Punjab Bandh 21 August : ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਜਾਣੋ ਕੀ ਕੁਝ ਰਹੇਗਾ ਬੰਦ ਤੇ ਖੁੱਲ੍ਹਾ
Punjab Bandh 21 August : ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਸ਼ੁਕਰਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਆਵਾਜਾਈ ਬੰਦ ਰਹੇਗੀ ਅਤੇ ਐਮਰਜੈਂਸੀ ਸੇਵਾਵਾਂ ਬਹਾਲ ਰਹਿਣਗੀਆਂ। ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ।
ਕੀ ਕੁਝ ਰਹੇਗਾ ਬੰਦ ?
ਕੌਮੀ ਇਨਸਾਫ ਮੋਰਚੇ ਦੀ ਬੰਦ ਦੀ ਕਾਲ ਦੌਰਾਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਵੇਰ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਇਸ ਦੌਰਾਨ ਕੀ ਕੁਝ ਬੰਦ ਰਹੇਗਾ:-
ਕੀ ਰਹੇਗਾ ਖੁੱਲ੍ਹਾ ?
ਨਾਲ ਹੀ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਲੋਕਾਂ ਤੋਂ ਜਬਰੀ ਕੁਝ ਵੀ ਬੰਦ ਨਹੀਂ ਕਰਵਾਇਆ ਜਾਵੇਗਾ। ਫਿਲਹਾਲ ਉਨ੍ਹਾਂ ਨੂੰ ਇਸ ਬੰਦ ਨੂੰ ਲੈ ਕੇ ਸੁਝਾਅ ਮਿਲ ਰਰੇ ਹਨ। ਆਗੂਆਂ ਨੇ ਇਹ ਵੀ ਦੱਸਿਆ ਕਿ ਟ੍ਰੇਨਾਂ ਨੂੰ ਬੰਦ ਕਰਨ ਦੇ ਲਈ ਸਰਕਾਰ ਤੋਂ ਅਪੀਲ ਕੀਤੀ ਗਈ ਹੈ ਪਰ ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਉਨ੍ਹਾਂ ਵੱਲੋਂ ਟ੍ਰੇਨਾਂ ਦਾ ਵੀ ਜਾਮ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਵੱਲੋਂ ਮਿਲਿਆ ਸਮਰਥਨ
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv Harjinder Singh Dhami) ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਆਪ ਹਮੇਸ਼ਾਂ ਯਤਨਸ਼ੀਲ ਰਹੀ ਹੈ, ਉੱਥੇ ਹੀ ਇਸ ਕਾਰਜ ਲਈ ਹਰ ਸੰਘਰਸ਼ ਦਾ ਪੂਰਨ ਰੂਪ ਵਿਚ ਸਮਰਥਨ ਵੀ ਕਰਦੀ ਹੈ।
15 ਅਗਸਤ ਨੂੰ ਮਾਹੌਲ ਹੋਇਆ ਸੀ ਤਣਾਅਪੂਰਨ
ਕਾਬਿਲੇਗੌਰ ਹੈ ਕਿ 15 ਅਗਸਤ ਨੂੰ ਸਿੱਖ ਬੰਦੀ ਸਿੰਘਾਂ ਦੀ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਗਵਰਨਰ ਹਾਊਸ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਵਾਟਰ ਕੈਨਨ ਤੇ ਹੰਝੂ ਗੈਸ ਦੇ ਗੋਲਿਆਂ ਦਾ ਇਸਤੇਮਾਲ ਕੀਤਾ ਗਿਆ।
ਇਹ ਵੀ ਪੜ੍ਹੋ : Farmer Protest : ਹਰਿਆਣਾ ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, ਕੇਂਦਰ ਨਾਲ ਮੰਗਾਂ ਸਬੰਧੀ 4 ਸਤੰਬਰ ਨੂੰ ਮੀਟਿੰਗ ਤੈਅ; ਐਕਸ਼ਨ ਮੁਅੱਤਲ
- PTC NEWS