Mon, Jun 2, 2025
Whatsapp

Punjab Cabinet Meeting : ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਬਜਟ ਇਜਲਾਸ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ। ਦੂਜੇ ਪਾਸੇ ਬਜਟ ਇਜਲਾਸ ਦੀ ਪ੍ਰਵਾਨਗੀ ਨਾ ਮਿਲਣ ’ਤੇ ਪੰਜਾਬ ਸਰਕਾਰ ਸੁਪਰਿਮ ਕੋਰਟ ਪਹੁੰਚ ਚੁੱਕੀ ਹੈ। ਜਿਸ ’ਤੇ ਅੱਜ ਸਰਬਉੱਚ ਅਦਾਲਤ ’ਚ ਮਾਮਲੇ ’ਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ।

Reported by:  PTC News Desk  Edited by:  Aarti -- February 28th 2023 10:37 AM
Punjab Cabinet Meeting :  ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab Cabinet Meeting : ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab Cabinet Meeting Today: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਬਜਟ ਇਜਲਾਸ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ। ਸੀਐੱਮ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ 12 ਵਜੇ ਹੋਵੇਗੀ। 

ਦੂਜੇ ਪਾਸੇ ਇਹ ਵੀ ਦੱਸ ਦਈਏ ਕਿ ਬਜਟ ਇਜਲਾਸ ਦੇ ਲਈ ਹਾਲੇ ਤੱਕ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਪ੍ਰਵਾਨਗੀ ਨਹੀਂ ਮਿਲੀ ਹੈ। ਹਾਲਾਂਕਿ ਬਜਟ ਇਜਲਾਸ ਦੀ ਪ੍ਰਵਾਨਗੀ ਨਾ ਮਿਲਣ ’ਤੇ ਪੰਜਾਬ ਸਰਕਾਰ ਸੁਪਰਿਮ ਕੋਰਟ ਪਹੁੰਚ ਚੁੱਕੀ ਹੈ। ਜਿਸ ’ਤੇ ਅੱਜ ਸਰਬਉੱਚ ਅਦਾਲਤ ’ਚ ਮਾਮਲੇ ’ਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ। 


ਕਾਬਿਲੇਗੌਰ ਹੈ ਕਿ ਅਧਿਆਪਕਾਂ ਨੂੰ ਸਿੰਗਾਪੁਰ ਭੇਜਣ ਦੇ ਮਾਮਲੇ ’ਤੇ ਵਿਵਾਦ ਭਖ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਖੜੇ ਕਰ ਦਿੱਤੇ ਸੀ। ਜਿਸ ਤੋਂ ਬਾਅਦ ਵਿਵਾਦ ਇੱਥੋ ਤੱਕ ਵਧ ਗਿਆ ਕਿ ਰਾਜਪਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਮਨਜ਼ੂਰੀ ਨਹੀਂ ਮਿਲੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਸੈਸ਼ਨ ਦੀ ਮਨਜ਼ੂਰੀ ਨਾ ਮਿਲਣ ’ਤੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। 

ਇਹ ਵੀ ਪੜ੍ਹੋ: Former MLA Madan Lal Jalalpur : ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨਾਮਜ਼ਦ, ਲੁੱਕ ਆਊਟ ਨੋਟਿਸ ਜਾਰੀ

- PTC NEWS

Top News view more...

Latest News view more...

PTC NETWORK