Punjab By Election Results 2024 Updates : ਪੰਜਾਬ ਜ਼ਿਮਨੀ ਚੋਣ ਨਤੀਜਿਆਂ ਦੀ ਅਪਡੇਟ , 'ਆਪ' ਨੇ 3 ਸੀਟਾਂ ਜਿੱਤੀਆਂ, ਕਾਂਗਰਸ ਨੇ ਇੱਕ ਸੀਟ ’ਤੇ ਕੀਤਾ ਕਬਜ਼ਾ
ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ, ਸ਼੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਅੱਜ ਨਤੀਜਿਆਂ ਦੀ ਸਮੁੱਚੀ ਪ੍ਰਕਿਰਿਆਂ ਆਮਨ-ਸ਼ਾਂਤੀ ਨਾਲ ਸਫਲਤਾਪੂਰਵਕ ਨੇਪਰੇ ਚੜੀ ਹੈ। ਉਨ੍ਹਾਂ ਸਮੁੱਚੇ ਪੋਲਿੰਗ ਸਟਾਫ, ਸਿਵਲ ਅਤੇ ਪੁਲਸ ਅਧਿਕਾਰੀ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮਦੀਵਾਰ ਗੁਰਦੀਪ ਸਿੰਘ ਰੰਧਾਵਾ ਜੇਤੂ ਰਹੇ ਹਨ, ਅਤੇ ਉਨ੍ਹਾਂ ਨੇ 5699 ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ । ਆਪ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ 59104 ਵੋਟਾਂ ਪਈਆਂ।
ਇਸ ਤਰ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼੍ਰੀਮਤੀ ਜਤਿੰਦਰ ਕੌਰ ਰੰਧਾਵਾ ਨੂੰ 53405, ਭਾਜਪਾ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋ ਨੂੰ 6505, ਸ਼ੋਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਉਮਦੀਵਾਰ ਲਵਪ੍ਰੀਤ ਸਿੰਘ ਤੂਫਾਨ ਨੂੰ 2358 ਵੋਟਾਂ ਪਈਆਂ ਅਤੇ ਸਤਨਾਮ ਸਿੰਘ ਨੂੰ 197, ਸੰਤ ਸੇਵਕ ਨੂੰ 283, ਸ਼੍ਰੀਮਤੀ ਜਤਿੰਦਰ ਕੌਰ ਰੰਧਾਵਾ ਨੂੰ 161, ਨਵਪ੍ਰੀਤ ਸਿੰਘ ਨੂੰ 284, ਪਾਲਾ ਸਿੰਘ ਨੂੰ 124, ਰਣਜੀਤ ਸਿੰਘ ਨੂੰ 462, ਆਯੂਬ ਮਸੀਹ ਨੂੰ 214 (ਸਾਰੇ ਆਜਾਦ ਉਮੀਦਵਾਰ) ਅਤੇ ਨੋਟਾ ਨੂੰ 875 ਵੋਟਾਂ ਪਈਆ।
ਸੀਐੱਮ ਭਗਵੰਤ ਮਾਨ ਨੇ ਵਧਾਈਆਂ ਦਿੰਦੇ ਹੋਏ ਕਿਹਾ ਕਿ ਜ਼ਿਮਨੀ ਚੋਣਾਂ 'ਚ ਸ਼ਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। ਕੇਜਰੀਵਾਲ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਸਭ ਨੂੰ ਬਹੁਤ-ਬਹੁਤ ਮੁਬਾਰਕਾਂ।
ਗਿੱਦੜਬਾਹਾ ਦੀ ਇੱਕ ਸੀਟ 'ਤੇ ਗਿਣਤੀ ਜਾਰੀ ਹੈ। ਇੱਥੇ ਵੀ ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ 10 ਹਜ਼ਾਰ ਤੋਂ ਵੱਧ ਵੋਟਾਂ ਦੀ ਲੀਡ ਹੈ। ਇੱਥੇ 7 ਗੇੜ ਪੂਰੇ ਹੋ ਚੁੱਕੇ ਹਨ। ਜਿੱਤ ਤੋਂ ਪਹਿਲਾਂ ਹੀ ਉਨ੍ਹਾਂ ਦੇ ਸਮਰਥਕਾਂ ਨੇ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ ਹਨ।
'ਆਪ' ਨੇ ਦੋ ਸੀਟਾਂ ਜਿੱਤੀਆਂ
ਆਮ ਆਦਮੀ ਪਾਰਟੀ ਦੇ ਇਸ਼ਾਂਕ ਚੱਬੇਵਾਲ ਨੇ 28 ਹਜ਼ਾਰ ਦੀ ਲੀਡ ਕੀਤੀ ਹਾਸਿਲ
ਬਰਨਾਲਾ ਤੋਂ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ 3781 ਵੋਟਾਂ ਨਾਲ ਅੱਗੇ ਹਨ।
ਛੇਵੇਂ ਰਾਊਂਡ ਤੋਂ ਬਾਅਦ 9604 ’ਤੇ ਡਿੰਪੀ ਅੱਗੇ
ਬਰਨਾਲਾ ਤੋਂ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ 3304 ਵੋਟਾਂ ਨਾਲ ਅੱਗੇ ਹਨ।
ਬਰਨਾਲਾ ਤੋਂ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ 2876 ਵੋਟਾਂ ਨਾਲ ਅੱਗੇ ਹਨ।
ਚੱਬੇਵਾਲ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਚੱਬੇਵਾਲ 19,152 ਵੋਟਾਂ ਨਾਲ ਅੱਗੇ
ਗਿੱਦੜਬਾਹਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ 7061 ਵੋਟਾਂ ਨਾਲ ਅੱਗੇ
ਬਰਨਾਲਾ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਢਿੱਲੋਂ 2750 ਵੋਟਾਂ ਨਾਲ ਅੱਗੇ
ਡੇਰਾ ਬਾਬਾ ਨਾਨਕ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਰੰਧਾਵਾ 1982 ਵੋਟਾਂ ਨਾਲ ਅੱਗੇ
ਸੱਤਵੇਂ ਗੇੜ ਵਿੱਚ ਕਾਂਗਰਸ ਪਾਰਟੀ ਨੂੰ 2267 ਵੋਟਾਂ ਦੀ ਲੀਡ ਹਾਸਲ ਹੈ
ਤੀਜੇ ਰਾਊਂਡ ਤੋਂ ਬਾਅਦ 3972 ਤੇ ਡਿੰਪੀ ਅੱਗੇ
ਬਰਨਾਲਾ ਤੋਂ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ 1188 ਵੋਟਾਂ ਨਾਲ ਅੱਗੇ ਹਨ।
ਕਾਂਗਰਸ ਪਾਰਟੀ ਨੂੰ ਪੰਜਵੇਂ ਗੇੜ ਵਿੱਚ 687 ਵੋਟਾਂ ਦੀ ਲੀਡ ਮਿਲੀ ਹੈ
ਤੀਜੇ ਗੇੜ ਵਿੱਚ ਆਮ ਆਦਮੀ ਪਾਰਟੀ ਨੂੰ 246 ਵੋਟਾਂ ਦੀ ਲੀਡ ਮਿਲੀ ਹੈ
ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਲਵਪ੍ਰੀਤ ਸਿੰਘ ਤੂਫਾਨ ਨੂੰ ਮਿਲੀਆਂ ਸਿਰਫ 28 ਵੋਟਾਂ
ਦੂਜੇ ਗੇੜ ਵਿੱਚ ਆਮ ਆਦਮੀ ਪਾਰਟੀ 846 ਵੋਟਾਂ ਨਾਲ ਅੱਗੇ
ਬਰਨਾਲਾ ਵਿੱਚ ਆਮ ਆਦਮੀ ਪਾਰਟੀ 634 ਵੋਟਾਂ ਨਾਲ ਅੱਗੇ
ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਅੱਗੇ
ਇਸੇ ਤਰਾਂ ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ। ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।
ਇਸੇ ਤਰ੍ਹਾਂ ਗਿੱਦੜਬਾਹਾ ਹਲਕੇ ਵਿੱਚ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ ਹੈ। ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ।
ਵਿਧਾਨ ਸਭਾ ਹਲਕਾ ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ। ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ।
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੱਥੇ 64.01 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ।
Punjab By Election Results 2024 Live Updates : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ। ਦੱਸ ਦਈਏ ਕਿ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ ਹੈ। ਇਸ ਦੌਰਾਨ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਇਨ੍ਹਾਂ ਵਿਚ ਸਭ ਦੀਆਂ ਨਜ਼ਰਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ, ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਇਕ ਸੰਸਦ ਮੈਂਬਰ ਦੇ ਪੁੱਤਰ 'ਤੇ ਹੋਣਗੀਆਂ।
ਦੱਸ ਦਈਏ ਕਿ ਸੀਸੀਟੀਵੀ ਕੈਮਰਿਆਂ ਰਾਹੀਂ ਗਿਣਤੀ ਕੇਂਦਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਦੇ ਨਾਲ ਥ੍ਰੀ ਲੇਅਰ ਸਕਿਓਰਿਟੀ ਹੋਵੇਗੀ। ਪੰਜਾਬ ਪੁਲਿਸ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਬਲਾਂ ਨੂੰ ਵੀ ਤੈਨਾਤ ਕੀਤਾ ਗਿਆ ਹੈ। ਸਿਰਫ਼ ਉਹੀ ਲੋਕ ਗਿਣਤੀ ਕੇਂਦਰਾਂ ਵਿੱਚ ਜਾ ਸਕਣਗੇ ਜਿਨ੍ਹਾਂ ਦੇ ਕਾਰਡ ਚੋਣ ਕਮਿਸ਼ਨ ਨੇ ਬਣਾਏ ਹਨ।
ਕਾਬਿਲੇਗੌਰ ਹੈ ਕਿ 20 ਨਵੰਬਰ ਨੂੰ ਚਾਰ ਸੀਟਾਂ 'ਤੇ ਕੁੱਲ 63.91 ਫੀਸਦੀ ਵੋਟਿੰਗ ਹੋਈ ਸੀ। ਗਿੱਦੜਬਾਹਾ ਵਿੱਚ ਸਭ ਤੋਂ ਵੱਧ 81.90 ਫੀਸਦੀ ਮਤਦਾਨ ਹੋਇਆ। ਚੱਬੇਵਾਲ ਵਿੱਚ ਸਭ ਤੋਂ ਘੱਟ 53.43 ਫੀਸਦੀ ਵੋਟਿੰਗ ਹੋਈ। ਇੱਥੇ ਔਰਤਾਂ ਨੇ ਮਰਦਾਂ ਨਾਲੋਂ ਵੱਧ ਵੋਟਾਂ ਪਾਈਆਂ ਹਨ। ਇੱਥੇ 42,591 ਔਰਤਾਂ ਅਤੇ 42,585 ਮਰਦਾਂ ਨੇ ਵੋਟ ਪਾਈ। ਡੇਰਾ ਬਾਬਾ ਨਾਨਕ ਵਿੱਚ 64.01 ਫੀਸਦੀ ਅਤੇ ਬਰਨਾਲਾ ਵਿੱਚ 56.34 ਫੀਸਦੀ ਵੋਟਿੰਗ ਹੋਈ।
ਇਹ ਵੀ ਪੜ੍ਹੋ : ਪੰਜਾਬ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਇਸ ਦਿਨ ਪੈਂਣਗੀਆਂ ਵੋਟਾਂ
- PTC NEWS