Land Pooling Scheme Notification Cancels : ਕਿਸਾਨਾਂ ਦੀ ਵੱਡੀ ਜਿੱਤ; ਪੰਜਾਬ ਕੈਬਨਿਟ ਨੇ ਲੈਂਡ ਪੂਲਿੰਗ ਸਕੀਮ ਦਾ ਨੋਟੀਫਿਕੇਸ਼ਨ ਕੀਤਾ ਰੱਦ
Land Pooling Scheme Notification : ਪੰਜਾਬ ’ਚ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ। ਦਅਰਸਲ ਪੰਜਾਬ ਕੈਬਨਿਟ ਨੇ ਲੈਂਡ ਪੂਲਿੰਗ ਸਕੀਮ ਦਾ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਬੀਤੀ 11 ਅਗਸਤ ਨੂੰ ਸਰਕਾਰ ਵੱਲੋਂ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਦੇ ਭਾਰੀ ਵਿਰੋਧ ਦੇ ਚੱਲਦੇ ਸਕੀਮ ਨੂੰ ਵਾਪਸ ਲੈ ਲਿਆ ਸੀ। ਸ਼੍ਰੋਮਣੀ ਅਕਾਲੀ ਦਲ ਨੇ ਵੀ ਲੈਂਡ ਪੂਲਿੰਗ ਖਿਲਾਫ਼ ਵੱਡੇ ਪੱਧਰ 'ਤੇ ਸੰਘਰਸ਼ ਵਿੱਢਿਆ ਸੀ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਡੀਨੋਟੀਫਾਈ ਕਰ ਦਿੱਤਾ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ 'ਤੇ ਹੋਈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਲਦੀ ਹੀ ਇੱਕ ਪ੍ਰੈਸ ਕਾਨਫਰੰਸ ਕਰਨਗੇ। ਹਾਲ ਹੀ ਵਿੱਚ, ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਡੀਨੋਟੀਫਾਈ ਕਰ ਦਿੱਤਾ ਸੀ।
ਕੀ ਸੀ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ
ਪੰਜਾਬ ਸਰਕਾਰ ਨੇ ਮਈ 2025 ਵਿੱਚ ਲੈਂਡ ਪੂਲਿੰਗ ਨੀਤੀ ਸ਼ੁਰੂ ਕੀਤੀ ਸੀ। ਇਸਦਾ ਉਦੇਸ਼ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਵਿਕਾਸ ਯੋਜਨਾਵਾਂ ਨੂੰ ਉਤਸ਼ਾਹਿਤ ਕਰਨਾ ਸੀ। ਇਸ ਨੀਤੀ ਦੇ ਤਹਿਤ, ਕਿਸਾਨਾਂ ਤੋਂ ਜ਼ਮੀਨ ਸਵੈ-ਇੱਛਾ ਨਾਲ ਲਈ ਜਾਣੀ ਸੀ ਅਤੇ ਵਿਕਸਤ ਕੀਤੀ ਜਾਣੀ ਸੀ। ਬਦਲੇ ਵਿੱਚ, ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਅਨੁਪਾਤ ਵਿੱਚ ਰਿਹਾਇਸ਼ੀ ਅਤੇ ਵਪਾਰਕ ਪਲਾਟ ਦਿੱਤੇ ਜਾਣੇ ਸਨ।
ਸਰਕਾਰ ਨੇ ਦਾਅਵਾ ਕੀਤਾ ਕਿ ਇਹ ਨੀਤੀ ਕਿਸਾਨਾਂ ਨੂੰ ਸ਼ਹਿਰੀ ਵਿਕਾਸ ਵਿੱਚ ਭਾਈਵਾਲ ਬਣਾਏਗੀ ਅਤੇ ਉਨ੍ਹਾਂ ਦੀ ਜ਼ਮੀਨ ਦੀ ਕੀਮਤ ਵਧਾਏਗੀ। ਪਰ, ਇਸ ਨੀਤੀ ਦਾ ਭਾਰੀ ਵਿਰੋਧ ਕੀਤਾ ਗਿਆ, ਖਾਸ ਕਰਕੇ ਛੋਟੇ ਕਿਸਾਨਾਂ ਨੇ ਇਸਨੂੰ ਕਿਸਾਨ ਵਿਰੋਧੀ ਦੱਸਿਆ।
ਇਸ ਨੀਤੀ ਵਿਰੁੱਧ ਕਿਸਾਨਾਂ ਵਿੱਚ ਸੀ ਗੁੱਸਾ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨ ਸੜਕਾਂ 'ਤੇ ਉਤਰ ਆਏ ਅਤੇ ਇਸ ਨੀਤੀ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤੇ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਰਗੀਆਂ ਵਿਰੋਧੀ ਪਾਰਟੀਆਂ ਨੇ ਵੀ ਇਸਨੂੰ 'ਕਿਸਾਨ ਵਿਰੋਧੀ' ਕਰਾਰ ਦਿੱਤਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਨੀਤੀ 'ਤੇ ਸਵਾਲ ਉਠਾਏ ਅਤੇ ਸਰਕਾਰ ਨੂੰ ਫਟਕਾਰ ਲਗਾਈ ਅਤੇ 9 ਅਗਸਤ 2025 ਨੂੰ ਇਸ ਨੀਤੀ 'ਤੇ ਪਾਬੰਦੀ ਲਗਾ ਦਿੱਤੀ ਅਤੇ ਅੰਤ ਵਿੱਚ 11 ਅਗਸਤ 2025 ਨੂੰ ਪੰਜਾਬ ਸਰਕਾਰ ਨੇ ਇਸਨੂੰ ਪੂਰੀ ਤਰ੍ਹਾਂ ਵਾਪਸ ਲੈ ਲਿਆ।
ਇਹ ਵੀ ਪੜ੍ਹੋ : Patiala Murder News : 14 ਸਾਲ ਦੇ ਮੁੰਡੇ ਦਾ ਬੇਰਹਿਮੀ ਨਾਲ ਕਤਲ; ਚਾਚੇ ਨੇ ਭਤੀਜੇ ਦੀ ਲਈ ਜਾਨ- ਪਰਿਵਾਰ ਦਾ ਇਲਜ਼ਾਮ
- PTC NEWS