Punjab Assembly Special Session Live Updates : ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪਾਸ; ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ
ਬੇਅਦਬੀ ਬਿੱਲ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਸ਼ੁਕਰਾਨਾ ਯਾਤਰਾ ਸ਼ੁਰੂ ਕਰਨਗੇ। ਇਹ 6 ਮਈ ਤੋਂ 9 ਮਈ ਤੱਕ ਚੱਲੇਗੀ। ਮੁੱਖ ਮੰਤਰੀ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਅਤੇ ਫਿਰ ਦਮਦਮਾ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ 15 ਪ੍ਰਤੀਸ਼ਤ ਵਾਧੇ ਦਾ ਐਲਾਨ ਕੀਤਾ। ਇਸ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਦੋਵੇਂ ਸੰਗਠਨ ਸ਼ਾਮਲ ਹਨ। ਮਾਨ ਨੇ ਕਿਹਾ ਕਿ ਇਹ ਮਜ਼ਦੂਰ ਦਿਵਸ 'ਤੇ ਉਨ੍ਹਾਂ ਲਈ ਇੱਕ ਤੋਹਫ਼ਾ ਹੈ। 2013 ਤੋਂ ਬਾਅਦ ਦੋ ਸਰਕਾਰਾਂ ਬੀਤ ਗਈਆਂ ਹਨ, ਪਰ ਉਜਰਤਾਂ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ ਦੇ ਤੁਰੰਤ ਐਲਕੋਮੀਟਰ ਅਤੇ ਡੋਪ ਟੈਸਟ ਦੀ ਮੰਗ ਕੀਤੀ ਹੈ।


ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ ਕਿ ਵਿਧਾਨ ਸਭਾ ਦਾ ਆਮ ਸੈਸ਼ਨ ਵੀ ਮਹੱਤਵਪੂਰਨ ਹੁੰਦਾ ਹੈ ਪਰ ਜਦੋਂ ਵਿਸ਼ੇਸ਼ ਸੈਸ਼ਨ ਹੋਵੇ ਤਾਂ ਇਸ ਦਾ ਮਹੱਤਵ ਹੋਰ ਵੀ ਵਧ ਜਾਂਦਾ ਹੈ। ਇਸ ਦਿਨ ਵਿਧਾਨ ਸਭਾ ਵਿੱਚ ਪਹੁੰਚਣ ਵਾਲੇ ਲੀਡਰ ਕਿਸ ਦਸ਼ਾ ਵਿੱਚ ਵਿਧਾਨ ਸਭਾ ਵਿੱਚ ਪਹੁੰਚ ਰਹੇ ਹਨ ਇਹ ਜਾਨਣ ਲਈ ਜੇਕਰ Breathalyzer ਟੈਸਟ ਕਰਾ ਲਿਆ ਜਾਵੇ ਤਾਂ ਕਈ ਚਿਹਰੇ ਬੇਨਕਾਬ ਹੋ ਸਕਦੇ ਹਨ।
ਵਿਧਾਨ ਸਭਾ ਦਾ ਆਮ ਸੈਸ਼ਨ ਵੀ ਮਹੱਤਵਪੂਰਨ ਹੁੰਦਾ ਹੈ ਪਰ ਜਦੋਂ ਵਿਸ਼ੇਸ਼ ਸੈਸ਼ਨ ਹੋਵੇ ਤਾਂ ਇਸ ਦਾ ਮਹੱਤਵ ਹੋਰ ਵੀ ਵਧ ਜਾਂਦਾ ਹੈ। ਇਸ ਦਿਨ ਵਿਧਾਨ ਸਭਾ ਵਿੱਚ ਪਹੁੰਚਣ ਵਾਲੇ ਲੀਡਰ ਕਿਸ ਦਸ਼ਾ ਵਿੱਚ ਵਿਧਾਨ ਸਭਾ ਵਿੱਚ ਪਹੁੰਚ ਰਹੇ ਹਨ ਇਹ ਜਾਨਣ ਲਈ ਜੇਕਰ Breathalyzer ਟੈਸਟ ਕਰਾ ਲਿਆ ਜਾਵੇ ਤਾਂ ਕਈ ਚਿਹਰੇ ਬੇਨਕਾਬ ਹੋ ਸਕਦੇ ਹਨ।
— Sunil Jakhar (@sunilkjakhar) May 1, 2026
Punjab Assembly Special Session Live Updates : ਮਜ਼ਦੂਰ ਦਿਵਸ ਮਨਾਉਣ ਲਈ, ਪੰਜਾਬ ਸਰਕਾਰ ਅੱਜ ਮਜ਼ਦੂਰਾਂ ਨੂੰ ਸਮਰਪਿਤ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਕਰ ਰਹੀ ਹੈ। ਜਿੱਥੇ ਮਨਰੇਗਾ ਸੋਧ ਬਿੱਲ 'ਤੇ ਚਰਚਾ ਕੀਤੀ ਜਾਵੇਗੀ, ਉੱਥੇ ਹੀ ਮਜ਼ਦੂਰਾਂ ਲਈ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਇੱਕ ਦਿਨ ਦੇ ਵਿਸ਼ੇਸ਼ ਇਜਲਾਸ ਲਈ ਆਪਣੇ ਸਾਰੇ ਵਿਧਾਇਕਾਂ ਨੂੰ ਵ੍ਹਿਪ ਜਾਰੀ ਕੀਤਾ ਹੈ। ਪਾਰਟੀ ਨੇ ਸਾਰੇ ਵਿਧਾਇਕਾਂ ਨੂੰ ਸਦਨ ਵਿੱਚ ਲਾਜ਼ਮੀ ਤੌਰ 'ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਜਿੱਥੇ ਸਰਕਾਰ ਅਧਿਕਾਰਤ ਤੌਰ 'ਤੇ ਕਹਿੰਦੀ ਹੈ ਕਿ ਇਹ ਇਜਲਾਸ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ 'ਤੇ ਕਿਰਤੀਆਂ ਦੇ ਸਨਮਾਨ ਲਈ ਆਯੋਜਿਤ ਕੀਤਾ ਜਾ ਰਿਹਾ ਹੈ, ਉੱਥੇ ਹੀ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਹੈ ਕਿ 'ਆਪ' ਸਰਕਾਰ ਸਦਨ ਵਿੱਚ ਵਿਸ਼ਵਾਸ ਮਤਾ ਪੇਸ਼ ਕਰ ਸਕਦੀ ਹੈ।
ਹਾਲੀਆ ਰਾਜਨੀਤਿਕ ਘਟਨਾਵਾਂ ਅਤੇ ਵਿਰੋਧੀ ਪਾਰਟੀਆਂ ਦੀ ਸਰਗਰਮੀ ਦੇ ਵਿਚਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀ ਤਾਕਤ ਅਤੇ ਏਕਤਾ ਦਾ ਪ੍ਰਦਰਸ਼ਨ ਕਰਨਾ ਚਾਹੁੰਦੀ ਹੈ।
ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ 'ਤੇ ਚਰਚਾ ਕਰਨ ਲਈ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।
ਵਿਸ਼ਵਾਸ ਪ੍ਰਸਤਾਵ ਲਿਆਉਣ ਦੀ ਸੰਭਾਵਨਾ ਅਤੇ ਕਾਰਨ
ਪਾਰਟੀ ਦੇ ਉੱਚ-ਪੱਧਰੀ ਸੂਤਰਾਂ ਅਨੁਸਾਰ, ਇਹ ਕਦਮ 'ਆਪ' ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਚੁੱਕਿਆ ਜਾ ਸਕਦਾ ਹੈ। ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਦੇ ਦਾਅਵਿਆਂ ਕਿ 'ਆਪ' ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਸਨ, ਨੇ ਵੀ ਪਾਰਟੀ ਦੇ ਅੰਦਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਸੈਸ਼ਨ ਦੌਰਾਨ ਆਪ੍ਰੇਸ਼ਨ ਲੋਟਸ ਖਿਲਾਫ ਨਿੰਦਾ ਮਤਾ ਵੀ ਲੈ ਕੇ ਆ ਸਕਦੇ ਹਨ।
ਇਹ ਵੀ ਪੜ੍ਹੋ : Commercial Lpg Cylinder Price Hike : 1 ਮਈ ਨੂੰ ਲੱਗਿਆ ਆਮ ਲੋਕਾਂ ਨੂੰ ਮਹਿੰਗਾਈ ਦਾ ਝਟਕਾ, ਇੰਨ੍ਹੇ ਰੁਪਏ ਮਹਿੰਗਾ ਹੋਇਆ ਕਮਰਸ਼ੀਅਲ ਗੈਸ
- PTC NEWS