Punjab Budget Session 2026 Live : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ, ਰਾਜਪਾਲ ਦੇ ਭਾਸ਼ਨ ਦੌਰਾਨ ਵਿਰੋਧੀ ਧਿਰ ਨੇ ਐਨਕਾਊਂਟਰਾਂ 'ਤੇ ਘੇਰੀ 'ਆਪ'
ਪੰਜਾਬ ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ। ਰਾਜਪਾਲ ਦਾ ਭਾਸ਼ਨ ਜਿਵੇਂ ਹੀ ਸ਼ੁਰੂ ਹੋਇਆ। ਵਿਰੋਧੀ ਧਿਰ ਵੱਲੋਂ 'ਆਪ' ਸਰਕਾਰ 'ਤੇ ਤਿੱਖੇ ਨਿਸ਼ਾਨੇ ਲਾਏ ਜਾ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ ਅਤੇ ਐਨਕਾਊਂਟਰਾਂ 'ਤੇ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
Punjab Budget Session 2026 Live : ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਦੇ ਨਾਲ ਹੀ ਰਾਜਨੀਤਿਕ ਪਾਰਾ ਗਰਮ ਹੋ ਗਿਆ ਹੈ। ਪੰਜਾਬ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਨੇ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਅਤੇ ਵਿਧਾਇਕਾਂ 'ਤੇ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਮਰਿਆਦਾ ਦੀ ਉਲੰਘਣਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।
ਪੰਜਾਬ ਕਾਂਗਰਸ ਨੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਪੂਰੇ ਮਾਮਲੇ ਦੀ ਚੰਡੀਗੜ੍ਹ ਪੁਲਿਸ ਜਾਂਚ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

Punjab Budget Session 2026 Live : ਵਿਧਾਨ ਸਭਾ ਦੇ ਬਾਹਰ ਬੈਂਡ ਲੈ ਕੇ ਪੁੱਜੇ ਮੰਤਰੀ ਹਰਭਜਨ ਸਿੰਘ ਈਟੀਓ 'ਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਿੱਖਾ ਨਿਸ਼ਾਨਾ ਵਿੰਨਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ 'ਚ ਚੰਡੀਗੜ੍ਹ ਪੁਲਿਸ ਤੇ ਰਾਜਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
Punjab Budget Session 2026 Live : ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ, "ਮੈਨੂੰ ਬਾਕੀਆਂ ਬਾਰੇ ਨਹੀਂ ਪਤਾ। ਸਰਕਾਰ ਪਹਿਲਾਂ ਹੀ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਸਟੈਂਡ ਲੈ ਚੁੱਕੀ ਹੈ। ਗੁਰਦਾਸਪੁਰ ਦੀ ਸਥਿਤੀ ਦੱਸਦੀ ਹੈ ਕਿ ਪੁਲਿਸ ਅਤੇ ਲੀਡਰਸ਼ਿਪ ਦੋਵੇਂ ਅਸਫਲ ਹੋ ਗਏ ਹਨ। ਕੋਈ ਵੀ ਅੱਗੇ ਵਧਣ ਅਤੇ ਜ਼ਿੰਮੇਵਾਰੀ ਲੈਣ ਲਈ ਤਿਆਰ ਨਹੀਂ ਹੈ।"
ਉਨ੍ਹਾਂ ਕਿਹਾ, "ਮੈਂ ਸੁਣਿਆ ਹੈ ਕਿ ਔਰਤਾਂ ਨੂੰ 1000 ਰੁਪਏ ਦੇਣ ਦੀ ਗੱਲ ਹੋ ਰਹੀ ਹੈ। ਹਾਲਾਂਕਿ, ਅਕਤੂਬਰ ਤੋਂ ਦਸੰਬਰ ਤੱਕ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਨੂੰ ਉਨ੍ਹਾਂ ਦੀ ਨਿਯਮਤ ਪੈਨਸ਼ਨ ਵੀ ਨਹੀਂ ਦਿੱਤੀ ਗਈ ਸੀ। ਬਿਹਤਰ ਹੁੰਦਾ ਜੇਕਰ ਉਨ੍ਹਾਂ ਨੂੰ ਪਹਿਲਾਂ ਪੈਨਸ਼ਨ ਦਿੱਤੀ ਜਾਂਦੀ।"

Punjab Budget Session 2026 Live : ਲੋਕਾਂ ਤੋਂ ਪੁੱਛੋ ਕਿ ਕੀ ਕੰਮ ਹੋਇਆ ਹੈ, ਇਹ ਪਹਿਲੀ ਵਾਰ ਹੈ ਜਦੋਂ ਵਿਰੋਧੀ ਧਿਰ ਦੇ ਨੇਤਾ ਨੂੰ ਘੇਰਿਆ ਜਾ ਰਿਹਾ ਹੈ।
ਰਾਣਾ ਗੁਰਜੀਤ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ। ਕਰਜ਼ਾ ਵਧਦਾ ਹੀ ਜਾ ਰਿਹਾ ਹੈ।
Punjab Budget Session 2026 Live : ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ 'ਆਪ' ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਅੱਜ ਵਿਧਾਨ ਸਭਾ ਨੂੰ ਵੀ ਸਰਕਸ ਬਣਾ ਕੇ ਰੱਖ ਦਿੱਤਾ ਹੈ, ਪੰਜਾਬ ਸਿਰ ਕਰਜ਼ਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ, ਐਨਕਾਊਂਟਰ ਵੱਧਦੇ ਜਾ ਰਹੇ ਹਨ ਅਤੇ ਪੰਜਾਬੀਆਂ ਨੂੰ ਬਜਟ ਤੋਂ ਵੀ ਜ਼ੀਰੋ ਉਮੀਦਾਂ ਹਨ।
Punjab Budget Session 2026 Live :
ਪੰਜਾਬ ਕਾਂਗਰਸ ਸਵੇਰੇ 11 ਵਜੇ ਵਿਧਾਨ ਸਭਾ ਦਾ ਕਰੇਗੀ ਘਿਰਾਓ
Punjab Budget Session 2026 Live : ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਸ਼ੁਰੂ ਹੋਣ ਵਾਲਾ ਹੈ। ਇਹ ਬਜਟ 6 ਮਾਰਚ ਤੋਂ 16 ਮਾਰਚ ਤੱਕ ਚੱਲੇਗਾ। ਇਸਤੋਂ ਪਹਿਲਾਂ ਅੱਜ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮਟਿੰਗ ਵੀ ਕੀਤੀ ਜਾਵੇਗੀ, ਜਿਸ ਵਿੱਚ ਸਭ ਤੋਂ ਵੱਡੇ ਮੁੱਦੇ ਔਰਤਾਂ ਨੂੰ 1000 ਰੁਪਏ ਦੇ ਫੈਸਲੇ ਨੂੰ ਲੈ ਕੇ ਚਰਚਾ ਹੋਵੇਗੀ, ਉਥੇ ਹੀ ਕਈ ਫੈਸਲੇ ਲਾਗੂ ਕੀਤੇ ਜਾ ਸਕਦੇ ਹਨ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ 8 ਮਾਰਚ ਨੂੰ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਕਹਿਣਾ ਹੈ ਕਿ ਇਸ ਵਾਰ ਦਾ ਬਜਟ ਲੋਕਪੱਖੀ ਹੋਵੇਗਾ, ਜਿਸ ਵਿੱਚ ਔਰਤਾਂ ਨੂੰ 1000 ਰੁਪਏ ਦੇ ਫੈਸਲੇ ਦਾ ਐਲਾਨ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ (ਗਾਰੰਟੀ) ਦਿੱਤੀ ਗਈ ਸੀ, ਪਰੰਤੂ ਅਜੇ ਤੱਕ ਸਰਕਾਰ ਦੇ 4 ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਅਤੇ ਹੁਣ ਤੱਕ ਇਹ ਐਲਾਨ ਨਹੀਂ ਹੋਇਆ ਹੈ।
ਇਸਤੋਂ ਇਲਾਵਾ ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਦੀਆਂ ਵੀ ਰੋਜ਼ਾਨਾ ਧੱਜੀਆਂ ਉਡਦੀਆਂ ਵਿਖਾਈ ਦਿੰਦੀਆਂ ਹਨ, ਜਿਸ ਨੂੰ ਲੈ ਕੇ ਸੈਸ਼ਨ 'ਚ ਵਿਰੋਧੀ ਧਿਰ ਵੱਲੋਂ ਹੰਗਾਮਾ ਕਰਨ ਦੀ ਉਮੀਦ ਹੈ।
ਖਬਰ ਅਪਡੇਟ ਜਾਰੀ...
- PTC NEWS