Punjab ByElection 2024 : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਜਾਖੜ, ਬਿੱਟੂ ਤੇ CM ਸੈਣੀ ਸਮੇਤ ਕਈ ਵੱਡੇ ਨਾਮ ਸ਼ਾਮਲ
Punjab ByElection 2024 : ਪੰਜਾਬ ਦੀਆਂ ਚਾਰ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਸਟਾਰ ਪ੍ਰਚਾਰਕਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਪੰਜਾਬ ਪ੍ਰਧਾਨ ਸੁਨੀਲ ਜਾਖੜ, ਹਰਿਆਣਾ ਸੀਐਮ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਸਮੇਤ ਕਈ ਵੱਡੇ ਨਾਂਵਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਸਤੋਂ ਪਹਿਲਾਂ ਮੰਗਲਵਾਰ ਦੁਪਹਿਰ ਬਾਅਦ BJP ਵੱਲੋਂ ਚਾਰ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ 3 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਪਾਰਟੀ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ, ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰੀ ਸੌਂਪੀ ਹੈ।
ਇਨ੍ਹਾਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਹੁਣ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਪੰਜਾਬ ਤੋਂ ਸੁਨੀਲ ਜਾਖੜ ਦਾ ਨਾਮ ਸਭ ਤੋਂ ਉਪਰ ਹੈ, ਜਿਸ ਉਪਰੰਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੈਪਟਨ ਅਮਰਿੰਦਰ ਸਿੰਘ, ਰਵਨੀਤ ਬਿੱਟੂ, ਤਰੁਣ ਚੁੱਘ, ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਹੰਸ ਰਾਜ ਹੰਸ, ਅਰਵਿੰਦ ਖੰਨਾ, ਮਨੋਰੰਜਨ ਕਾਲੀਆ, ਚਰਨਜੀਤ ਸਿੰਘ ਅਟਵਾਲ, ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ ਆਦਿ ਸਮੇਤ ਕਈ ਵੱਡੇ ਨਾਮ ਸੂਚੀ ਵਿੱਚ ਸ਼ਾਮਲ ਹਨ।
Click here for...BJP Star List
- PTC NEWS