Babbar Khalsa International ਮਾਡਿਊਲ ਦਾ ਪਰਦਾਫਾਸ਼, 2 ਮੁਲਜ਼ਮ ਹਥਿਆਰਾਂ ਨਾਲ ਕਾਬੂ
Babbar Khalsa International News : ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਦੇ ਜਲੰਧਰ ਵਿੰਗ ਨੇ ਇੱਕ ਵੱਡੀ ਕਾਰਵਾਈ ਵਿੱਚ, ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਸਮਰਥਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਜੋ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਵਿੱਚ ਸ਼ਾਮਲ ਸੀ। ਇਸ ਕਾਰਵਾਈ ਦੌਰਾਨ ਦੋ ਮੁੱਖ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ, ਮੈਗਜ਼ੀਨ ਅਤੇ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਦੇ ਕਾਊਂਟਰ ਇੰਟੈਲੀਜੈਂਸ ਚੀਫ਼ ਨਵਜੋਤ ਮਾਹਲ ਦੀ ਅਗਵਾਈ ਵਾਲੀ ਟੀਮ ਨੇ ਇੱਕ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਵਜੋਂ ਹੋਈ ਹੈ, ਦੋਵੇਂ ਐਸਬੀਐਸ ਨਗਰ ਦੇ ਰਹਿਣ ਵਾਲੇ ਹਨ।
In a major breakthrough, Counter Intelligence Jalandhar busts a module backed by Babbar Khalsa International (BKI) involved in firing incidents linked to extortion. Apprehends two key operatives, and recovers one pistol along with magazines and eight cartridges.
The arrested… pic.twitter.com/DOjdCMrCwr — DGP Punjab Police (@DGPPunjabPolice) February 24, 2026
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਗੋਪੀ ਨਵਸ਼ਹਿਰੀ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਇਹ ਸਾਰੇ ਬੀਕੇਆਈ ਨਾਲ ਜੁੜੇ ਦੱਸੇ ਜਾ ਰਹੇ ਹਨ। ਜਾਂਚ ਦੇ ਅਨੁਸਾਰ ਮੁਲਜ਼ਮਾਂ ਨੇ ਪੈਸੇ ਵਸੂਲਣ ਦੇ ਇਰਾਦੇ ਨਾਲ ਗੜ੍ਹਸ਼ੰਕਰ ਖੇਤਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ 'ਤੇ ਦੋ ਵਾਰ ਗੋਲੀਬਾਰੀ ਕੀਤੀ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਐਸਐਸਓਸੀ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕੰਮ ਕਰ ਰਹੀ ਹੈ। ਡੀਜੀਪੀ ਨੇ ਦੁਹਰਾਇਆ ਕਿ ਸੂਬੇ ਵਿੱਚ ਸੰਗਠਿਤ ਅਪਰਾਧ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਾਰਵਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ : Samana ਦੇ ਬੰਦਾ ਸਿੰਘ ਬਹਾਦਰ ਚੌਂਕ ’ਚ ਸਿੱਖ ਜਥੇਬੰਦੀਆਂ ਤੇ ਕਿਸਾਨਾਂ ਦਾ ਪੱਕਾ ਧਰਨਾ; ਜਾਣੋ ਪੂਰਾ ਮਾਮਲਾ
- PTC NEWS