Punjab Cabinet Expansion News : 3 ਸਾਲਾਂ ’ਚ ਪੰਜਾਬ ਕੈਬਨਿਟ ਦਾ 7ਵਾਂ ਵਿਸਥਾਰ, ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਨੂੰ ਮਿਲੇ ਇਹ ਵਿਭਾਗ
Punjab Cabinet Expansion News : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਕੈਬਨਿਟ ਵਿਸਥਾਰ ਨੂੰ ਹੋ ਰਿਹਾ ਹੈ। ਇਹ 3 ਸਾਲਾਂ ਵਿੱਚ ਸਰਕਾਰ ਦਾ ਸੱਤਵਾਂ ਕੈਬਨਿਟ ਵਿਸਥਾਰ ਹੋਇਆ। ਇਸ ਦੌਰਾਨ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤੀ ਗਈ ਹੈ।
ਇਸ ਤੋਂ ਇਲਾਵਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਵੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਅੱਜ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਮਾਣਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਜੀ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ। ਉਹਨਾਂ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਬਹੁਤ-ਬਹੁਤ ਵਧਾਈਆਂ।
ਸੰਜੀਵ ਅਰੋੜਾ ਜੀ ਨੂੰਐਨਆਰਆਈ ਵਿਭਾਗ ਅਤੇ ਇੰਡਸਟਰੀ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਜੀ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ। ਪੰਜਾਬ ਦੇ ਵਿਕਾਸ ਅਤੇ ਸੂਬੇ ਦੇ 3 ਕਰੋੜ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰਨਗੇ।
ਸੰਜੀਵ ਅਰੋੜਾ ਦਾ ਸਿਆਸੀ ਸਫ਼ਰ
ਹਾਲਾਂਕਿ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਹੈ। ਜਿਸ ’ਚ ਉਨ੍ਹਾਂ ਨੇ ਆਪਣੇ ਕੀਤੇ ਹੋਏ ਕੰਮਾਂ ਦੀ ਜਾਣਕਾਰੀ ਵੀ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਵੱਲੋਂ ਲੋਕਾਂ ਦੀ ਭਲਾਈ ਲਈ ਕੰਮ ਜਾਰੀ ਹੈ।
ਸਰਕਾਰ ਤੋਂ ਹੁਣ ਤੱਕ ਕਿਸ-ਕਿਸ ਦੀ ਹੋਈ ਛੁੱਟੀ ?
ਦੱਸ ਦਈਏ ਕਿ ਹੁਣ ਤੱਕ ਪੰਜਾਬ ਕੈਬਨਿਟ ਵਿੱਚੋਂ ਫੌਜਾ ਸਿੰਘ ਸਰਾਰੀ, ਵਿਜੇ ਸਿੰਗਲਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ, ਇੰਦਰਬੀਰ ਨਿੱਝਰ ਅਤੇ ਬਲਕਾਰ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਤੇ ਬ੍ਰਮ ਸ਼ੰਕਰ ਜ਼ਿੰਪਾ ਦੀ ਕੈਬਨਿਟ ਚੋਂ ਛੁੱਟੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ : Bikram Singh Majithia News : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ; ਹੁਣ ਇਸ ਦਿਨ ਹੋਵੇਗੀ ਮਾਮਲੇ ’ਤੇ ਮੁੜ ਸੁਣਵਾਈ
- PTC NEWS