Punjab Cabinet Minister Sanjeev Arora ਦੀ ਚੋਣ ਨੂੰ ਹਾਈ ਕੋਰਟ ’ਚ ਚੁਣੌਤੀ; ਚੋਣਾਂ ਦੌਰਾਨ ਜਾਣਕਾਰੀ ਲੁਕਾਉਣ ਦਾ ਇਲਜ਼ਾਮ
Punjab Cabinet Minister Sanjeev Arora News : ਲੁਧਿਆਣਾ ਵਿੱਚ ਹੋਈ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੰਤਰੀ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਪਰ ਹੁਣ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।
ਦੱਸ ਦਈਏ ਕਿ ਲੁਧਿਆਣਾ ਪੱਛਣ ਤੋਂ ਵਿਧਾਇਕ ਦੀ ਚੋਣ ਜਿੱਤਣ ਵਾਲੇ ਅਤੇ ਹੁਣ ਮੰਤਰੀ ਬਣੇ ਸੰਜੀਵ ਅਰੋੜਾ ਦੇ ਚੋਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਪੱਛਮੀ ਦੇ ਇੱਕ ਵੋਟਰ ਜਸਵਿੰਦਰ ਸਿੰਘ ਮੱਲ੍ਹੀ ਨੇ ਸੰਜੀਵ ਅਰੋੜਾ ਦੇ ਚੋਣ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਚੋਣ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਦਾਇਰ ਕੀਤੀ ਗਈ ਹੈ।
ਪਟੀਸ਼ਨਕਰਤਾ ਜਸਵਿੰਦਰ ਸਿੰਘ ਮੱਲ੍ਹੀ ਦਾ ਇਲਜ਼ਾਮ ਹੈ ਕਿ ਸੰਜੀਵ ਅਰੋੜਾ ਨੇ ਇਸ ਚੋਣ ’ਚ ਨਾਜਾਇਜ਼ ਤਰੀਕੇ ਦਾ ਇਸਤੇਮਾਲ ਕੀਤਾ ਗਿਆ ਹੈ ਅਤੇ ਆਪਣੀ ਨਾਮਜ਼ਦਗੀ ’ਚ ਵੀ ਉਨ੍ਹਾਂ ਨੂੰ ਗਲਤ ਜਾਣਕਾਰੀਆਂ ਦਿੱਤੀਆਂ ਗਈਆਂ ਹਨ ਅਤੇ ਕਈ ਜਾਣਕਾਰੀਆਂ ਉਨ੍ਹਾਂ ਵੱਲੋਂ ਲੁਕਾਈਆਂ ਗਈਆਂ ਹਨ।
ਖੈਰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਚੋਣ ਪਟੀਸ਼ਨ ’ਤੇ ਸੁਣਵਾਈ 13 ਅਗਸਤ ਨੂੰ ਕੀਤੀ ਜਾਵੇਗੀ। ਜਸਵਿੰਦਰ ਸਿੰਘ ਮੱਲ੍ਹੀ ਨੇ ਗੈਰ ਵਾਜਿਬ ਤੌਰ ਤਰੀਕਿਆਂ ਦੀ ਵਰਤੋਂ ਦਾ ਇਲਜ਼ਾਮ ਲਗਾਇਆ ਹੈ। ਨਾਲ ਹੀ ਕਿਹਾ ਕਿ ਚੋਣ ਦੌਰਾਨ ਸਰਕਾਰੀ ਮਸ਼ੀਨਰੀ ਦੀ ਵੀ ਦੁਰਵਰਤੋਂ ਕੀਤੀ ਗਈ।
ਇਹ ਵੀ ਪੜ੍ਹੋ : Free Bus Service For Women : ਰੱਖੜੀ ਦੇ ਤਿਉਹਾਰ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮਹਿਲਾਵਾਂ ਲਈ ਵੱਡਾ ਤੋਹਫਾ !
- PTC NEWS