Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ , 13 ਅਪ੍ਰੈਲ ਨੂੰ ਕਿਸਾਨਾਂ ਨੂੰ ਅਬੋਹਰ ’ਚ ਦਿੱਤੇ ਜਾਣਗੇ ਚੈੱਕ-ਧਾਲੀਵਾਲ
ਚੰਡੀਗੜ੍ਹ: ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਸਿਵਲ ਸਕੱਤਰੇਤ ’ਚ ਬੈਠਕ ਹੋਈ ਹੈ। ਇਸ ਦੌਰਾਨ ਪੰਜਾਬ ਵਜ਼ਾਰਤ ਦੀ ਬੈਠਕ ’ਚ ਅਹਿਮ ਮੁੱਦਿਆ ’ਤੇ ਚਰਚਾ ਕੀਤੀ ਗਈ।
ਇਸ ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੀਂਹ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ। ਕਿਸਾਨਾਂ ਨੂੰ ਜਲਦ ਮੁਆਵਜ਼ਾ ਦਿੱਤਾ ਜਾਵੇਗਾ। 13 ਅਪ੍ਰੈਲ ਨੂੰ ਕਿਸਾਨਾਂ ਨੂੰ ਅਬੋਹਰ ’ਚ ਚੈੱਕ ਦਿੱਤੇ ਜਾਣਗੇ। ਨਾਲ ਹੀ ਚੈੱਕ ਦਿੱਤੇ ਜਾਣ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ’ਚ ਪੈਸੇ ਆ ਜਾਣਗੇ। ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਇਹ ਵੀ ਕਿਹਾ ਕਿ ਜਿਵੇਂ ਜਿਵੇਂ ਗਿਰੌਦਰੀ ਹੁੰਦੀ ਜਾਵੇਗੀ ਕਿਸਾਨਾਂ ਨੂੰ ਉਨ੍ਹਾਂ ਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ।
ਦੱਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਉਣ ਵਾਲੀਆਂ ਹਨ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਸੀਐੱਮ ਮਾਨ ਵੱਲੋਂ ਜਲੰਧਰ ਉਪ ਚੋਣ ਕਰਵਾਉਣ ਲਈ ਕੋਈ ਵੀ ਫੈਸਲਾ ਲਾਗੂ ਕੀਤਾ ਜਾ ਸਕਦਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਬੈਮੌਸਮੀ ਮੀਂਹ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਦੇ ਲਈ ਮੁਆਵਾਜ਼ਾ ਰਾਸ਼ੀ ਦਾ ਐਲਾਨ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Ludhiana: ਲੁਧਿਆਣਾ ’ਚ ਕਈ ਥਾਵਾਂ ’ਤੇ ਧਾਰਾ 144 ਲਾਗੂ, ਧਰਨੇ ’ਤੇ ਮੁਜ਼ਾਹਰਿਆਂ ’ਤੇ ਲੱਗੀ ਰੋਕ
- PTC NEWS