Fri, Jun 19, 2026
Whatsapp

22 ਜੂਨ ਨੂੰ ਪੰਜਾਬ ਕੈਬਨਿਟ ਦੀ ਮੀਟਿਗ, ਹੋ ਸਕਦਾ ਕੋਈ ਵੱਡਾ ਐਲਾਨ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 22 ਜੂਨ ਨੂੰ ਹੋਣ ਜਾ ਰਹੀ ਹੈ। ਇਹ ਕੈਬਨਿਟ ਮੀਟਿੰਗ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਣ ਜਾ ਰਹੀ ਹੈ।

Reported by:  PTC News Desk  Edited by:  Amritpal Singh -- June 19th 2026 11:14 AM -- Updated: June 19th 2026 11:33 AM
22 ਜੂਨ ਨੂੰ ਪੰਜਾਬ ਕੈਬਨਿਟ ਦੀ ਮੀਟਿਗ, ਹੋ ਸਕਦਾ ਕੋਈ ਵੱਡਾ ਐਲਾਨ

22 ਜੂਨ ਨੂੰ ਪੰਜਾਬ ਕੈਬਨਿਟ ਦੀ ਮੀਟਿਗ, ਹੋ ਸਕਦਾ ਕੋਈ ਵੱਡਾ ਐਲਾਨ

Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 22 ਜੂਨ ਨੂੰ ਹੋਣ ਜਾ ਰਹੀ ਹੈ। ਇਹ ਕੈਬਨਿਟ ਮੀਟਿੰਗ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਹਾਲਾਂਕਿ, ਅਜੇ ਤੱਕ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। 2022 ‘ਚ ਬਣੀ ਮਾਨ ਸਰਕਾਰ ਦੇ ਕਾਰਜਕਾਲ ਦੇ ਹੁਣ ਲਗਭਗ 6 ਮਹੀਨੇ ਬਾਕੀ ਰਹਿ ਗਏ ਹਨ। ਇਸ ਵਿਚਕਾਰ ਮਾਨ ਸਰਕਾਰ ਵੱਲੋਂ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਕੀਤੇ ਜਾ ਸਕਦੇ ਹਨ। ਦੂਜੇ ਪਾਸੇ, ਪੰਜਾਬ ਦੀ ਰਾਜਨੀਤੀ ‘ਚ ਮਚੀ ਉਥਲ-ਪੁਥਲ ਕਾਰਨ ਵੀ ਇਸ ਕੈਬਨਿਟ ਮੀਟਿੰਗ ‘ਤੇ ਸਭ ਦੀਆਂ ਨਜ਼ਰਾਂ ਰਹਿਣ ਵਾਲੀਆਂ ਹਨ।


ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਾਸ਼ੀ ਦੇਣ ਦੀਆਂ ਤਿਆਰੀਆਂ

ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਕਾਰ ਯੋਜਨਾ ਦੇ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਐਡਵਾਂਸ ਰਾਸ਼ੀ ਦੇਣ ਦੀਆਂ ਵੱਡੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਯੋਜਨਾ ਦਾ ਵਿੱਤੀ ਲਾਭ 1 ਜੁਲਾਈ ਤੋਂ ਸ਼ੁਰੂ ਕਰਨ ਲਈ ਵਿੱਤ ਵਿਭਾਗ ਵੱਲੋਂ ਆਖ਼ਰੀ ਪੜਾਅ ਦੀਆਂ ਤਿਆਰੀਆਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਸਰਕਾਰ ਵੱਲੋਂ ਇਸ ਰਾਸ਼ੀ ਦਾ ਭੁਗਤਾਨ ਤਿਮਾਹੀ ਜਾਂ ਛਿਮਾਹੀ ਦੇ ਆਧਾਰ ਤੇ ਕਰਨ ਦੇ ਵੱਖ-ਵੱਖ ਬਦਲਾਂ ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਇਸ ਫੈਸਲੇ ਦੇ ਚੱਲਦਿਆਂ ਯੋਗ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਐਡਵਾਂਸ ਰਾਸ਼ੀ ਦੇ ਨਾਲ-ਨਾਲ ਅਪ੍ਰੈਲ ਮਹੀਨੇ ਤੋਂ ਬਣਦੀ ਬਕਾਇਆ ਰਕਮ ਵੀ ਸਿੱਧੇ ਤੌਰ ਤੇ ਟ੍ਰਾਂਸਫਰ ਕੀਤੀ ਜਾ ਸਕਦੀ ਹੈ।

ਮੁਫ਼ਤ ਹੁਨਰ ਸਿਖਲਾਈ ਕੋਰਸ

ਮਾਨ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਹੁਨਰ ਸਿਖਲਾਈ ਕੋਰਸ ਵੀ ਸ਼ੁਰੂ ਕਰਨ ਜਾ ਰਹੀ ਹੈ। ਦੋ ਰੁਜ਼ਗਾਰ-ਅਧਾਰਤ ਕੋਰਸਾਂ ਲਈ ਸਿਖਲਾਈ 1 ਜੁਲਾਈ ਨੂੰ ਲੁਧਿਆਣਾ ਤੇ ਜਲੰਧਰ ‘ਚ ਸ਼ੁਰੂ ਹੋਵੇਗੀ। ਸਿਖਲਾਈ ਦੌਰਾਨ, ਨੌਜਵਾਨਾਂ ਨੂੰ ਮੁਫ਼ਤ ਰਿਹਾਇਸ਼, ਖਾਣਾ, ਸਿਖਲਾਈ ਕਿੱਟਾਂ ਤੇ ਰਾਸ਼ਟਰੀ ਪੱਧਰ ਦਾ ਸਰਟੀਫਿਕੇਟ ਮਿਲੇਗਾ। ਨੌਜਵਾਨਾਂ ਤੋਂ ਕੋਈ ਕੋਰਸ ਫੀਸ ਨਹੀਂ ਲਈ ਜਾਵੇਗੀ ਤੇ ਪੰਜਾਬ ਸਰਕਾਰ ਸਾਰੀ ਲਾਗਤ ਸਹਿਣ ਕਰੇਗੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਇਹ ਪਹਿਲ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਾਂ ਨਾਲ ਲੈਸ ਕਰਨ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਸਥਿਰਤਾ ਪ੍ਰਦਾਨ ਕਰਨ ‘ਚ ਮਦਦ ਕਰੇਗੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK