BJP Protest : ਪੰਜਾਬ ਭਾਜਪਾ ਦਾ ਸਰਕਾਰ ਦੇ ਖਿਲਾਫ ਹੱਲਾ ਬੋਲ, ਵਿਧਾਨ ਸਭਾ ਵੱਲ ਕੂਚ
ਚੰਡੀਗੜ੍ਹ: ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਵਿਧਾਨ ਸਭਾ ਵੱਲ ਕੂਚ ਕੀਤਾ ਜਾ ਰਿਹਾ ਹੈ। ਉਨ੍ਹਾਂ ਤੇ ਪਾਣੀ ਬੁਛਾੜਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਤੇ ਕਈ ਭਾਜਪਾ ਆਗੂਆਂ ਨੂੰ ਪੁਲਿਸ ਹਿਰਾਸਤ ਵਿੱਚ ਵੀ ਲਿਆ ਗਿਆ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਪੰਜਾਬ ਨੂੰ ਤੋੜਨ ਦੀ ਨਹੀਂ ਜੋੜਨ ਦੀ ਗੱਲ ਕਰੋ। ਉਨ੍ਹਾਂ ਕਿਹਾ ਕਿ ਭਾਈਚਾਰਾ ਤੋੜਨ ਵਾਲਾ ਪੰਜਾਬ ਦਾ ਵਾਰਿਸ ਨਹੀਂ ਹੋ ਸਕਦਾ।
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਵੇਰੇ 10 ਵਜੇ ਪ੍ਰਸ਼ਨਕਾਲ ਦੇ ਨਾਲ ਸਦਨ ਦੀ ਕਾਰਵਾਈ ਸ਼ੁਰੂ ਹੋਈ। ਸਦਨ ਦੀ ਕਾਰਵਾਈ ਦੇ ਚਲਦਿਆਂ ਪੰਜਾਬ ਭਾਜਪਾ ਵੀ ਸਰਕਾਰ ਦੇ ਖਿਲਾਫ ਹੱਲਾ ਬੋਲ ਪ੍ਰਦਰਸ਼ਨ ਕੀਤਾ ਜਾਵੇਗਾ।
ਦੱਸ ਦੇਈਏ ਕਿ ਲਾਅ ਐਂਡ ਆਰਡਰ ਦੇ ਮੁੱਦੇ 'ਤੇ ਅੱਜ ਪੰਜਾਬ ਭਾਜਪਾ ਵਿਧਾਨ ਸਭਾ ਦਾ ਘਿਰਾਉ ਕਰੇਗੀ। ਥੋੜ੍ਹੀ ਦੇਰ 'ਚ ਸੈਕਟਰ 37 ਭਾਜਪਾ ਦਫਤਰ ਤੋਂ ਭਾਜਪਾਈ ਵਿਧਾਨ ਸਭਾ ਦੇ ਵੱਲ ਕੂਚ ਕਰਨਗੇ।
ਭਲਕੇ ਪੇਸ਼ ਕੀਤਾ ਜਾਵੇਗਾ ਬਜਟ: ਦੱਸ ਦਈਏ ਕਿ ਬਜਟ ਇਜਲਾਸ 24 ਮਾਰਚ ਤੱਕ ਦੋ ਹਿੱਸਿਆਂ ’ਚ 8 ਦਿਨ ਤੱਕ ਚੱਲੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 2023-24 ਵਰ੍ਹੇ ਦਾ ਬਜਟ 10 ਮਾਰਚ ਨੂੰ ਪੇਸ਼ ਕਰਨਗੇ। ਜਿਸ ਉੱਤੇ ਸਾਰਿਆਂ ਦੀਆਂ ਨਜ਼ਰਾਂ ਹਨ।
ਇਹ ਵੀ ਪੜ੍ਹੋ: Punjab Budget Session: ਪੰਜਾਬ ਬਜਟ ਇਜਲਾਸ ਦਾ ਅੱਜ ਚੌਥਾ ਦਿਨ, ਸਦਨ ਦੀ ਕਾਰਵਾਈ ਜਾਰੀ
- PTC NEWS