Thu, Mar 23, 2023
Whatsapp

Punjab Cabinet Meeting: ਭਲਕੇ ਬਜਟ ਪੇਸ਼ ਹੋਣ ਤੋਂ ਬਾਅਦ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 10 ਮਾਰਚ 2023 ਦਿਨ ਸ਼ੁਕਰਵਾਰ ਨੂੰ ਬਾਅਦ ਦੁਪਹਿਰ 3:30 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।

Written by  Aarti -- March 09th 2023 04:09 PM
Punjab Cabinet Meeting: ਭਲਕੇ ਬਜਟ ਪੇਸ਼ ਹੋਣ ਤੋਂ ਬਾਅਦ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Punjab Cabinet Meeting: ਭਲਕੇ ਬਜਟ ਪੇਸ਼ ਹੋਣ ਤੋਂ ਬਾਅਦ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Punjab Cabinet Meeting: ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 10 ਮਾਰਚ 2023 ਦਿਨ ਸ਼ੁਕਰਵਾਰ ਨੂੰ ਬਾਅਦ ਦੁਪਹਿਰ 3:30 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ’ਚ ਜਾਰੀ ਕੀਤਾ ਜਾਵੇਗਾ। ਇਸ ਦੌਰਾਨ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। 

ਇਸ ਤੋਂ ਇਲਾਵਾ ਭਲਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਹੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ। 

ਉੱਥੇ ਹੀ ਦੂਜੇ ਪਾਸੇ ਪੰਜਾਬ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। ਵਿਰੋਧੀ ਪਾਰਟੀਆਂ ਵੱਲੋਂ ਵੱਖ ਵੱਖ ਮੁੱਦਿਆਂ ’ਤੇ ਸੱਤਾਧਿਰ ਸਰਕਾਰ ਨੂੰ ਘੇਰਿਆ ਗਿਆ। ਅੱਜ ਪੰਜਾਬ ਵਿਧਾਨਸਭਾ ਦਾ ਚੌਥਾ ਦਿਨ ਸੀ ਇਸ ਦੌਰਾਨ ਕਾਂਗਰਸ ਪਾਰਟੀ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ ਚੁੱਕਿਆ ਗਿਆ। ਫਿਲਹਾਲ ਪੰਜਾਬ ਵਿਧਾਨਸਭਾ ਦੀ ਕਾਰਵਾਈ ਭਲਕੇ 10 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ। 


- PTC NEWS

adv-img

Top News view more...

Latest News view more...