Sun, Dec 14, 2025
Whatsapp

Punjab Cabinet Meeting : 8 ਸਤੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ; ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ CM ਮਾਨ

ਹੜ੍ਹ ਸੰਕਟ ਸਬੰਧੀ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਵੇਗੀ। ਮੁੱਖ ਮੰਤਰੀ ਮਾਨ ਇਸ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।

Reported by:  PTC News Desk  Edited by:  Aarti -- September 07th 2025 08:52 PM
Punjab Cabinet Meeting :  8 ਸਤੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ; ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ CM ਮਾਨ

Punjab Cabinet Meeting : 8 ਸਤੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ; ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ CM ਮਾਨ

Punjab Cabinet Meeting :  ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਕੱਲ੍ਹ 8 ਸਤੰਬਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ 'ਤੇ ਹੋਵੇਗੀ। ਇਸ ਮੀਟਿੰਗ ਵਿੱਚ ਕਈ ਵੱਡੇ ਅਤੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ। ਸੂਤਰਾਂ ਅਨੁਸਾਰ ਇਹ ਮੀਟਿੰਗ ਸੂਬੇ ਵਿੱਚ ਮੌਜੂਦਾ ਸਥਿਤੀ ਅਤੇ ਹੜ੍ਹ ਸੰਕਟ ਨੂੰ ਧਿਆਨ ਵਿੱਚ ਰੱਖਦੇ ਹੋਏ ਮਹੱਤਵਪੂਰਨ ਹੋਵੇਗੀ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ ਅਤੇ ਅਜੇ ਪੂਰੀ ਤਰ੍ਹਾਂ ਠੀਕ ਨਹੀਂ ਹੋਏ ਹਨ। ਉਹ ਵੀਡੀਓ ਕਾਨਫਰੰਸ ਰਾਹੀਂ ਕੈਬਨਿਟ ਮੀਟਿੰਗਾਂ ਵਿੱਚ ਸ਼ਾਮਲ ਹੋਣਗੇ ਅਤੇ ਮਹੱਤਵਪੂਰਨ ਫੈਸਲਿਆਂ ਵਿੱਚ ਆਪਣੀ ਭੂਮਿਕਾ ਨਿਭਾਉਣਗੇ।


ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਿਛਲੇ ਸ਼ੁੱਕਰਵਾਰ ਨੂੰ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸੀਐਮ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਇਸ ਮੀਟਿੰਗ ਵਿੱਚ ਸੂਬੇ ਵਿੱਚ ਹੜ੍ਹ ਦੀ ਸਥਿਤੀ ਕਾਰਨ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਬਾਰੇ ਚਰਚਾ ਕੀਤੀ ਜਾਣੀ ਸੀ।

ਇਹ ਵੀ ਪੜ੍ਹੋ : Punjab School News : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਦੋਂ ਤੋਂ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ

- PTC NEWS

Top News view more...

Latest News view more...

PTC NETWORK
PTC NETWORK