Weather UPDATES: ਪੰਜਾਬ 'ਚ ਮੀਂਹ ਦਾ ਕਹਿਰ; ਸ਼ਾਹੀ ਸ਼ਹਿਰ ਪਟਿਆਲਾ ‘ਚ ਸਥਿਤੀ ਹੋਈ ਗੰਭੀਰ
ਪਟਿਆਲਾ ‘ਚ ਥਾਂਵਾਂ ‘ਤੇ ਪਾਣੀ ਭਰ ਗਿਆ ਹੈ ਜਿਸ ਕਾਰਨ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ। ਜਿਸ ਦੇ ਚੱਲਦੇ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਰਹਿਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਗੱਲ ਕੀਤੀ ਜਾਵੇ ਹੀਰਾ ਬਾਗ ਕਲੋਨੀ ਚ ਹਾਲਤ ਨਾਜੁਕ ਬਣੇ ਹੋਏ ਹਨ। ਕਮਿਸ਼ਨਰ ਕਾਰਪੋਰੇਸ਼ਨ ਆਦਿਤਿਆ ਉੱਪਲ ਵੱਲੋਂ ਸਾਵਧਾਨੀ ਵਰਤਣ ਅਤੇ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਨਾਲ ਹੀ ਲੋਕਾਂ ਨੂੰ ਉੱਚੀਆਂ ਥਾਵਾਂ ‘ਤੇ ਜਾਣ ਲਈ ਕਿਹਾ ਹੈ। ਇਸ ਤੋਂ ਇਲਾਵਾ ਇੱਕ ਕੈਂਪ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਜਿੱਥੇ ਲੋਕਾਂ ਨੂੰ ਭੋਜਨ ਅਤੇ ਠਹਿਰਾਇਆ ਜਾਵੇਗਾ।
ਅੰਮ੍ਰਿਤਸਰ ਵਿਖੇ ਵਿਰਾਸਤੀ ਮਾਰਗ ਨੇੜੇ ਬਾਜ਼ਾਰ ਮਲਕਾਂ ਵਿਚ ਇਕ ਪੁਰਾਣੀ ਬਿਲਡਿੰਗ ਦਾ ਉਪਰਲਾ ਹਿੱਸਾ ਡਿੱਗ ਗਿਆ। ਪਰ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਪਹੁੰਚਿਆ। ਲੋਕਾਂ ਦਾ ਕਹਿਣਾ ਹੈਂ ਕਿ ਬਿਲਡਿੰਗ ਪੁਰਾਣੀ ਹੋਣ ਦੀ ਵਜ੍ਹਾ ਨਾਲ ਉਪਰਲਾ ਹਿੱਸਾ ਡਿੱਗਿਆ।

ਰਾਵੀ ਦਰਿਆ ਤੋਂ ਬਾਹਰ ਘੋਨੇਵਾਲ ਪਿੰਡ ਵਿੱਚ ਫਸੇ 150 ਦੇ ਕਰੀਬ ਵਿਅਕਤੀਆਂ ਨੂੰ ਲਿਆਉਣ ਲਈ ਫੌਜ ਦੀ ਸਹਾਇਤਾ ਨਾਲ ਚੱਲ ਰਹੇ ਅਪਰੇਸ਼ਨ ਦੀ ਅਗਵਾਈ ਕਰਨ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਰਾਵੀ ਦਰਿਆ ਤੋਂ ਪਾਰ ਅਜੇ ਨਾ ਜਾਣ, ਕਿਉਂਕਿ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮਦਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹੁੰਚਾਏਗੀ।
ਜ਼ੀਰਕਪੁਰ ਪੁਲਿਸ ਨੇ ਗਰੀਬ ਲੋਕਾਂ ਲਈ ਲਗਾਇਆ ਲੰਗਰ

ਬਠਿੰਡਾ ਦੇ ਸਰਕਾਰੀ ਹਸਪਤਾਲ ਦੀ ਓਪੀਡੀ ਵਿੱਚ 20% ਦੇ ਕਰੀਬ ਬੱਚਿਆਂ ਦੇ ਬਿਮਾਰ ਹੋਣ ਦੀ ਗਿਣਤੀ ਬਰਸਾਤਾਂ ਦੇ ਮੌਸਮ ਵਿੱਚ ਵੱਧ ਗਈ ਹੈ।
ਹੜ੍ਹ ਪੀੜਤਾਂ ਦੀ ਮਦਦ ਲਈ ਲਈ ਸ੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਲੰਗਰ ਲੈਕੇ ਪਹੁੰਚੇ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਦੱਸਿਆ ਕਿ ਫਸੇ ਹੋਏ ਲੋਕਾਂ ਨੂੰ ਬਚਾਉਣ ਲਈ ਮੈਂ ਸਾਰੀ ਰਾਤ ਜਾਗਦੇ ਰਹਿਣ ਲਈ ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਮੇਰੀ ਕੈਬਨਿਟ ਦਾ ਧੰਨਵਾਦ ਕਰਦਾ ਹਾਂ। ਸਾਡਾ ਬਚਾਅ ਕਾਰਜ ਖਤਮ ਹੋ ਗਿਆ ਹੈ ਅਤੇ ਹੁਣ ਬਹਾਲੀ ਦਾ ਕੰਮ ਜਾਰੀ ਹੈ। ਹੁਣ ਤੱਕ 3000-4000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਅਸੀਂ ਭਾਰੀ ਮਸ਼ੀਨਰੀ ਤਾਇਨਾਤ ਕਰ ਦਿੱਤੀ ਹੈ, ਜਲਦੀ ਹੀ ਸੜਕਾਂ ਖੋਲ੍ਹ ਦਿੱਤੀਆਂ ਜਾਣਗੀਆਂ।
#WATCH | Himachal Pradesh CM Sukhvinder Singh Sukhu speaks on relief and restoration measures being taken by his government, in view of flash floods, landslides and damage to infrastructure due to continuous heavy rain in the state pic.twitter.com/equdLkSh0L
— ANI (@ANI) July 10, 2023
ਓਪੀ ਸੋਨੀ ਦੀ ਸਿਹਤ ਵਿਗੜਨ ਕਾਰਨ ਨਿੱਜੀ ਹਸਪਤਾਲ ‘ਚ ਕਰਵਾਇਆ ਗਿਆ ਦਾਖਿਲ
_a7afe3661d3174ef0e84f6679aed0640_1280X720.webp)
ਹੜ੍ਹਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਇਲਾਕਿਆਂ ਦੇ ਗੁਰਦੁਆਰਿਆਂਂ ਸਾਹਿਬਾਨਾਂ ‘ਚ ਰਾਹਤ ਕੈਂਪ ਕੀਤੇ ਗਏ ਸਥਾਪਿਤ। ਨਾਲ ਹੀ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਦੱਸਿਆ ਕਿ ਪਾਰਬਤੀ ਬਾਗ, ਕੁੱਲੂ, ਹਿਮਾਚਲ ਪ੍ਰਦੇਸ਼ ਵਿੱਚ ਆਨੰਦਪੁਰ ਸਾਹਿਬ ਨਾਲ ਸਬੰਧਤ ਦੋ ਨੌਜਵਾਨ ਨਵੀਨ ਅਤੇ ਅਮਿਤ ਫਸ ਗਏ ਹਨ, ਉਹ ਜ਼ਿਲ੍ਹਾ ਕੁੱਲੂ, ਐਚਪੀ ਵਿੱਚ ਸ਼੍ਰੀਖੰਡ ਮਹਾਦੇਵ ਮੰਦਰ ਜਾ ਰਹੇ ਸਨ।ਉਨ੍ਹਾਂ ਦੇ ਫੋਨ ਹੁਣ ਬੰਦ ਹਨ, ਮੈਂ ਲਗਾਤਾਰ ਕੁੱਲੂ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਾਂ।ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਅਰਦਾਸ ਕਰਦਾ ਹਾਂ ਕੈਬਨਿਟ ਮੰਤਰੀ ਨੇ ਉਨਾਂ ਦੀ ਯਾਤਰਾ ਦੀ ਫੋਟੋ ਵੀ ਸ਼ੇਅਰ ਕੀਤੀ ਹੈ।
Two youngsters Naveen & Amit, belonging to Anandpur Sahib have been struck in Parbati Bagh, District Kullu, Himachal Pradesh. They were on their way to Shrikhant Mahadev Temple in district Kullu, HP.
— Harjot Singh Bains (@harjotbains) July 9, 2023
Their phones are now switched off. I am constantly in touch with Kullu… pic.twitter.com/USJGwHfMkz
ਚੰਡੀਗੜ੍ਹ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਵਿੱਚ 96 ਮਿਲੀਮੀਟਰ ਮੀਂਹ ਪਿਆ ਹੈ। ਇਸ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉਪਰ ਬਣਿਆ ਹੋਇਆ ਹੈ। ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਝੀਲ ਦੇ ਦੋ ਫਲੱਡ ਗੇਟ ਖੋਲ੍ਹ ਦਿੱਤੇ। ਇਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਵੜਨ ਦਾ ਖਤਰਾ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਸ਼ਹਿਰ 'ਚ ਅਗਲੇ 3 ਘੰਟਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਫੀਲਡ ਵਿੱਚ ਮੌਜੂਦ ਹਨ। ਉਹ ਐਮਰਜੈਂਸੀ ਨਾਲ ਨਜਿੱਠਣ ਲਈ ਵੱਖ-ਵੱਖ ਟੀਮਾਂ ਬਣਾ ਕੇ ਡਿਊਟੀ 'ਤੇ ਤਾਇਨਾਤ ਹਨ।
IMD issues Red Alert for Chandigarh, Panchkula (Haryana) and Mohali (Punjab); heavy rainfall expected in next three hours.
— ANI (@ANI) July 10, 2023
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਮੀਂਹ ਕਾਰਨ ਹਿਮਾਚਲ ਅਤੇ ਉੱਤਰਾਖੰਡ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ 'ਚ ਹਾਲਾਤ ਅਜਿਹੇ ਹੀ ਰਹਿਣ ਦੀ ਉਮੀਦ ਹੈ। ਹਾਲਾਂਕਿ ਵਿਭਾਗ ਨੇ ਅਗਲੇ ਇੱਕ ਹਫ਼ਤੇ ਦੌਰਾਨ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਦੂਜੇ ਪਾਸੇ, ਉੱਤਰਾਖੰਡ ਵਿੱਚ, ਵਿਭਾਗ ਨੇ 15 ਜੁਲਾਈ ਤੱਕ ਕੁਝ ਰਾਜਾਂ ਵਿੱਚ ਆਰੇਂਜ ਅਤੇ ਰੈੱਡ ਅਲਰਟ ਜਾਰੀ ਕੀਤਾ ਹੈ।
Forecast and warning for Uttarakhand issued on 09-07-2023 pic.twitter.com/YDYz3r0lzd
— Meteorological Centre Dehradun (@mcdehradun) July 9, 2023
ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਾਰਿਸ਼ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ, ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।
⛈️???? Your safety matters above all else!
— Punjab Police India (@PunjabPoliceInd) July 10, 2023
Avoid driving during intense #rainfall to minimize risks. Find shelter, stay indoors, and wait for better weather conditions. #YourSafetyOurPriority pic.twitter.com/S7le6aTcsH
ਪੁਲਿਸ ਨੇ ਸਲਾਹ ਦਿੱਤੀ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹ 112 'ਤੇ ਸੰਪਰਕ ਕਰਨ, ਤੁਰੰਤ ਪੁਲਿਸ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹੋਵੇਗੀ।
ਹੜ੍ਹ ਸੰਬੰਧੀ ਸਲਾਹ: ਯਾਦ ਰੱਖਣ ਲਈ ਮਹੱਤਵਪੂਰਨ ਸੁਰੱਖਿਆ ਨੁਕਤੇ।
— Punjab Police India (@PunjabPoliceInd) July 9, 2023
ਕਿਸੇ ਵੀ ਐਮਰਜੈਂਸੀ ਲਈ ਸਾਡੇ ਹੈਲਪਲਾਈਨ ਨੰਬਰ 112 'ਤੇ ਸਾਨੂੰ ਸੂਚਿਤ ਕਰੋ।#YourSafetyOurPriority pic.twitter.com/aq3uS9SCCJ
ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਲਈ ਚੰਡੀਗੜ੍ਹ, ਪਟਿਆਲਾ ਅਤੇ ਐਸਬੀਐਸ ਨਗਰ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਪੂਰਬੀ ਮਾਲਵੇ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਦੋਆਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ ਵੀ ਮੈਦਾਨ ਵਿੱਚ ਆ ਗਏ ਹਨ।
ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇਂ ਦਿਨੀਂ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਅੱਜ ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ , ਜਿੱਥੇ ਅਦਾਲਤ ਨੇ ਓ ਪੀ ਸੋਨੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ, 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵਿਟ ਕਰ ਕਿਹਾ ਕਿ 'ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।' Punjab School Closed: ਪੰਜਾਬ ‘ਚ 13 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
— Harjot Singh Bains (@harjotbains) July 10, 2023
ਪੰਜਾਬ 'ਚ ਬਣੇ ਹੜ੍ਹ ਦੇ ਹਾਲਾਤ ਦੇ ਮੱਦੇਨਜ਼ਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਅਪੀਲ
ਪੰਜਾਬ 'ਚ ਬਣੇ ਹੜ੍ਹ ਦੇ ਹਾਲਾਤ ਦੇ ਮੱਦੇਨਜ਼ਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਅਪੀਲ#SGPC #Punjab #SocialWork #Flood #ਸ਼੍ਰੋਮਣੀਗੁਰਦੁਆਰਾਪ੍ਰਬੰਧਕਕਮੇਟੀ #ਸਮਾਜਸੇਵਾ #ਸ੍ਰੀਅਕਾਲਤਖ਼ਤਸਾਹਿਬ #ਗਿਆਨੀਰਘਬੀਰਸਿੰਘਜੀ pic.twitter.com/VJkyIP0O50
— Shiromani Gurdwara Parbandhak Committee (@SGPCAmritsar) July 10, 2023
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਬੁਲਾਈ ਗਈ ਹੰਗਾਮੀ ਮੀਟਿੰਗ ਤੋਂ ਬਾਅਦ ਭਾਰੀ ਮੀਂਹ ਕਾਰਨ ਸਰਕਾਰ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਰਕਾਰ ਨੇ ਕਿਹਾ ਹੈ ਕਿ ਜੇਕਰ ਕੋਈ ਲੋੜ ਨਹੀਂ ਤਾਂ ਘੱਟੋ-ਘੱਟ ਲੋਕ ਘਰਾਂ ਤੋਂ ਬਾਹਰ ਆਉਣ। ਮੁੱਖ ਮੰਤਰੀ ਨੇ ਦੱਸਿਆ ਕਿ ਮੀਂਹ ਕਾਰਨ ਲੋੜ ਪੈਣ 'ਤੇ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ NDRF-SDRF ਨੂੰ ਬੁਲਾਇਆ ਗਿਆ ਹੈ। ਸਰਕਾਰ ਨੇ ਮੀਂਹ ਨਾਲ ਪ੍ਰਭਾਵਿਤ ਲੋਕਾਂ ਲਈ ਖਾਣ-ਪੀਣ ਦਾ ਢੁੱਕਵਾਂ ਪ੍ਰਬੰਧ ਕੀਤਾ ਹੈ। ਲੋਕ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਫਲੱਡ ਹੈਲਪਲਾਈਨ ਨੰਬਰ 1070, 1077, 112, 0172-2545938 'ਤੇ ਸੰਪਰਕ ਕਰ ਸਕਦੇ ਹਨ।
ਚੰਡੀਗੜ੍ਹ ਦੇ ਸਾਰੇ ਸਕੂਲ ਅੱਜ ਅਤੇ ਕੱਲ੍ਹ ਬੰਦ ਰਹਿਣਗੇ। ਲਗਾਤਾਰ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਖਰਾਬ ਮੌਸਮ ਕਾਰਨ ਸਿੱਖਿਆ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰਕੇ ਸੋਮਵਾਰ ਅਤੇ ਮੰਗਲਵਾਰ ਨੂੰ ਛੁੱਟੀ ਤੈਅ ਕੀਤੀ ਹੈ। ਦੂਜੇ ਪਾਸੇ ਪੰਜਾਬ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਕਾਲਜਾਂ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੀਜੀ ਕੋਰਸ ਵਿੱਚ ਦਾਖ਼ਲੇ ਲਈ ਅਪਲਾਈ ਕਰਨ ਦੀ ਮਿਤੀ 17 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਅੱਜ ਸੋਮਵਾਰ ਨੂੰ ਅਰਜ਼ੀ ਦਾ ਆਖਰੀ ਦਿਨ ਸੀ।
ਫਿਲੌਰ 'ਚ ਪੰਜਾਬ ਪੁਲਸ ਅਕੈਡਮੀ (ਪੀ.ਏ.ਪੀ.) 'ਚ ਵੀ ਪਾਣੀ ਦਾਖਲ ਹੋ ਗਿਆ। ਉੱਥੇ ਹੀ ਗੋਲਫ ਕਲੱਬ ਰੇਂਜ ਦੀ ਪਾਰਕਿੰਗ ਵਿੱਚ ਖੜ੍ਹੀਆਂ ਦੋ ਦਰਜਨ ਦੇ ਕਰੀਬ ਗੱਡੀਆਂ ਪਾਣੀ ਵਿੱਚ ਡੁੱਬ ਗਈਆਂ।ਪੰਜਾਬ ਪੁਲੀਸ ਦੇ ਮੁਲਾਜ਼ਮ ਵਾਹਨਾਂ ਨੂੰ ਬਾਹਰ ਕੱਢ ਰਹੇ ਹਨ।
ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਪੂਰਬੀ ਮਾਲਵੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੋਆਬੇ ਲਈ ਯੈਲੋ ਅਲਰਟ ਹੈ, ਜਿਸ ਦੇ ਤਹਿਤ ਆਉਣ ਵਾਲੇ ਕੁਝ ਘੰਟਿਆਂ 'ਚ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਹੁਕਮਾਂ 'ਤੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ।
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਭਾਰੀ ਮੀਂਹ ਕਾਰਨ ਬਚਾਅ ਕਾਰਜ ਅਤੇ ਹੋਰ ਤਿਆਰੀਆਂ ਨੂੰ ਲੈ ਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ।
ਇਹ ਮੀਟਿੰਗ ਸਵੇਰੇ 10 ਵਜੇ ਸ਼ੁਰੂ ਹੋਵੇਗੀ ਅਤੇ ਵੀਸੀ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਪੁਲਿਸ, ਪਾਵਰਕਾਮ, ਪ੍ਰਸ਼ਾਸਨ, ਖੇਤੀਬਾੜੀ ਸਮੇਤ ਸਾਰੇ ਵਿਭਾਗਾਂ ਦੇ ਖੇਤਰੀ ਅਧਿਕਾਰੀਆਂ ਨੂੰ ਭਾਗ ਲੈਣ ਲਈ ਕਿਹਾ ਗਿਆ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ ਜੋ ਅੱਜ ਯਾਨੀ 10 ਜੁਲਾਈ ਨੂੰ ਹੋਣੀਆਂ ਸਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪੰਜਾਬ ਵਿੱਚ ਮੀਂਹ ਅਤੇ ਪਾਣੀ ਆਦਿ ਕਾਰਨ ਰਾਜ ਦੇ ਕੁਝ ਜ਼ਿਲ੍ਹਾ ਪ੍ਰਸ਼ਾਸਨ ਨੇ 10.07.2023 (ਸੋਮਵਾਰ) ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ ਸੂਬੇ ਭਰ ਦੇ ਪ੍ਰੀਖਿਆ ਕੇਂਦਰਾਂ 'ਤੇ 10 ਜੁਲਾਈ (ਸੋਮਵਾਰ) ਨੂੰ ਹੋਣ ਵਾਲੀ ਰੀਅਪੀਅਰ ਪ੍ਰੀਖਿਆ ਅਗਲੇ ਨੋਟਿਸ ਤੱਕ ਮੁਲਤਵੀ ਕਰ ਦਿੱਤੀ ਹੈ। ਹਨ. ਇਨ੍ਹਾਂ ਮੁਲਤਵੀ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਅਤੇ ਸਕੂਲ ਲਾਗਇਨ 'ਤੇ ਬਾਅਦ ਵਿੱਚ ਸੂਚਿਤ ਕੀਤੀ ਜਾਵੇਗੀ।
ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਹਰਿਆਣਾ 'ਚ ਸੜਕ ਅਤੇ ਰੇਲ ਸਮੇਤ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਅੰਬਾਲਾ, ਚੰਡੀਗੜ੍ਹ, ਯਮੁਨਾਨਗਰ, ਕਰਨਾਲ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਿਕਾਰਡ ਤੋੜ ਮੀਂਹ ਪਿਆ। ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ 'ਚ 33 ਘੰਟਿਆਂ ਦੌਰਾਨ 100 ਤੋਂ 250 ਮਿਲੀਮੀਟਰ ਤੱਕ ਪਾਣੀ ਪਿਆ ਹੈ, ਜਿਸ ਕਾਰਨ ਕਈ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਵੀ ਬਣੀ ਹੋਈ ਹੈ। ਹਰਿਆਣਾ 'ਚ ਹੜ੍ਹ ਵਰਗੇ ਹਾਲਾਤ, 24 ਟਰੇਨਾਂ ਨੂੰ ਕੀਤਾ ਗਿਆ ਰੱਦ
ਪੰਜਾਬ ਵਿਜੀਲੈਂਸ ਬਿਊਰੋ ਨੇ ਐਤਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਗ੍ਰਿਫਤਾਰ ਕੀਤਾ ਸੀ। ਮਿਲੀ ਜਾਣਕਾਰੀ ਮੁਤਾਬਿਕ ਵਿਜੀਲੈਂਸ ਨੇ ਆਮਦਨ ਤੋਂ ਜਿਆਦਾ ਆਮਦਨ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ, 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ ਹੈ।
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਖ਼ਤਰੇ ਵਿੱਚ ਆ ਗਿਆ ਹੈ। ਦਰਿਆ ਨੇੜਲੇ 15 ਤੋਂ 20 ਪਿੰਡਾਂ ਦੇ ਵਸਨੀਕਾਂ ਨੂੰ ਦਿਨ ਵੇਲੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਸੀ। ਕਈ ਪਿੰਡ ਖਾਲੀ ਹੋ ਗਏ ਹਨ। ਸਤਲੁਜ ਦਰਿਆ ਦੀ ਹਾਲਤ ਵਿਗੜਦੀ ਨਜ਼ਰ ਆ ਰਹੀ ਹੈ। ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ।
Punjab Breaking News LIVE: ਐਤਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਤੋਂ ਬਾਅਦ ਅਧਿਕਾਰੀ ਤੁਰੰਤ ਹਰਕਤ 'ਚ ਆ ਗਏ ਅਤੇ ਸਭ ਤੋਂ ਵੱਧ ਪ੍ਰਭਾਵਿਤ ਥਾਵਾਂ 'ਤੇ ਕਾਰਵਾਈ ਕੀਤੀ। ਅਧਿਕਾਰੀਆਂ ਨੇ ਕੁਝ ਪ੍ਰਭਾਵਿਤ ਇਲਾਕਿਆਂ 'ਚ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਦਕਿ ਪੰਜਾਬ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਕਾਰਨ ਫੌਜ ਨੂੰ ਅਲਰਟ 'ਤੇ ਰੱਖਿਆ ਗਿਆ ਹੈ। Punjab Weather Today: ਪੰਜਾਬ 'ਚ ਮੀਂਹ ਨੇ ਜਨਜੀਵਨ ਕੀਤਾ ਪ੍ਰਭਾਵਿਤ, ਸਕੂਲ ਬੰਦ ਕਰਨ ਦੇ ਹੁਕਮ
- PTC NEWS