Punjab Breaking News Live : ਪਟਿਆਲਾ ਜ਼ਿਲ੍ਹੇ ’ਚ ਡੇਂਗੂ ਨੇ ਫੜੀ ਰਫਤਾਰ; ਮਰੀਜ਼ਾਂ ਦੀ ਗਿਣਤੀ 100 ਤੋਂ ਪਾਰ
ਪੰਜਾਬ ਦੀਆਂ ਪੰਚਾਇਤਾਂ ਰੱਦ ਕਰਨ ਦੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਜਿਸ ਦੇ ਚੱਲਦੇ ਹਾਈਕੋਰਟ ਨੇ ਇਸ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਦਿਨਾਂ 'ਚ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਦੇ 10 ਅਗਸਤ ਦੇ ਹੁਕਮਾਂ ਖ਼ਿਲਾਫ਼ 12 ਤੋਂ ਵੱਧ ਪੰਚਾਇਤਾਂ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪੰਚਾਇਤਾਂ ਦਾ ਕਹਿਣਾ ਹੈ ਕਿ ਅਜੇ ਉਨ੍ਹਾਂ ਦਾ ਛੇ ਮਹੀਨੇ ਦਾ ਕਾਰਜਕਾਲ ਬਾਕੀ ਹੈ, ਫਿਰ ਵੀ ਸਰਕਾਰ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਉਲੰਘਣਾ ਕਰਕੇ ਇਨ੍ਹਾਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਇਸੇ ਲਈ ਹਾਈਕੋਰਟ ਤੋਂ ਸਰਕਾਰ ਦੇ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਅੱਜ ਸਵੇਰੇ ਤੜਕੇ ਕੀਰਤਪੁਰ ਸਾਹਿਬ ਦੇ ਨਜ਼ਦੀਕੀ ਕਸਬੇ ਭਰਤਗੜ੍ਹ ਵਿਖੇ ਇੱਕ ਹਲਵਾਈ ਦੀ ਦੁਕਾਨ ਵਿੱਚ ਜਬਰਦਸਤ ਅੱਗ ਲੱਗਣ ਦੇ ਚਲਦਿਆਂ ਦੁਕਾਨ ਵਿਚ ਪਿਆ ਸਿਲੰਡਰ ਫਟ ਗਿਆ, ਜਿਸ ਨਾਲ ਮੌਕੇ ਤੇ ਮੌਜੂਦ ਇੱਕ ਵਿਅਕਤੀ ਦੀ ਮੌਤ ਹੋ ਗਈ, ਦੂਜਾ ਵਿਅਕਤੀ ਬੁਰੀ ਤਰ੍ਹਾਂ ਝੁਲਸਿਆ ਗਿਆ, ਤੇ ਓਥੇ ਨਜ਼ਦੀਕ ਮੌਜੂਦ ਚੌਂਕੀਦਾਰ ਦੇ ਵੀ ਜਖਮੀ ਹੋਣ ਦੀ ਸੂਚਨਾ ਮਿਲੀ ਹੈ।
ਹਾਦਸਾ ਇੰਨਾ ਭਿਆਨਕ ਸੀ ਕਿ ਜਿਸ ਲੜਕੇ ਦੀ ਮੌਕੇ ਤੇ ਮੌਤ ਹੋਈ ਦੱਸਿਆ ਜਾ ਰਿਹਾ ਹੈ ਕੇ ਉਸਦੇ ਚੀਥੜੇ ਹੀ ਉੱਡ ਗਏ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ ਹੈ। ਇਸ ਹਾਦਸੇ ਨਾਲ ਪੂਰੇ ਇਲਾਕੇ ਵਿਚ ਦੁੱਖ ਤੇ ਸੋਗ ਦਾ ਮਾਹੌਲ ਹੈ। ਹਾਦਸਾ ਕਿਵੇਂ ਹੋਇਆ ਇਹ ਅਜੇ ਜਾਂਚ ਦਾ ਵਿਸ਼ਾ ਹੈ
ਪਟਿਆਲਾ ਜ਼ਿਲ੍ਹੇ ’ਚ ਡੇਂਗੂ ਨੇ ਫੜੀ ਰਫਤਾਰ
ਮਰੀਜ਼ਾਂ ਦੀ ਗਿਣਤੀ 100 ਤੋਂ ਪਾਰ
ਪਟਿਆਲਾ ਦੇ ਸਿਹਤ ਅਧਿਕਾਰੀਆਂ ਵਲੋਂ ਡੇਂਗੂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ’ਤੇ ਖੜ੍ਹੇ ਹੋ ਰਹੇ ਹਨ ਸਵਾਲ
ਸਤਲੁਜ ਦਰਿਆ ਵਿੱਚ ਪਾਣੀ ਵਧ ਜਾਣ ਕਾਰਨ 17 ਅਤੇ 18 ਅਗਸਤ ਨੂੰ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਸਹਾਇਕ ਕਮਿਸ਼ਨਰ ਰੂਪਨਗਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਸ਼੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਆਦਰਸ਼ ਸਕੂਲ ਲੋਦੀਪੁਰ, ਸਰਕਾਰੀ ਮਿਡਲ ਸਕੂਲ ਲੋਦੀਪੁਰ,ਸਰਕਾਰੀ ਹਾਈ ਸਕੂਲ ਜਿੰਦਵੜੀ,ਸਰਕਾਰੀ ਹਾਈ ਸਕੂਲ ਦਸਗਰਾਈ, ਮਿਡਲ ਸਕੂਲ ਗੱਜਪੁਰ ,ਸਰਕਾਰੀ ਹਾਈ ਸਕੂਲ ਚੰਦਪੁਰਬੇਲਾ,ਸ਼ਾਹਪੁਰ ਬੇਲਾ, ਬ੍ਰਹਮਪੁਰ, ਮਾਣਕਪੁਰ, ਭਲਾਣ, ਭਨਾਮ, ਪਲਾਸੀ, ਬੇਲਾ ਰਾਮਗੜ੍ਹ, ਸਰਕਾਰੀ ਮਿਡਲ ਸਕੂਲ ਬੇਲਾ ਧਿਆਨੀ ਬੰਦ ਰਹਿਣਗੇ।
ਲੁਧਿਆਣਾ ਦੇ ਰੇਖੀ ਚੌਕ 'ਚ ਬੁੱਧਵਾਰ ਦੁਪਹਿਰ ਨੂੰ ਹੰਗਾਮਾ ਹੋ ਗਿਆ। ਇੱਥੇ ਇੱਕ ਟ੍ਰੈਫਿਕ ਪੁਲਿਸ ਦੇ ਏਐਸਆਈ ਦੀ ਇੱਕ ਨਸ਼ੇੜੀ ਨੌਜਵਾਨ ਨੇ ਕੁੱਟਮਾਰ ਕੀਤੀ। ਅਧਿਕਾਰੀ ਬੂਥ 'ਤੇ ਬੈਠਾ ਕਿਸੇ ਜਾਣ-ਪਛਾਣ ਵਾਲੇ ਨਾਲ ਫ਼ੋਨ 'ਤੇ ਗੱਲ ਕਰ ਰਿਹਾ ਸੀ। ਇਸੇ ਦੌਰਾਨ ਇੱਕ ਨੌਜਵਾਨ ਬੂਥ ਵਿੱਚ ਦਾਖਲ ਹੋ ਗਿਆ ਅਤੇ ਮੁੱਕਾ ਮਾਰਨਾ ਸ਼ੁਰੂ ਕਰ ਦਿੱਤਾ। ਇਸ ਨਾਲ ਅਧਿਕਾਰੀ ਦੇ ਨੱਕ 'ਚੋਂ ਖੂਨ ਨਿਕਲਣ ਲੱਗ ਪਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਣ ਉਪਜੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮਾਲ, ਮੁੜ ਵਸੇਬਾਂ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹ ਖੁਦ ਕਿਸ਼ਤੀ ਵਿਚ ਬੈਠ ਕੇ ਪਾਣੀ ਦੀ ਮਾਰ ਵਾਲੇ ਪਿੰਡਾਂ ਵਿਚ ਗਏ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ, ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ ਦੀ ਪਹਿਲ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
ਕਾਊਂਟਰ ਇੰਟੈਲੀਜੈਂਸ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਾਛੀਵਾੜਾ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਖੇਤ ਵਿੱਚੋਂ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਹਨ। ਜਿਸ ਦਾ ਕੁੱਲ ਵਜ਼ਨ 2.800 ਕਿਲੋ ਹੈ। ਇਹ ਬਰਾਮਦਗੀ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਕਾਊਂਟਰ ਇੰਟੈਲੀਜੈਂਸ ਦੇ ਸਾਂਝੇ ਆਪਰੇਸ਼ਨ ਦੌਰਾਨ ਹੋਈ ਹੈ।
???????????????????????? ???????????????????????????? ????????????????????
— BSF PUNJAB FRONTIER (@BSF_Punjab) August 16, 2023
On specific intelligence input, @BSF_Punjab and @PunjabPoliceInd launched joint search operation and recovered appx 2.8kg heroin from farming fields in Village Machiwara, Ferozpur, Punjab.#BSFAgainstDrugs#IndiaAgainstDrugs pic.twitter.com/5tcy5OpXXa
ਹੁਣ ਘੱਗਰ ਨਦੀਂ ’ਚ ਵੀ ਪਾਣੀ ਦਾ ਪੱਧਰ ਵਧ ਰਿਹਾ ਹੈ। ਦੱਸ ਦਈਏ ਕਿ ਘੱਗਰ ਨਦੀ ’ਚ 744.9 ਫੁੱਟ ਤੱਕ ਪਾਣੀ ਦਾ ਪੱਧਰ ਵਧ ਚੁੱਕਿਆ ਹੈ। ਸਵੇਰ ਤੋਂ ਲਗਾਤਾਰ ਘੱਗਰ ਨਦੀਂ ’ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਜਿਸ ਦੇ ਚੱਲਦੇ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੋ ਵੀ ਨੀਵੇਂ ਇਲਾਕੇ ’ਚ ਹਨ ਉਹ ਸੁਰੱਖਿਅਤ ਥਾਵਾਂ ’ਤੇ ਚੱਲੇ ਜਾਣ।
ਯੂਨਾਈਟਿਡ ਸਿੱਖ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਰੂਪਨਗਰ ਵਿੱਚ ਮੋਰਚਾ ਸੰਭਾਲ ਲਿਆ ਹੈ। ਯੂਨਾਈਟਿਡ ਸਿੱਖਸ ਵੱਲੋਂ ਰੂਪਨਗਰ ਦੇ ਪਿੰਡਾਂ ਲਈ ਮੋਟਰ ਬੋਟ ਦਿੱਤੀ ਗਈ ਹੈ। ਜਦੋਂਕਿ ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਭਨਾਮ ਵਿੱਚ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ। ਐਨਡੀਆਰਐਫ ਦੀਆਂ ਟੀਮਾਂ ਨੇ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਨੂੰ ਬਚਾਇਆ।
ਲੁਧਿਆਣਾ ਚ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਘੰਟਾ ਘਰ ਨੇੜੇ ਰੇਖੀ ਸਿਨੇਮਾ ਰੋਡ ’ਤੇ ਟ੍ਰੈਫਿਕ ਪੁਲਿਸ ਦੇ ਬੀਟ ਬਾਕਸ ਦੇ ਵਿੱਚ ਇੱਕ ਨਸ਼ੇੜੀ ਨੇ ਦਾਖਲ ਹੋ ਕੇ ਕੁਲਜੀਤ ਸਿੰਘ ਨਾਂ ਦੇ ਪੁਲਿਸ ਮੁਲਾਜ਼ਮ ’ਤੇ ਹਮਲਾ ਕਰ ਦਿੱਤਾ ਜਿਸ ਕਰਕੇ ਉਸ ਦੀ ਪੱਗ ਲੱਥ ਗਈ ਅਤੇ ਉਹ ਲਹੂ ਲੁਹਾਨ ਹੋ ਗਿਆ ਮੌਕੇ ਤੇ ਆਰੋਪੀ ਨੂੰ ਲੋਕਾਂ ਨੇ ਕਾਬੂ ਕਰ ਲਿਆ। ਮੁਲਾਜ਼ਮ ਨੇ ਦੱਸਿਆ ਕਿ ਮੈਂ ਕੈਬਿਨ ਦੇ ਅੰਦਰ ਬੈਠ ਕੇ ਕੋਈ ਕੰਮ ਕਰ ਰਿਹਾ ਸੀ ਕਿ ਅਚਾਨਕ ਹੀ ਉਸ ਨੇ ਆ ਕੇ ਮੇਰੇ ਤੇ ਹਮਲਾ ਕਰ ਦਿੱਤਾ। ਪੁਲਿਸ ਮੁਲਾਜ਼ਮ ਨੇ ਕਿਹਾ ਕਿ ਮੈਂ ਉਸ ਨੂੰ ਜਾਣਦਾ ਵੀ ਨਹੀਂ ਹਾਂ ਕਿ ਉਹ ਕੌਣ ਹੈ। ਉਨ੍ਹਾ ਕਿਹਾ ਕਿ ਮੈਂ ਫੋਨ ਤੇ ਗੱਲ ਕਰ ਰਿਹਾ ਸੀ। ਲੋਕਾਂ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਕ ਵਾਰ ਫਿਰ ਤੋਂ ਪੰਜਾਬ ਦੀ ਆਪ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਟਾਰ ਦੇ ਕਈ ਇਲਜ਼ਾਮਾਂ ’ਚ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਘਿਰੇ ਹਨ। ਕੁੱਟਮਾਰ ਕਰਨ ਵਾਲੇ ਵਿਧਾਇਕ ਨੂੰ ਸਰਕਾਰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਸਵਾਲ ਕਰਦੇ ਹੋਏ ਕਿਹਾ ਕਿ ਵਿਧਾਇਕ ਖਿਲਾਫ ਦੇਰੀ ਨਾਲ ਕਿਉਂ ਪਰਚਾ ਦਰਜ ਕੀਤਾ ਗਿਆ।
ਮੁਕੇਰੀਆਂ ਅਧੀਨ ਪੈਂਦੇ ਪਿੰਡ ਕਲੋਤਾ ਵਿਚ ਹੜ੍ਹ ਦਾ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਮਹਾਂਦੇਵ ਦੇ ਮੰਦਰ ਵਿੱਚ ਕਰੀਬ ਅੱਠ ਫੁੱਟ ਪਾਣੀ ਮੰਦਰ ਅਤੇ ਪਿੰਡ ਪਾਣੀ ਦੀ ਲਪੇਟ ਵਿਚ ਪ੍ਰਸ਼ਾਸਨ ਵਲੋਂ ਕੋਈ ਮੱਦਦ ਨਹੀਂ ਪਹੁੰਚੀ ।
ਸਤਲੂਜ ਦਾ ਪਾਣੀ ਵੱਧਣ ਕਾਰਨ ਧੁੱਸੀ ਬੰਨ੍ਹ ਨੂੰ ਮਜ਼ਬੂਤ ਅਤੇ ਬੰਨ੍ਹਣ ਦੇ ਲਈ ਹੜ੍ਹ ਕਮੇਟੀ ਕੰਮ ਕਰ ਰਹੀ ਹੈ। ਦੂਜੇ ਪਾਸੇ ਪਿੰਡਾਂ ’ਚ ਅਨਾਊਂਸਮੈਂਟ ਵੀ ਕੀਤੀ ਜਾ ਰਹੀ ਹੈ। ਤਾਂ ਜੋ ਲੋਕ ਕਿਸੇ ਸੁਰੱਖਿਅਤ ਸਥਾਨ ’ਤੇ ਜਾ ਸਕਣ। ਦੱਸ ਦਈਏ ਕਿ ਪਿਛਲੇ ਇੱਕ ਘੰਟੇ ਤੋਂ ਪਾਣੀ ਦਾ ਪੱਧਰ ਵਧ ਰਿਹਾ ਹੈ। ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜੇਕਰ ਇਸੇ ਤਰ੍ਹਾਂ ਹੀ ਪਾਣੀ ਦਾ ਪੱਧਰ ਵਧਦਾ ਗਿਆ ਤਾਂ ਇਸ ਨਾਲ ਇੱਕ ਵਾਰ ਫਿਰ ਤੋਂ 50 ਪਿੰਡਾਂ ’ਤੇ ਹੜ੍ਹ ਦਾ ਖਤਰਾ ਵਧ ਸਕਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਾਤਾਰ ਲੋਕ ਅੱਗੇ ਆ ਰਹੇ ਹਨ। ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 2 ਕਰੋੜ ਰੁਪਏ ਦੀ ਮਦਦ ਰਾਸ਼ੀ CM ਰਿਲੀਫ਼ ਫੰਡ ਲਈ ਦਿੱਤੀ ਗਈ। ਮਾਨਵਤਾ ਦੀ ਸੇਵਾ ਲਈ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ। ਲੋਕਾਂ ਦੀ ਮਦਦ ਨਾਲ ਅਸੀਂ ਲਗਾਤਾਰ ਅੱਗੇ ਵਧ ਰਹੇ ਹਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ।
ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਾਤਾਰ ਲੋਕ ਅੱਗੇ ਆ ਰਹੇ ਨੇ...ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 2 ਕਰੋੜ ਰੁਪਏ ਦੀ ਮਦਦ ਰਾਸ਼ੀ CM ਰਿਲੀਫ਼ ਫੰਡ ਲਈ ਦਿੱਤੀ ਗਈ...ਮਾਨਵਤਾ ਦੀ ਸੇਵਾ ਲਈ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ...
— Bhagwant Mann (@BhagwantMann) August 16, 2023
ਲੋਕਾਂ ਦੀ ਮਦਦ ਨਾਲ ਅਸੀਂ ਲਗਾਤਾਰ ਅੱਗੇ ਵਧ ਰਹੇ ਹਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ… pic.twitter.com/IXu0bwrGd8
ਨਵੀ ਆਉਣ ਵਾਲੀ ਪੰਜਾਬੀ ਫ਼ਿਲਮ ਚੇਤਾ ਸਿੰਘ ਦੀ ਸਟਾਰ ਕਾਸਟ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
ਰਾਜਪੁਰਾ ਦੀ ਅਮੀਰ ਕਾਲੋਨੀ ਵਿੱਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ ਨੌਜਵਾਨ ਮੁਟਿਆਰਾਂ ਅਤੇ ਬਜੁਰਗ ਵੱਲੋ ਪੰਜਾਬੀ ਬੋਲੀਆਂ ਗਿੱਧਾ ਪਾਂ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਮੁਟਿਆਰਾ ਸਾਵਨ ਦੇ ਮਹੀਨੇ ਆਪਣੇ ਪੇਕੇ ਘਰ ਆ ਕੇ ਤੀਆ ਦਾ ਤਿਉਹਾਰ ਮਨਾਉਂਦੀਆਂ ਹਨ। ਸਾਉਣ ਦੇ ਮਹੀਨੇ ਦਾ ਬੜੀ ਬੇਸਬਰੀ ਨਾਲ ਇੰਤਜਾਰ ਕਰਦਿਆਂ ਹਨ।
ਭਾਰਤ ਦੇਸ਼ ਦੇ ਰੇਲਵੇ ਸਟੇਸ਼ਨਾਂ ਦੀ ਤਸਵੀਰ ਬਦਲਣ ਵਾਲੀ ਹੈ। ਰੇਲਵੇ ਸਟੇਸ਼ਨਾਂ ਨੂੰ ਸਮਾਰਟ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਮੁੜ ਵਿਕਾਸ ਲਈ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੀ ਸ਼ੁਰੂਆਤ ਕੀਤੀ, ਜਿਸ ਦੇ ਨਾਲ 508 ਸਟੇਸ਼ਨਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਬਣਾਇਆ ਜਾਵੇਗਾ । ਚੰਡੀਗੜ੍ਹ 'ਤੇ 511 ਅਤੇ ਲੁਧਿਆਣਾ 'ਤੇ 490 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਪੌਂਗ ਡੈਮ ਤੋਂ ਪਾਣੀ ਛੱਡਣ ਤੋਂ ਬਾਅਦ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਦੀਨਾਨਗਰ ਖੇਤਰ ਦੇ ਪਿੰਡਾਂ ਚੇਚੀਆ ਛੋੜੀਆ, ਪੱਖੋਵਾਲ ਕੁਲੀਆਂ, ਦਲੇਲਪੁਰ ਖੇੜਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ, ਖੈਰੀਆਂ, ਪਡਾਣਾ ਪਿੰਡਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕਰਕੇ ਸੁਰੱਖਿਅਤ ਜਗ੍ਹਾ 'ਤੇ ਜਾਣ ਲਈ ਕਿਹਾ ਗਿਆ ਹੈ।
ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ 'ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ 'ਤੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਏ ਹਨ। ਬੀਤੇ ਦਿਨ ਕਰੀਬ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੋਲ੍ਹੇ ਗਏ ਸਨ, ਜੋ ਦੇਰ ਰਾਤ ਬੰਦ ਕਰ ਦਿੱਤੇ ਗਏ ਸਨ। ਇਸ ਦੇ ਨਾਲ ਹੀ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
- PTC NEWS