Punjab Bandh Live Highlights : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 'ਪੰਜਾਬ ਬੰਦ' ਨੂੰ ਮਿਲਿਆ ਭਰਵਾਂ ਹੁੰਗਾਰਾ, ਵੇਖੋ ਕਿੱਥੇ-ਕਿੱਥੇ ਕਿਵੇਂ ਰਿਹਾ ਮਾਹੌਲ
ਨਿਹੰਗ ਸਿੰਘਾਂ ਦਾ ਆਰੋਪ ਗਾਲ ਕੱਢੀ ਪਰ ਦੂਸਰੇ ਵਿਅਕਤੀ ਦਾ ਕਹਿਣਾ ਹੈ ਕਿ ਉਸਨੇ ਗੱਲ ਆਪਣੇ ਆਪ ਨੂੰ ਕੱਢੀ ਸੀ ਨਾ ਕਿ ਸਿੰਘਾਂ ਨੂੰ। ਘਟਨਾ ਕੈਮਰੇ ਵਿਚ ਹੋਈ ਕੈਦ।
ਰਾਏਕੋਟ ਸ਼ਹਿਰ ਦੇ ਵਪਾਰੀਆਂ ਨੇ ਆਪ ਮੁਹਾਰੇ ਦਿੱਤਾ ਪੰਜਾਬ ਬੰਦ ਨੂੰ ਪੂਰਨ ਸਮਰਥਨ
ਸਾਰੇ ਬਜ਼ਾਰਾਂ ਦੀਆਂ ਦੁਕਾਨ ਤੇ ਕਾਰੋਬਾਰੀ ਅਦਾਰੇ ਪੂਰਨ ਰੂਪ ‘ਚ ਬੰਦ ਰਹੇ
ਜੰਡਿਆਲਾ ਗੁਰੂ ਵਿਖੇ ਮੈਡੀਕਲ ਸੇਵਾਵਾਂ ਨੂੰ ਛੱਡ ਕੇ ਸਾਰੇ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਰਹੇ
ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਵੱਖ ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਸਮਰਥਨ
Punjab Bandh LIVE : ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਉੱਤਰੀ ਹਲਕੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਸਿੱਖ ਕੈਦੀਆਂ ਦੇ ਮਾਮਲੇ ਵਿੱਚ ਦੋਹਰਾ ਰਵੱਈਆ ਅਪਣਾਉਣ ਦੇ ਦੋਸ਼ ਲਗਾਏ।
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਡਸਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦਾ ਦੋਹਰਾ ਚਿਹਰਾ ਲੋਕਾਂ ਦੇ ਸਾਹਮਣੇ ਆ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਦੇ ਮਾਮਲੇ ਵਿੱਚ ਸਿਆਸਤ ਕਰ ਰਹੀ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ, ਜੋ ਖੁਦ ਕਰੀਬ 10 ਸਾਲ ਜੇਲ੍ਹ ਕੱਟ ਕੇ ਆਏ ਹਨ, ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਸਜ਼ਾ ਕੱਟਣਾ ਬਹੁਤ ਔਖਾ ਹੁੰਦਾ ਹੈ ਅਤੇ ਸਰਕਾਰਾਂ ਨੂੰ ਇਸ ਦਰਦ ਅਤੇ ਮੁਸ਼ਕਲ ਦਾ ਅੰਦਾਜ਼ਾ ਨਹੀਂ ਹੋ ਸਕਦਾ।
ਅਕਾਲੀ ਆਗੂਆਂ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਦਾ ਮਾਮਲਾ ਮਨੁੱਖੀ ਅਤੇ ਕਾਨੂੰਨੀ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਇਸ ਮੁੱਦੇ ਨੂੰ ਸਿਆਸੀ ਨਜ਼ਰੀਏ ਨਾਲ ਦੇਖਣ ਦੀ ਬਜਾਏ ਨਿਆਂਸੰਗਤ ਢੰਗ ਨਾਲ ਹੱਲ ਕੀਤਾ ਜਾਵੇ।
Punjab Bandh LIVE : ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਅੱਜ 21 ਤਰੀਕ ਬੰਦ ਦੀ ਕਾਲ ਦਿੱਤੀ ਗਈ ਆ ਹਰ ਕੋਈ ਆਪਣੇ ਢੰਗ ਨਾਲ ਪ੍ਰਦਰਸ਼ਨ ਕਰਦਾ ਨਜ਼ਰ ਆ ਰਿਹਾ, ਉੱਥੇ ਇੱਕ ਅਨੋਖਾ ਪ੍ਰਦਰਸ਼ਨ ਦੇਖਿਆ ਗਿਆ, ਜਿੱਥੇ ਇੱਕ ਮੋਟਰਸਾਈਕਲ ਦੇ ਉੱਤੇ ਇੱਕ ਵਿਅਕਤੀ ਵੱਲੋਂ ਬੰਦੀ ਸਿੰਘ ਬਣਾ ਕੇ ਇੱਕ ਬੁੱਤ ਲਗਾਇਆ ਗਿਆ ਤੇ ਬੁੱਤ ਦੇ ਹੱਥ ਤੇ ਵਿੱਚ ਇੱਕ ਕਿਤਾਬ ਫੜਾਈ ਗਈ ਹੈ ਜਿਸ ਦੇ ਉੱਤੇ ਲਿਖਿਆ ਹੈ, ਬੰਦੀ ਸਿੰਘ ਰਿਹਾ ਕਰੋ ਤੇ ਪੰਜਾਬ ਨੂੰ ਬਚਾਓ ਸਾਈਨ ਹੈ। ਇਸ ਕਾਪੀ ਦੇ ਅੰਦਰ ਇਸ ਵਿਅਕਤੀ ਵੱਲੋਂ ਸਾਈਨ ਕਰਾਏ ਜਾਂਦੇ ਨੇ ਵੱਖ-ਵੱਖ ਥਾਵਾਂ ਤੇ ਅਸਲ ਦੇ ਵਿੱਚ ਇਸ ਬੁੱਤ ਦੇ ਜਰੀਏ ਇਹ ਵਿਅਕਤੀ ਇਹ ਮੈਸੇਜ ਦੇ ਰਿਹਾ ਕਿ ਬੰਦੀ ਸਿੰਘਾਂ ਨੂੰ ਹੁਣ ਰਿਹਾ ਕਰ ਦੇਣਾ ਚਾਹੀਦਾ ਹੈ, ਲੰਬੇ ਸਮੇਂ ਤੋਂ ਉਹ ਜੇਲਾਂ 'ਚ ਬੰਦ ਹਨ ਤੇ ਸਰਕਾਰਾਂ ਸੁਣਵਾਈ ਨਹੀਂ ਕਰ ਰਹੀਆਂ।

Punjab Bandh LIVE : ਅੰਮ੍ਰਿਤਸਰ ਦੇ ਗੋਲਡਨ ਗੇਟ ’ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਅਤੇ ਪੁਲਿਸ ਵਿਚਾਲੇ ਤਕਰਾਰ ਹੋ ਗਈ। ਇਸ ਦੌਰਾਨ ਮੌਕੇ ’ਤੇ ਹਾਲਾਤ ਤਣਾਅਪੂਰਨ ਬਣ ਗਏ।
ਜਾਣਕਾਰੀ ਮੁਤਾਬਕ ਪ੍ਰਦਰਸ਼ਨਕਾਰੀਆਂ ਵੱਲੋਂ ਗੋਲਡਨ ਗੇਟ ’ਤੇ ਆਵਾਜਾਈ ਰੋਕਣ ਦਾ ਯਤਨ ਕੀਤਾ ਜਾ ਰਿਹਾ ਸੀ। ਪੁਲਿਸ ਨੇ ਕਾਰਵਾਈ ਕਰਦਿਆਂ ਕਰੀਬ 15 ਸਿੱਖ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਵਿੱਚ ਚਾਰ ਮਹਿਲਾਵਾਂ ਵੀ ਸ਼ਾਮਲ ਦੱਸੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਪ੍ਰਦਰਸ਼ਨਕਾਰੀਆਂ ਨੂੰ ਬੱਸਾਂ ਵਿੱਚ ਬਿਠਾ ਕੇ ਮੌਕੇ ਤੋਂ ਲਿਜਾਇਆ ਗਿਆ।
ਗੋਲਡਨ ਗੇਟ ’ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਸਿੱਖ ਆਗੂਆਂ ਦਾ ਕਹਿਣਾ ਸੀ ਕਿ ਬੰਦ ਦਾ ਸਮਾਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਸੀ ਅਤੇ ਇਸ ਤੋਂ ਬਾਅਦ ਆਵਾਜਾਈ ਆਮ ਵਾਂਗ ਬਹਾਲ ਕਰਨ ਦੀ ਗੱਲ ਪੁਲਿਸ ਨੂੰ ਦੱਸੀ ਗਈ ਸੀ। ਹਾਲਾਂਕਿ, ਉਨ੍ਹਾਂ ਦੇ ਦਾਅਵੇ ਮੁਤਾਬਕ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਜਬਰੀ ਬੱਸਾਂ ਵਿੱਚ ਬਿਠਾ ਕੇ ਹਿਰਾਸਤ ਵਿੱਚ ਲੈ ਲਿਆ।
ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Punjab Bandh LIVE : ਅੱਜ ਪੰਜਾਬ ਪੂਰੀ ਤਰ੍ਹਾਂ ਬੰਦ ਹੈ ਜਿਸ ਕਾਰਨ ਇਸਦਾ ਪ੍ਰਭਾਵ ਹਰਿਆਣਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਹਰਿਆਣਾ ਤੋਂ ਕੋਈ ਵੀ ਬੱਸ ਪੰਜਾਬ ਵੱਲ ਨਹੀਂ ਜਾ ਰਹੀ, ਸਾਰੀਆਂ ਬੱਸਾਂ ਸਿਰਫ਼ ਅੰਬਾਲਾ ਵਿੱਚ ਹੀ ਖੜ੍ਹੀਆਂ ਹਨ। ਪੰਜਾਬ ਜਾਣ ਵਾਲੇ ਯਾਤਰੀ ਵੀ ਅੰਬਾਲਾ ਛਾਉਣੀ ਬੱਸ ਸਟੈਂਡ 'ਤੇ ਪਰੇਸ਼ਾਨ ਹੁੰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਵੇਰ ਤੋਂ ਬੱਸ ਸਟੈਂਡ 'ਤੇ ਖੜ੍ਹੇ ਹਨ ਪਰ ਇੱਕ ਵੀ ਬੱਸ ਪੰਜਾਬ ਵੱਲ ਨਹੀਂ ਜਾ ਰਹੀ। ਜੇਕਰ ਅਸੀਂ ਸਟੇਸ਼ਨ ਇੰਚਾਰਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਕੁਝ ਹੀ ਬੱਸਾਂ ਪੰਜਾਬ ਭੇਜ ਰਹੇ ਹਨ।
Punjab Bandh LIVE : ਤਰਨਤਾਰਨ ਵਿਖੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਦੁਕਾਨਾਂ ਅਤੇ ਬਜਾਰ ਪੂਰੀ ਤਰਾਂ ਬੰਦ ਰਹੇ ਲੋਕਾਂ ਵੱਲੋ ਆਪਣੇ ਤੋਰ ਤੇ ਵਪਾਰਿਕ ਅਦਾਰੇ ਬੰਦ ਰੱਖਕੇ ਬੰਦ ਨੂੰ ਸਮਰਥਨ ਦਿੱਤਾ ਗਿਆ। ਇਸ ਮੌਕੇ ਆਵਾਜਾਈ ਨਿਰਵਿਘਨ ਜਾਰੀ ਰਹੀ ਜਿਆਦਾਤਰ ਨਿੱਜੀ ਸਕੂਲ ਬੰਦ ਰਹੇ।
Punjab Bandh LIVE : ਸਮਾਣਾ 'ਚ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸਮਾਣਾ-ਪਟਿਆਲਾ ਸੜਕ ਤੇ ਭਾਖੜਾ ਨਹਿਰ ਦੇ ਪੁੱਲ ਦੇ ਕੋਲ ਆਵਾਜਾਈ ਠੱਪ ਕਰਕੇ ਪ੍ਰਦਰਸ਼ਨ ਕੀਤਾ।
Punjab Bandh LIVE : ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੇ ਸਮਰਥਨ ਵਿੱਚ ਸਮਰਾਲਾ ਦੇ ਦੁਕਾਨਦਾਰ ਵੀ ਖੁੱਲ੍ਹ ਕੇ ਸਾਹਮਣੇ ਆਏ ਹਨ। ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਸਮਰਾਲਾ ਸ਼ਹਿਰ ਦੀਆਂ ਦੁਕਾਨਾਂ ਪੂਰਨ ਤੌਰ ’ਤੇ ਬੰਦ ਰੱਖੀਆਂ ਗਈਆਂ ਹਨ।
ਸਮਰਾਲਾ ਦੇ ਬਾਜ਼ਾਰਾਂ ਵਿੱਚ ਦੁਕਾਨਾਂ ਦੇ ਸ਼ਟਰ ਡਾਊਨ ਨਜ਼ਰ ਆ ਰਹੇ ਹਨ ਅਤੇ ਦੁਕਾਨਦਾਰਾਂ ਵੱਲੋਂ ਬੰਦ ਨੂੰ ਪੂਰਾ ਸਮਰਥਨ ਦਿੱਤਾ ਗਿਆ ਹੈ। ਇਸ ਦੌਰਾਨ ਸ਼ਹਿਰ ਵਿੱਚ ਬੰਦ ਦਾ ਸਾਫ਼ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਫਿਲਹਾਲ ਸਮਰਾਲਾ ਵਿੱਚ ਪੰਜਾਬ ਬੰਦ ਨੂੰ ਲੈ ਕੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ। ਪ੍ਰਿਤਪਾਲ ਸਿੰਘ ਡੀਐਸਪੀ ਸਮਰਾਲਾ ਨੇ ਦੱਸਿਆ ਕਿ ਸਮਰਾਲਾ ਸ਼ਹਿਰ ਦੀ ਗੱਲ ਕਰੀਏ ਤਾਂ ਸ਼ਹਿਰ ਵਿੱਚ ਦੁਕਾਨਦਾਰ ਭਾਈਚਾਰੇ ਵੱਲੋਂ ਅਤੇ ਹੋਰ ਜਥੇਬੰਦੀਆਂ ਵੱਲੋਂ ਸਹਿਯੋਗ ਦਿੰਦੇ ਹੋਏ ਪੂਰਨ ਤੌਰ ਤੇ ਸਮਰਾਲੇ ਨੂੰ ਬੰਦ ਰੱਖਿਆ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਚੱਪੇ ਚੱਪੇ ਤੇ ਨਜ਼ਰ ਰੱਖਣ ਲਈ ਅਤੇ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ, ਇਸ ਲਈ 50 ਦੇ ਕਰੀਬ ਪੁਲਿਸ ਕਰਮੀ ਨੇ ਉਹ ਤੈਨਾਤ ਕੀਤੇ ਗਏ ਹਨ।
ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਨੂੰ ਇਤਿਹਾਸਕ ਨਗਰ ਤਲਵੰਡੀ ਸਾਬੋ ਵਿੱਚ ਭਰਮਾ ਸਹਿਯੋਗ ਮਿਲ ਰਿਹਾ ਹੈ। ਇਤਿਹਾਸਿਕ ਨਗਰ ਪੂਰੀ ਤਰ੍ਹਾਂ ਬੰਦ ਹੋਣ ਦੇ ਨਾਲ ਨਾਲ ਨਿਸ਼ਾਨ ਏ ਖਾਲਸਾ ਚੌਂਕ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਹਿਯੋਗ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਲੋਕਾਂ ਵਾਰ-ਵਾਰ ਅਪੀਲ ਕਰ ਰਹੇ ਹਨ ਕਿ ਸ਼ਹਿਰ ਨੂੰ ਮੁਕੰਮਲ ਤੌਰ ਤੇ ਬੰਦ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਬੰਦ ਦਾ ਸਮਰਥਨ ਕੀਤਾ ਜਾਵੇ।
Punjab Bandh LIVE : ਪੰਜਾਬ ਬੰਦ ਦਾ ਪਠਾਨਕੋਟ ਵਿੱਚ ਰਲਵਾਂ-ਮਿਲਵਾਂ ਪ੍ਰਭਾਵ ਪਿਆ। ਜਦੋਂ ਕਿ ਬਾਜ਼ਾਰ ਖੁੱਲ੍ਹੇ ਰਹੇ, ਬੱਸ ਸਟੈਂਡ ਤੋਂ ਬੱਸਾਂ ਨਹੀਂ ਰਵਾਨਾ ਹੋਈਆਂ, ਜਿਸ ਕਾਰਨ ਪਠਾਨਕੋਟ ਤੋਂ ਹਿਮਾਚਲ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਚਲਦਿਆਂ ਗੁਰਦਾਸਪੁਰ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਬਾਜ਼ਾਰਾਂ ਦੇ ਵਿੱਚ ਮਾਰਚ ਕੱਢਿਆ ਗਿਆ ਤੇ ਨਾਲ ਹੀ ਲੋਕਾਂ ਨੂੰ ਉਹਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਜਿੱਥੇ ਕੋਈ ਦੁਕਾਨ ਖੁੱਲੀਆਂ ਸਨ ਤਾਂ ਉਹਨਾਂ ਨੂੰ ਵੀ ਬੇਨਤੀ ਕਰਕੇ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਸਿੱਖ ਆਗੂਆਂ ਨੇ ਕਿਹਾ ਕਿ ਅਸੀਂ ਸ਼ਾਂਤਮਈ ਢੰਗ ਦੇ ਨਾਲ ਬੰਦ ਦੀ ਕਾਲ ਦਿੱਤੀ ਹੈ ਕਿਉਂਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਬੜੇ ਚਿਰ ਤੋਂ ਉਹ ਸਰਕਾਰਾਂ ਕੋਲ ਕਰ ਰਹੇ ਨੇ ਲੇਕਿਨ ਸਰਕਾਰਾਂ ਨਹੀਂ ਸੁਣਦੀਆਂ ਜਿਸ ਕਾਰਨ ਮਜਬੂਰੀ ਵੱਸ ਉਹਨਾਂ ਨੂੰ ਆਪਣਾ ਪ੍ਰੋਟੈਸਟ ਇਸ ਰੂਪ ਦੇ ਵਿੱਚ ਕਰਨਾ ਪੈ ਰਿਹਾ ਹੈ ਤੇ ਨਾਲ ਹੀ ਉਹਨਾਂ ਨੇ ਕਿਹਾ ਕਿ ਅਸੀਂ ਐਮਰਜਸੀ ਸੇਵਾਵਾਂ ਦੀ ਵੀ ਧਿਆਨ ਰੱਖ ਰਹੇ ਹਾਂ ਕਿ ਉਹ ਕਿਸੇ ਤਰ੍ਹਾਂ ਨਾਲ ਪ੍ਰਭਾਵਿਤ ਨਾ ਹੋਣ।
Punjab Bandh LIVE : ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਭਰਪੂਰ ਸਹਿਯੋਗ ਮਿਲ ਰਿਹਾ ਹੈ ਉੱਥੇ ਹੀ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਦੇ ਨਾਲ ਸਥਿਤ ਗੁਰਦੁਆਰਾ ਲੰਗਰ ਬੁੰਗਾ ਮਸਤੂਆਣਾ ਸਾਹਿਬ ਵਿਖੇ ਵੀ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼ਾਂਤੀ ਪੂਰਨ ਬੰਦ ਨੂੰ ਸਫਲ ਹੋਣ ਲਈ ਅਰਦਾਸ ਕੀਤੀ ਗਈ, ਜਿਸ ਵਿੱਚ ਬੁੰਗਾ ਮਸਤੂਆਣਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਕਾਕਾ ਸਿੰਘ ਜੀ ਨੇ ਅਰਦਾਸ ਕੀਤੀ, ਇਸ ਮੌਕੇ ਬੁੰਗਾ ਮਸਤੂਆਣਾ ਸਾਹਿਬ ਦੇ ਵਿਦਿਆਰਥੀ ਤੇ ਸੰਗਤਾਂ ਵੀ ਹਾਜ਼ਰ ਸਨ, ਬੁੰਗਾ ਮਸਤੂਆਣਾ ਸਾਹਿਬ ਦੇ ਮੁਖੀ ਬਾਬਾ ਕਾਕਾ ਸਿੰਘ ਨੇ ਕਿਹਾ ਕਿ ਜੇਲਾਂ ਵਿੱਚ ਲੰਬੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਉਹਨਾਂ ਅਰਦਾਸ ਕੀਤੀ ਕਿ ਬੰਦੀ ਸਿੰਘ ਜਲਦੀ ਆਪਣੇ ਘਰਾਂ ਨੂੰ ਪੁੱਜਣ।
Punjab Bandh LIVE : ਕੌਮੀ ਇਨਸਾਫ਼ ਮੋਰਚੇ ਨੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ, ਜਿਸ ਕਾਰਨ ਅੱਜ ਪੰਜਾਬ ਬੰਦ ਕੀਤਾ ਗਿਆ ਹੈ।
ਇਸ ਪੰਜਾਬ ਬੰਦ ਦਾ ਮੁੱਖ ਉਦੇਸ਼ ਉਨ੍ਹਾਂ ਕੈਦੀਆਂ ਦੀ ਰਿਹਾਈ ਨੂੰ ਯਕੀਨੀ ਬਣਾਉਣਾ ਹੈ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ।
ਪੰਜਾਬ ਬੰਦ ਦਾ ਪ੍ਰਭਾਵ ਬਰਨਾਲਾ ਵਿੱਚ ਵੀ ਮਹਿਸੂਸ ਕੀਤਾ ਜਾ ਰਿਹਾ ਹੈ। ਵਸਨੀਕ ਅਤੇ ਦੁਕਾਨਦਾਰ ਪੂਰਾ ਸਮਰਥਨ ਦੇ ਰਹੇ ਹਨ।
ਇਸ ਪੰਜਾਬ ਬੰਦ ਦੇ ਸੱਦੇ ਦੇ ਜਵਾਬ ਵਿੱਚ, ਬਰਨਾਲਾ ਦੇ ਸਾਰੇ ਪ੍ਰਾਈਵੇਟ ਸਕੂਲ ਬੰਦ ਕਰ ਦਿੱਤੇ ਗਏ ਹਨ।
Punjab Bandh LIVE : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਨੂੰ ਲੈ ਕੇ ਮੋਗਾ ਵਿੱਚ ਵੀ ਮਿਲਿਆ ਪੂਰਨ ਸਮਰਥਨ ਅਜੇ ਤੱਕ ਨਹੀਂ ਕੋਈ ਖੁੱਲੀ ਦੁਕਾਨ। ਵੱਖ-ਵੱਖ ਚੌਂਕਾਂ ਵਿੱਚ ਵੱਡੀ ਗਿਣਤੀ 'ਚ ਕੀਤੀ ਪੁਲਿਸ ਫੋਰਸ ਤਾਇਨਾਤ।
ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ: ਮੋਰਚਾ ਉਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ ਜੋ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਹਨ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ।
ਜਗਤਾਰ ਸਿੰਘ ਹਵਾਰਾ ਲਈ ਪੈਰੋਲ: ਮਨੁੱਖੀ ਅਤੇ ਕਾਨੂੰਨੀ ਆਧਾਰ 'ਤੇ ਹਵਾਰਾ ਲਈ ਘੱਟੋ-ਘੱਟ 10 ਦਿਨਾਂ ਦੀ ਪੈਰੋਲ ਦੀ ਮੰਗ ਕਰਦਾ ਹੈ।
15 ਅਗਸਤ ਦੀ ਪੁਲਿਸ ਕਾਰਵਾਈ ਵਿਰੁੱਧ ਵਿਰੋਧ ਪ੍ਰਦਰਸ਼ਨ: ਚੰਡੀਗੜ੍ਹ-ਮੋਹਾਲੀ ਸਰਹੱਦ 'ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਵਿਰੁੱਧ ਵਿਰੋਧ ਪ੍ਰਦਰਸ਼ਨ।
ਨਜ਼ਰਬੰਦ ਲੋਕਾਂ ਦੀ ਰਿਹਾਈ: 15 ਅਗਸਤ ਦੀ ਕਾਰਵਾਈ ਦੌਰਾਨ ਨਜ਼ਰਬੰਦ ਲੋਕਾਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕਰਦਾ ਹੈ।
ਇਸ ਬੰਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ (ਵਾਰਿਸ ਪੰਜਾਬ ਦੇ), ਦਲ ਖਾਲਸਾ, ਹਵਾਰਾ ਕਮੇਟੀ ਦੇ ਨਾਲ-ਨਾਲ ਵੱਖ-ਵੱਖ ਪੰਥਕ ਸੰਗਠਨਾਂ ਅਤੇ ਕਿਸਾਨ-ਮਜ਼ਦੂਰ ਸੰਗਠਨਾਂ ਦਾ ਸਮਰਥਨ ਹੈ।
Punjab Bandh LIVE : ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਚੰਡੀਗੜ੍ਹ ਪੁਲਿਸ ਦੇ ਨਾਲ-ਨਾਲ ਆਰਏਐਫ ਅਤੇ ਸੀਆਰਪੀਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਆਰਏਐਫ ਦੇ ਜਵਾਨਾਂ ਨੂੰ ਅੱਥਰੂ ਗੈਸ ਦੀਆਂ ਬੰਦੂਕਾਂ ਲੈ ਕੇ ਵੀ ਦੇਖਿਆ ਗਿਆ।
ਕੌਮੀ ਇਨਸਾਫ ਮੋਰਚੇ ਦੇ ਆਗੂਆਂ ਦੇ ਵੱਲੋਂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਬਾਹਰ ਬੈਠ ਕੇ ਇਸ ਬੰਦ ਨੂੰ ਲੈ ਕੇ ਕੀਤਾ ਜਾ ਰਿਹਾ ਪ੍ਰਦਰਸ਼ਨ

ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਬੰਦ ਦਾ ਅਸਰ ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਕਈ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਨਜ਼ਰ ਆ ਰਹੀਆਂ ਹਨ।
ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਵਪਾਰ ਮੰਡਲ ਕਿਸਾਨ ਜਥੇਬੰਦੀਆਂ ਦੇ ਇਸ ਬੰਦ ਦਾ ਸਮਰਥਨ ਕਰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰਾਂ ਵੱਲੋਂ ਗੰਭੀਰਤਾ ਨਾਲ ਵਿਚਾਰਦੇ ਹੋਏ ਹੱਲ ਕੀਤਾ ਜਾਣਾ ਚਾਹੀਦਾ ਹੈ।

ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੀ ਕਾਲ ਦਾ ਸਮਰਥਨ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਫਤਰ ਬੰਦ ਰੱਖ ਕੇ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਚਾਹੇ ਉਹ ਕਿਸਾਨ ਜਥੇਬੰਦੀਆਂ ਹੋਣ ਹੋਰ ਜਥੇਬੰਦੀਆਂ ਤੇ ਅੱਜ ਜਲੰਧਰ ਦੇ ਭੋਗਪੁਰ ਦੇ ਵਿੱਚ ਜਿੱਥੇ ਜਲੰਧਰ ਜੰਮੂ ਨੈਸ਼ਨਲ ਹਾਈਵੇ ਬੰਦ ਰੱਖ ਕੇ ਅਤੇ ਮਾਰਕੀਟ ਬੰਦ ਰੱਖ ਕੇ ਮਦਦ ਦੀ ਕਾਲ ਦਾ ਜੋ ਕੀਤਾ ਜਾ ਰਿਹਾ।
ਫਿਲਹਾਲ ਸਵੇਰ ਦੀ ਤਸਵੀਰ ਦੇਖ ਕੇ ਤੁਸੀਂ ਆ ਅੰਦਾਜ਼ਾ ਲਗਾ ਸਕਦੇ ਹੋ ਕਿ ਐਮਰਜੈਂਸੀ ਸੇਵਾਵਾਂ ਹੀ ਚੱਲ ਰਹੀਆਂ ਹਨ ਅਤੇ ਸ਼ਾਂਤਮਈ ਤਰੀਕੇ ਦੇ ਨਾਲ ਇਹ ਪ੍ਰੋਟੈਸਟ ਕੀਤਾ ਜਾਵੇਗਾ, ਜਿਸ ਨੂੰ ਚਲਦੇ ਆਂ ਕਿਸਾਨ ਜਥੇਬੰਦੀਆਂ ਅਤੇ ਹੋਰ ਆਗੂਆਂ ਵੱਲੋਂ ਬੰਦੀ ਸਿੰਘ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਅੱਜ 7 ਵਜੇ ਤੋਂ 2 ਵਜੇ ਤੱਕ ਮੁਕੰਮਲ ਤੌਰ ਤੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ ਤੇ ਵੱਡੇ ਪੱਧਰ ਤੇ ਇਸ ਦਾ ਸਮਰਥਨ ਵੀ ਕੀਤਾ ਜਾਵੇਗਾ।
ਜਲੰਧਰ ਦੇ ਨਾਲ ਸੰਬੰਧਿਤ ਕਾਫੀ ਪ੍ਰਾਈਵੇਟ ਸਕੂਲ ਅੱਜ ਬੰਦ ਹਨ ਪਰ ਦੂਜੇ ਪਾਸੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਨਹੀਂ ਕੀਤੀ ਗਈ।
Punjab Band Live Updates : ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਸ਼ੁਕਰਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਆਵਾਜਾਈ ਬੰਦ ਰਹੇਗੀ ਅਤੇ ਐਮਰਜੈਂਸੀ ਸੇਵਾਵਾਂ ਬਹਾਲ ਰਹਿਣਗੀਆਂ। ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਮਿਲਿਆ ਸਮਰਥਨ
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv Harjinder Singh Dhami) ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ।
ਕੀ ਕੁਝ ਰਹੇਗਾ ਬੰਦ ?
ਕੌਮੀ ਇਨਸਾਫ ਮੋਰਚੇ ਦੀ ਬੰਦ ਦੀ ਕਾਲ ਦੌਰਾਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਵੇਰ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਇਸ ਦੌਰਾਨ ਕੀ ਕੁਝ ਬੰਦ ਰਹੇਗਾ:-
ਟ੍ਰੇ੍ਨਾਂ ਵੀ ਹੋ ਸਕਦੀਆਂ ਹਨ ਬੰਦ
ਬਾਜ਼ਾਰ ਬੰਦ
ਟਰਾਂਸਪੋਰਟ ਬੰਦ
ਕੀ ਰਹੇਗਾ ਖੁੱਲ੍ਹਾ ?
ਹਸਪਤਾਲ
ਮੈਡੀਕਲ ਸਟੋਰ
ਐਮਰਜੈਂਸੀ ਸੇਵਾਵਾਂ ਬਹਾਲ
ਵਿਆਹ , ਪੇਪਰ ਤੇ ਏਅਰਪੋਰਟ ਜਾਣ ਵਾਲੇ ਵਿਅਕਤੀ ਨੂੰ ਰਹੇਗੀ ਛੋਟ
ਨਾਲ ਹੀ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਲੋਕਾਂ ਤੋਂ ਜਬਰੀ ਕੁਝ ਵੀ ਬੰਦ ਨਹੀਂ ਕਰਵਾਇਆ ਜਾਵੇਗਾ। ਫਿਲਹਾਲ ਉਨ੍ਹਾਂ ਨੂੰ ਇਸ ਬੰਦ ਨੂੰ ਲੈ ਕੇ ਸੁਝਾਅ ਮਿਲ ਰਰੇ ਹਨ। ਆਗੂਆਂ ਨੇ ਇਹ ਵੀ ਦੱਸਿਆ ਕਿ ਟ੍ਰੇਨਾਂ ਨੂੰ ਬੰਦ ਕਰਨ ਦੇ ਲਈ ਸਰਕਾਰ ਤੋਂ ਅਪੀਲ ਕੀਤੀ ਗਈ ਹੈ ਪਰ ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਉਨ੍ਹਾਂ ਵੱਲੋਂ ਟ੍ਰੇਨਾਂ ਦਾ ਵੀ ਜਾਮ ਕੀਤਾ ਜਾਵੇਗਾ।
ਖਬਰ ਅਪਡੇਟ ਜਾਰੀ...
- PTC NEWS