Punjab By Polls 2024 Updates : ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ
ਦੁਪਹਿਰ 5 ਵਜੇ ਤੱਕ ਪੰਜਾਬ ਦੀਆਂ ਚਾਰੇ ਸੀਟਾਂ 'ਤੇ 59.67 ਫੀਸਦੀ ਵੋਟਿੰਗ ਹੋਈ। ਸਭ ਤੋਂ ਵੱਧ ਵੋਟਿੰਗ ਗਿੱਦੜਬਾਹਾ ਸੀਟ 'ਤੇ ਹੋਈ। ਦੁਪਹਿਰ 5 ਵਜੇ ਤੱਕ ਇੱਥੇ 78.10 ਫੀਸਦੀ ਵੋਟਿੰਗ ਹੋਈ। ਡੇਰਾ ਬਾਬਾ ਨਾਨਕ ਸੀਟ 'ਤੇ 59.8 ਫੀਸਦੀ ਵੋਟਿੰਗ ਹੋਈ ਹੈ। ਇਸ ਦੇ ਨਾਲ ਹੀ ਚੱਬੇਵਾਲ ਸੀਟ 'ਤੇ 48.1 ਫੀਸਦੀ ਵੋਟਿੰਗ ਹੋਈ।
ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ ਨੇ ਦੱਸਿਆ ਕਿ ਬਰਨਾਲਾ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਹੈ। ਲੋਕਤੰਤਰ ਸਾਡੇ ਲਈ ਬਹੁਤ ਵੱਡਾ ਦਿਨ ਹੈ। ਪਰ ਹਾਈਕੋਰਟ ਨੇ ਬਰਨਾਲਾ ਅਦਾਲਤ ਨੂੰ ਛੁੱਟੀ ਨਹੀਂ ਦਿੱਤੀ ਹੈ। ਜਿਸ ਕਾਰਨ ਵਕੀਲ ਭਾਈਚਾਰਾ ਵੋਟ ਦੇ ਅਧਿਕਾਰ ਤੋਂ ਵਾਂਝਾ ਰਹਿ ਗਿਆ ਹੈ। ਕਿਉਂਕਿ ਵੱਖ-ਵੱਖ ਕੇਸਾਂ ਨਾਲ ਸਬੰਧਤ ਲੋਕ ਅਦਾਲਤ ਵਿੱਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਕੀਲਾਂ ਨੂੰ ਵੀ ਛੁੱਟੀ ਦਿੱਤੀ ਜਾਵੇ ਤਾਂ ਜੋ ਸਾਰੇ ਵਕੀਲ ਆਪਣੀ ਵੋਟ ਪਾ ਸਕਣ।

ਇਕ ਪਾਸੇ ਜਿੱਥੇ ਪੰਜਾਬ ਦੇ ਚਾਰ ਹਲਕਿਆਂ ’ਚ ਜ਼ਿਮਨੀ ਚੋਣਾਂ ਲਈ ਵੋਟਿੰਗ ਪੈਣ ਦਾ ਸਿਲਸਿਲਾ ਜਾਰੀ ਹੈ ਉੱਥੇ ਹੀ ਦੂਜੇ ਪਾਸੇ ਗਿੱਦੜਬਾਹਾ ’ਚ ਪੋਲਿੰਗ ਬੂਥਾਂ ’ਤੇ ਕਤਾਰਾਂ ਹਟ ਗਈਆਂ ਹਨ। 11 ਵਜੇ ਤੋਂ ਬਾਅਦ ਕਈ ਪਿੰਡਾਂ ’ਚ ਬੂਥ ਖਾਲੀ ਨਜ਼ਰ ਆਉਣ ਲੱਗੇ ਹਨ। ਨਾਲ ਹੀ ਵੋਟ ਫੀਸਦ ਵੀ ਘੱਟਣ ਲੱਗਾ ਹੈ। ਪਿੰਡ ਮੱਲਣ, ਦੋਦਾ,. ਭਲਾਈਆਣਾ, ਧੂਲਕੋਟ ’ਚ ਕਤਾਰਾਂ ਘੱਟ ਗਈਆਂ ਹਨ।

ਗਿੱਦੜਬਾਹਾ ਦੇ ਗੁਰਦੁਆਰਾ ਗੁਪਤਸਰ ਸਾਹਿਬ ਛੱਤੇਆਣਾ ਵਿਖੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਆਹਮੋ ਸਾਹਮਣੇ ਹੋਏ। ਇਕ ਦੂਜੇ ਨੂੰ ਫਤਹਿ ਬੁਲਾਈ ।


ਡੇਰਾ ਬਾਬਾ ਨਾਨਕ ’ਚ ਸਵੇਰ 9 ਵਜੇ ਤੱਕ 9.7 ਫੀਸਦ ਹੋਈ ਵੋਟਿੰਗ
'ਆਪ' ਤੇ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਵਿਚਾਲੇ ਝੜਪ
ਪੋਲਿੰਗ ਬੂਥ ਦੇ ਬਾਹਰ ਹੋਈ ਤਕਰਾਰ
ਬੂਥ ਦੇ ਬਾਹਰ ਲੱਗੇ ਝੰਡਿਆਂ ਨੂੰ ਲੈ ਕੇ ਹੋਈ ਝੜਪ
ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਮੌਕੇ ’ਤੇ ਮੌਜੂਦ

ਗਿੱਦੜਬਾਹਾ ਦੇ ਵਿੱਚ ਹੋ ਰਹੀਆਂ ਜਿਮਨੀ ਚੋਣਾਂ ਵਿੱਚ ਵੋਟ ਪਾਉਣ ਦੇ ਲਈ ਪਹੁੰਚ ਰਹੇ ਲੋਕ
ਤੜਕਸਾਰ ਘਰਾਂ ਵਿੱਚੋਂ ਵੋਟ ਪਾਉਣ ਨਿਕਲੇ ਲੋਕ
Punjab By Polls 2024 Live Updates : ਪੰਜਾਬ ’ਚ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਸਵੇਰ ਵਜੇ ਤੋਂ ਸ਼ਾਮ 6 ਵਜੇ ਤੱਕ ਇਹ ਵੋਟਿੰਗ ਹੋਵੇਗੀ। ਜਿਸਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।
ਦੱਸ ਦਈਏ ਕਿ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਰਾਖਵੇਂ ਹਲਕੇ ਚੱਬੇਵਾਲ ਦੇ ਵਿਧਾਇਕਾਂ ਨੇ ਲੋਕ ਸਭਾ ਚੋਣਾਂ ਜਿੱਤਣ ਮਗਰੋਂ ਵਿਧਾਇਕੀ ਤੋਂ ਅਸਤੀਫ਼ੇ ਦੇ ਦਿੱਤੇ ਸੀ ਜਿਸ ਕਰਕੇ ਇਨ੍ਹਾਂ ਹਲਕਿਆਂ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਜ਼ਿਮਨੀ ਚੋਣਾਂ ਦੇ ਨਤੀਜੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਆਪਣੇ ਪ੍ਰਭਾਵ ਛੱਡਣਗੇ।
ਮੁੱਖ ਚੋਣ ਅਧਿਕਾਰੀ ਸਿਬੀਨ ਸੀ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਖਾਣ-ਪੀਣ, ਰਿਹਾਇਸ਼ ਦੇ ਉਚਿਤ ਪ੍ਰਬੰਧ ਅਤੇ ਵੱਧ ਰਹੀ ਠੰਢ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕੀਤੇ ਗਏ ਹਨ। ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਸਿਬਿਨ ਸੀ ਨੇ ਦੱਸਿਆ ਕਿ ਚਾਰੇ ਹਲਕਿਆਂ ਵਿੱਚ ਕੁੱਲ ਵੋਟਰਾਂ ਦੀ ਗਿਣਤੀ 696,316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਡੇਰਾ ਬਾਬਾ ਨਾਨਕ ਵਿੱਚ 193,268 ਵੋਟਰ ਹਨ ਅਤੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਚੱਬੇਵਾਲ ਵਿੱਚ ਵੋਟਰਾਂ ਦੀ ਗਿਣਤੀ 159,254 ਹੈ ਅਤੇ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਗਿੱਦੜਬਾਹਾ ਵਿੱਚ ਕੁੱਲ ਵੋਟਰਾਂ ਦੀ ਗਿਣਤੀ 166,489 ਹੈ ਅਤੇ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਬਰਨਾਲਾ ਵਿੱਚ 177305 ਵੋਟਰ ਅਤੇ 212 ਪੋਲਿੰਗ ਸਟੇਸ਼ਨ ਹਨ।
ਇਹ ਵੀ ਪੜ੍ਹੋ : Balwant Singh Rajoana Parole : ਭਲਕੇ ਜੇਲ੍ਹ ਤੋਂ ਬਾਹਰ ਆਉਣਗੇ ਬਲਵੰਤ ਸਿੰਘ ਰਾਜੋਆਣਾ, ਹਾਈਕੋਰਟ ਨੇ ਦਿੱਤੀ ਪੈਰੋਲ, ਜਾਣੋ ਪੂਰਾ ਮਾਮਲਾ
- PTC NEWS