Thu, Jul 2, 2026
Whatsapp

Land pooling policy : ਲੈਂਡ ਪੂਲਿੰਗ ਨੀਤੀ ਨੂੰ ਹਰੀ ਝੰਡੀ, ਅਣ-ਅਧਿਕਾਰਤ ਕਲੋਨੀਆਂ ਲਈ ਵੀ ਪਾਪਰਾ ਐਕਟ ’ਚ ਸੋਧ, ਜਾਣੋ ਕੈਬਨਿਟ ਦਾ ਪੂਰਾ ਫੈਸਲਾ

Land pooling policy : ਨਵੀਂ ਸੋਧੀ ਹੋਈ ਲੈਂਡ ਪੂਲਿੰਗ ਨੀਤੀ ’ਚ ਜ਼ਮੀਨ ਮਾਲਕਾਂ ਨੂੰ ਜ਼ਮੀਨ ਬਦਲੇ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੇ ਏਰੀਏ ’ਚ ਵਾਧਾ ਕੀਤਾ ਗਿਆ ਹੈ। ‘ਆਪ’ ਸਰਕਾਰ ਨੇ ਮੁਢਲੇ ਪੜਾਅ ’ਤੇ 14 ਮਈ 2025 ਨੂੰ ਲੈਂਡ ਪੂਲਿੰਗ ਨੀਤੀ ਐਲਾਨੀ ਸੀ, ਜਿਸ ਦਾ ਪੰਜਾਬ ’ਚ ਕਿਸਾਨਾਂ ਨੇ ਵੱਡਾ ਵਿਰੋਧ ਕੀਤਾ ਸੀ।

Reported by:  PTC News Desk  Edited by:  KRISHAN KUMAR SHARMA -- July 02nd 2026 11:06 AM -- Updated: July 02nd 2026 11:15 AM
Land pooling policy : ਲੈਂਡ ਪੂਲਿੰਗ ਨੀਤੀ ਨੂੰ ਹਰੀ ਝੰਡੀ, ਅਣ-ਅਧਿਕਾਰਤ ਕਲੋਨੀਆਂ ਲਈ ਵੀ ਪਾਪਰਾ ਐਕਟ ’ਚ ਸੋਧ, ਜਾਣੋ ਕੈਬਨਿਟ ਦਾ ਪੂਰਾ ਫੈਸਲਾ

Land pooling policy : ਲੈਂਡ ਪੂਲਿੰਗ ਨੀਤੀ ਨੂੰ ਹਰੀ ਝੰਡੀ, ਅਣ-ਅਧਿਕਾਰਤ ਕਲੋਨੀਆਂ ਲਈ ਵੀ ਪਾਪਰਾ ਐਕਟ ’ਚ ਸੋਧ, ਜਾਣੋ ਕੈਬਨਿਟ ਦਾ ਪੂਰਾ ਫੈਸਲਾ

Land pooling policy : ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਜ਼ਮੀਨ ਮਾਲਕਾਂ ਦੇ ਵਿਰੋਧ ਕਾਰਨ ਬੁੱਧਵਾਰ ਨੂੰ ਸੋਧ ਕਰਨ ਮਗਰੋਂ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ’ਚ ਜ਼ਮੀਨ ਮਾਲਕਾਂ ਨੂੰ ਵਾਧੂ ਲਾਭ ਦੇਣ ਦੇ ਮਕਸਦ ਨਾਲ ਨਵੀਂ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਦਾ ਰਾਹ ਮੋਕਲਾ ਕਰਨ ਦਾ ਯਤਨ ਕੀਤਾ ਗਿਆ ਹੈ। (Punjab Cabinet Decisions)

ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੇ ਏਰੀਏ ’ਚ ਵਾਧਾ


ਨਵੀਂ ਸੋਧੀ ਹੋਈ ਲੈਂਡ ਪੂਲਿੰਗ ਨੀਤੀ ’ਚ ਜ਼ਮੀਨ ਮਾਲਕਾਂ ਨੂੰ ਜ਼ਮੀਨ ਬਦਲੇ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੇ ਏਰੀਏ ’ਚ ਵਾਧਾ ਕੀਤਾ ਗਿਆ ਹੈ। ‘ਆਪ’ ਸਰਕਾਰ ਨੇ ਮੁਢਲੇ ਪੜਾਅ ’ਤੇ 14 ਮਈ 2025 ਨੂੰ ਲੈਂਡ ਪੂਲਿੰਗ ਨੀਤੀ ਐਲਾਨੀ ਸੀ, ਜਿਸ ਦਾ ਪੰਜਾਬ ’ਚ ਕਿਸਾਨਾਂ ਨੇ ਵੱਡਾ ਵਿਰੋਧ ਕੀਤਾ ਸੀ ਅਤੇ ਮਾਮਲਾ ਹਾਈ ਕੋਰਟ ’ਚ ਪਹੁੰਚ ਗਿਆ ਸੀ।

ਮੌਜੂਦ ਜਾਣਕਾਰੀ ਅਨੁਸਾਰ ਲੈਂਡ ਪੂਲਿੰਗ ਨੀਤੀ ਤਹਿਤ, ਜੋ ਮਿਕਸਡ ਯੂਜ਼ ਅਤੇ ਰਿਹਾਇਸ਼ੀ ਮਕਸਦ ਲਈ ਜ਼ਮੀਨ ਲਈ ਜਾਵੇਗੀ, ਉਸ ’ਚ ਪ੍ਰਤੀ ਏਕੜ ਬਦਲੇ ਜ਼ਮੀਨ ਮਾਲਕਾਂ ਨੂੰ 210 ਵਰਗ ਗਜ਼ ਦਾ ਕਮਰਸ਼ੀਅਲ ਪਲਾਟ ਦਿੱਤਾ ਜਾਵੇਗਾ ਜਦਕਿ ਪੁਰਾਣੀ ਨੀਤੀ ’ਚ ਇਹ 200 ਵਰਗ ਗਜ਼ ਦਾ ਪਲਾਟ ਦੇਣ ਦਾ ਪ੍ਰਬੰਧ ਸੀ। ਇਸ ਸ਼੍ਰੇਣੀ ’ਚ ਪ੍ਰਤੀ ਏਕੜ ਪਿੱਛੇ ਇੱਕ ਹਜ਼ਾਰ ਗਜ਼ ਦਾ ਰਿਹਾਇਸ਼ੀ ਪਲਾਟ ਵੀ ਦਿੱਤਾ ਜਾਣਾ ਹੈ ਜਿਸ ਦੇ ਏਰੀਏ ’ਚ ਸੋਧੀ ਨੀਤੀ ’ਚ ਕੋਈ ਵਾਧਾ ਨਹੀਂ ਕੀਤਾ ਗਿਆ। 

ਅਣਅਧਿਕਾਰਤ ਕਲੋਨੀਆਂ ’ਚ ਬਣੀਆਂ ਇਮਾਰਤਾਂ ਰੈਗੂਲਰ ਕਰਨ ਲਈ ਪਾਪਰਾ ਐਕਟ ’ਚ ਸੋਧ

ਦੂਜੀ ਸ਼੍ਰੇਣੀ ਤਹਿਤ ਜੋ ਜ਼ਮੀਨ ਸੋਧੀ ਹੋਈ ਨੀਤੀ ਤਹਿਤ ਰਿਹਾਇਸ਼ੀ ਮਕਸਦ ਲਈ ਐਕੁਆਇਰ ਕੀਤੀ ਜਾਵੇਗੀ, ਉਸ ਬਦਲੇ ਜ਼ਮੀਨ ਮਾਲਕਾਂ ਨੂੰ 1630 ਵਰਗ ਗਜ਼ ਦਾ ਰਿਹਾਇਸ਼ੀ ਪਲਾਟ ਦਿੱਤਾ ਜਾਵੇਗਾ ਜਦਕਿ ਪੁਰਾਣੀ ਨੀਤੀ ’ਚ ਇਹ ਏਰੀਆ 1600 ਵਰਗ ਗਜ਼ ਸੀ। ਇਸੇ ਤਰ੍ਹਾਂ ਵਪਾਰਕ ਕੰਮਾਂ ਲਈ ਜੋ ਜ਼ਮੀਨ ਹੁਣ ਜ਼ਮੀਨ ਮਾਲਕਾਂ ਤੋਂ ਲਈ ਜਾਵੇਗੀ, ਉਸ ’ਚ 840 ਵਰਗ ਗਜ਼ ਦਾ ਵਪਾਰਕ ਪਲਾਟ ਦਿੱਤਾ ਜਾਵੇਗਾ ਜੋ ਪਹਿਲਾਂ 800 ਗਜ਼ ਦਾ ਸੀ। ਇਨ੍ਹਾਂ ਸਾਰੀਆਂ ਸ਼੍ਰੇਣੀਆਂ ’ਚ ਜ਼ਮੀਨ ਦੀ ਮਲਕੀਅਤ ਇੱਕ ਏਕੜ ਤੋਂ ਵੱਧ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ... ਨਰਕ ਭਰੀ ਜ਼ਿੰਦਗੀ ਜਿਊਣ ਲਈ ਦਾਰਾ ਸਿੰਘ, ਔਖੇ ਸਮੇਂ 'ਚ ਮਾਂ ਵੀ ਛੱਡ ਗਈ ਦੋਵੇਂ ਧੀਆਂ ਦਾ ਸਾਥ, ਸਮਾਜ ਸੇਵੀਆਂ ਨੂੰ ਲਾਈ ਗੁਹਾਰ

ਸੋਧੀ ਹੋਈ ਨੀਤੀ ਤਹਿਤ ਜ਼ਮੀਨ ਦੇ ਟੁਕੜਿਆਂ ਵਾਲੇ ਜ਼ਮੀਨ ਮਾਲਕਾਂ ਨੂੰ ਵਿਸ਼ੇਸ਼ ਲੈਟਰਜ਼ ਆਫ਼ ਇੰਟੈਂਟ ਵੀ ਜਾਰੀ ਕੀਤੇ ਜਾਣਗੇ। ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਇਸ ਸਕੀਮ ਅਧੀਨ ਅਲਾਟ ਕੀਤੇ ਗਏ ਵਿਕਸਿਤ ਪਲਾਟ ਦੀ ਰਜਿਸਟ੍ਰੇਸ਼ਨ ਸਮੇਂ ਅਸਲ ਜ਼ਮੀਨ ਮਾਲਕਾਂ ਤੋਂ ਕੋਈ ਸਟੈਂਪ ਡਿਊਟੀ ਨਹੀਂ ਲਈ ਜਾਵੇਗੀ। ਇੱਕ ਹੋਰ ਸੋਧ ਤਹਿਤ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਲੈਂਡ ਪੂਲਿੰਗ ਨੀਤੀ ਤਹਿਤ ਸੜਕਾਂ ਅਤੇ ਹੋਰ ਜਨਤਕ ਮਕਸਦਾਂ ਲਈ ਐਕੁਆਇਰ ਹੁੰਦੀ ਹੈ ਤਾਂ ਉਨ੍ਹਾਂ ਕਿਸਾਨਾਂ ਨੂੰ ਐਕੁਆਇਰ ਜ਼ਮੀਨ ਬਦਲੇ ਪਲਾਟ ਮਿਲਣਗੇ।

ਜ਼ਮੀਨ ਬਦਲੇ ਮਿਲੇਗਾ ਪਲਾਟ

ਇੱਕ ਏਕੜ ਜ਼ਮੀਨ ਬਦਲੇ 200 ਵਰਗ ਗਜ਼ ਦਾ ਪਲਾਟ, ਇੱਕ ਤੋਂ ਡੇਢ ਏਕੜ ਜ਼ਮੀਨ ਲਈ 300 ਵਰਗ ਗਜ਼ ਅਤੇ ਢਾਈ ਏਕੜ ਤੋਂ ਵੱਧ ਜ਼ਮੀਨ ਐਕੁਆਇਰ ਹੋਣ ’ਤੇ ਪੰਜ ਸੌ ਵਰਗ ਗਜ਼ ਦਾ ਪਲਾਟ ਮਿਲੇਗਾ। ਅੱਜ ਕੈਬਨਿਟ ਮੀਟਿੰਗ ’ਚ ਪੰਜਾਬ ’ਚ ਅਣਅਧਿਕਾਰਤ ਕਲੋਨੀਆਂ ’ਚ ਬਣੀਆਂ ਇਮਾਰਤਾਂ ਰੈਗੂਲਰ ਕਰਨ ਲਈ ਪਾਪਰਾ ਐਕਟ ’ਚ ਸੋਧ ਕੀਤੀ ਗਈ ਹੈ। ਇਸੇ ਤਰ੍ਹਾਂ 1 ਜਨਵਰੀ ਤੋਂ 30 ਸਤੰਬਰ ਤੱਕ ਵੋਟਰ ਸੂਚੀਆਂ ਦੇ ਵਿਸ਼ੇਸ਼ ਸੁਧਾਈ ਦੌਰਾਨ ਕੁਝ ਨਾਗਰਿਕ-ਕੇਂਦਰਿਤ ਸੇਵਾਵਾਂ ਲਈ ਫ਼ੀਸਾਂ ਦੀ ਛੋਟ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਕਿਸਾਨੀ ਰੋਹ ਮਗਰੋਂ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਦੇ ਮੁਢਲੇ ਨੋਟੀਫ਼ਿਕੇਸ਼ਨ ’ਚ ਪਹਿਲਾਂ ਚਾਰ ਜੂਨ ਅਤੇ ਫਿਰ 25 ਜੁਲਾਈ ਨੂੰ ਸੋਧਾਂ ਕੀਤੀਆਂ ਸਨ। ਇਸ ਦੇ ਬਾਵਜੂਦ ਕਿਸਾਨ ਰਾਜ਼ੀ ਨਹੀਂ ਹੋਏ ਜਿਸ ਕਾਰਨ ਸਰਕਾਰ ਨੇ 11 ਅਗਸਤ 2025 ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK