰਤ ਏਜੰਡਾ ਸਾਹਮਣੇ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਕਿਹੜੇ ਮੁੱਦਿਆਂ ’ਤੇ ਸਦਨ ਵਿੱਚ ਰਸਮੀ ਤੌਰ ’ਤੇ ਚਰਚਾ ਹੋਵੇਗੀ। ਫਿਲਹਾਲ, ਪੰਜ ਦਿਨਾਂ ਦੇ ਇਸ ਸੈਸ਼ਨ ਦੌਰਾਨ ਸਿਆਸੀ ਮਾਹੌਲ ਗਰਮ ਰਹਿਣ ਦੀ ਸੰਭਾਵਨਾ ਹੈ।
Punjab Assembly Session Live : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ। ਸੈਸ਼ਨ 27 ਅਕਤੂਬਰ ਤੱਕ ਚੱਲੇਗਾ। ਵਿਰੋਧੀ ਧਿਰ ਵੱਲੋਂ ਸੈਸ਼ਨ ਦੌਰਾਨ ਪਰਮਿੰਦਰ ਝੋਟਾ ਕਤਲ ਕੇਸ ਸਮੇਤ ਕਈ ਮੁੱਦੇ ਉਠਾਏ ਜਾਣ ਦੀ ਸੰਭਾਵਨਾ ਹੈ, ਜਿਸ ਕਾਰਨ ਵਿਧਾਨ ਸਭਾ ਦਾ ਇਹ ਸੈਸ਼ਨ ਹੰਗਾਮੇ ਭਰਪੂਰ ਹੋਣ ਦੇ ਆਸਾਰ ਹਨ। ਕਿਉਂਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਜਾਰੀ ਬਿਜ਼ਨਸ ਪੱਤਰ ਵਿੱਚ ਨਸ਼ਿਆਂ ਖਿਲਾਫ਼ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦੇਣ ਲਈ ਕਿਤੇ ਵੀ ਜ਼ਿਕਰ ਨਹੀਂ ਕੀਤਾ ਗਿਆ। ਜਦਕਿ ਹੋਰਨਾਂ ਸ਼ਖਸੀਅਤਾਂ ਦਾ ਬਾਕਾਇਦਾ ਜ਼ਿਕਰ ਕੀਤਾ ਗਿਆ ਹੈ।
ਦੂਜੇ ਪਾਸੇ, ਸੈਸ਼ਨ ਵਿੱਚ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਅਮਰੀਕਾ ਨਾਲ ਪ੍ਰਸਤਾਵਿਤ ਵਪਾਰ ਸਮਝੌਤੇ ਦਾ ਵਿਰੋਧ ਕਰਨ ਵਾਲਾ ਇੱਕ ਮਤਾ ਵੀ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਸਰਕਾਰ ਨੇ ਇਸ ਮੁੱਦੇ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਨ ਦਾ ਵਾਅਦਾ ਕੀਤਾ ਹੈ। ਇਸ ਲਈ, ਇਸ ਮੁੱਦੇ 'ਤੇ ਵਿਧਾਨ ਸਭਾ ਵਿੱਚ ਚਰਚਾ ਹੋਣ ਦੀ ਸੰਭਾਵਨਾ ਹੈ।
ਪੰਜਾਬ ਸਰਕਾਰ ਵੱਲੋਂ ਮਿਲਾਵਟਖੋਰਾਂ ਖਿਲਾਫ਼ ਵੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ, ਜਿਸ ਤਹਿਤ ਮਿਲਾਵਟਖੋਰੀ ਕਰਨ ਵਾਲਿਆਂ ਖਿਲਾਫ਼ ਇੱਕ ਕਰੋੜ ਰੁਪਏ ਜੁਰਮਾਨਾ, ਜੇਲ੍ਹ ਅਤੇ ਜਾਇਦਾਦ ਜ਼ਬਤ ਕਰਨ ਵਾਲੇ ਨਿਯਮ ਸ਼ਾਮਲ ਹਨ।
ਦੱਸ ਦਈਏ ਕਿ ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਇਹ ਸੈਸ਼ਨ ਅੱਜ ਵੀਰਵਾਰ, 22 ਅਕਤੂਬਰ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।
ਵਿਧਾਨ ਸਭਾ 'ਚ ਕਿਹੜੇ ਮਤੇ ਲਿਆਂਦੇ ਜਾ ਸਕਦੇ ਹਨ :
ਜਸਵੰਤ ਸਿੰਘ ਗੱਜਣਮਾਜਰਾ: ਕਿਸਾਨ ਪੱਖੀ ਉਪਰਾਲਿਆਂ ਨਾਲ ਕਿਸਾਨ ਖੁਦਕੁਸ਼ੀਆਂ ਘਟੀਆਂ ਤੇ ਨਹਿਰੀ ਪਾਣੀ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਹੋਇਆ।
ਮੱਧ ਏਸ਼ੀਆ ਨਾਲ ਵਪਾਰ ਲਈ ਪੁਰਾਤਨ ਸਿਲਕ ਰੂਟ ਮੁੜ ਖੋਲ੍ਹਣ ਦਾ ਮਾਮਲਾ ਕੇਂਦਰ ਕੋਲ ਉਠਾਇਆ ਜਾਵੇ।
ਜਸਵੰਤ ਸਿੰਘ ਗੱਜਣਮਾਜਰਾ: ਸਰਕਾਰੀ ਹਸਪਤਾਲਾਂ ਦੇ ਐਮਰਜੈਂਸੀ ਵਾਰਡਾਂ ਦਾ ਨਾਮ ਭਾਈ ਘਨੱਈਆ ਜੀ ਦੇ ਨਾਮ ’ਤੇ ਰੱਖਿਆ ਜਾਵੇ।
20 ਸਤੰਬਰ ਨੂੰ ਮਨਾਇਆ ਜਾਂਦਾ ‘ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ’ ਦਿਵਸ ਰਾਜ ਤੇ ਰਾਸ਼ਟਰੀ ਪੱਧਰ ’ਤੇ ਮਨਾਇਆ ਜਾਵੇ।
ਪ੍ਰਤਾਪ ਸਿੰਘ ਬਾਜਵਾ: SIR ਸੂਚੀਆਂ ਰੱਦ ਕਰਕੇ ਪੁਰਾਣੀਆਂ, ਘਰ-ਘਰ ਭੌਤਿਕ ਪੜਤਾਲ ਰਾਹੀਂ ਅਪਡੇਟ ਸੂਚੀਆਂ ਦੇ ਆਧਾਰ ’ਤੇ ਚੋਣਾਂ ਕਰਵਾਈਆਂ ਜਾਣ।
ਵੋਟ ਦੇ ਅਧਿਕਾਰਾਂ ਦੀ ਰੱਖਿਆ ਦਾ ਮਾਮਲਾ ਕੇਂਦਰ ਸਰਕਾਰ, ਸੁਪਰੀਮ ਕੋਰਟ ਤੇ ਚੋਣ ਕਮਿਸ਼ਨ ਕੋਲ ਉਠਾਇਆ ਜਾਵੇ।
ਖਬਰ ਅਪਡੇਟ ਜਾਰੀ...
ਇਹ ਵੀ ਪੜ੍ਹੋ...
'ਵੱਧ ਬੋਤਲਾਂ ਲੈ ਕੇ ਆਓਗੇ ਤਾਂ ਜੁਰਮਾਨਾ ਲੱਗੇਗਾ ਹੀ...'; ਪ੍ਰਤਾਪ ਬਾਜਵਾ ਦਾ CM ਮਾਨ 'ਤੇ ਤੰਜ
- PTC NEWS